05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਹੜ੍ਹ ਪ੍ਰਭਾਵਿਤਾਂ ਦੀ ਮਦਦ ਲਈ ਹਰ ਸੰਭਵ ਯੋਗਦਾਨ ਦੇਵੇਗੀ-ਅਟਵਾਲ

Ad Position 21
No active advertisement
ਅਜੀਤ ਡੈਸਕ 05-09-2025

ਨਵੀਂ ਦਿੱਲੀ, 4 ਸਤੰਬਰ (ਜਗਤਾਰ ਸਿੰਘ)- 86 ਸਾਲ ਪੁਰਾਣੀ ਸੰਸਥਾ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਚੇਅਰਮੈਨ ਕੁਲਤਾਰਨ ਸਿੰਘ ਅਟਵਾਲ ਨੇ ਪੰਜਾਬ ਵਿਚ ਹੜ੍ਹਾਂ ਦੇ ਕਹਿਰ ਨਾਲ ਹੋ ਰਹੇ ਨੁਕਸਾਨ 'ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਟਰਾਂਸਪੋਰਟਰ ਭਾਈਚਾਰਾ ਪੂਰੀ ਤਰ੍ਹਾਂ ਪੰਜਾਬ ਦੇ ਹੜ੍ਹ ਪ੍ਰਭਾਵਿਤਾਂ ਦੇ ਨਾਲ ਖੜ੍ਹਾ ਹੈ | ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਨਾਲ ਜੁੜੇ ਲੋਕ ਪੰਜਾਬ ਵਿਚ ਹੜ੍ਹ ਪ੍ਰਭਾਵਿਤਾਂ ਦੀ ਮਦਦ 'ਚ ਪੂਰੀ ਤਰ੍ਹਾਂ ਜੁਟੇ ਹੋਏ ਹਨ | ਅਟਵਾਲ ਨੇ ਇਹ ਵੀ ਕਿਹਾ ਕਿ ਹੜ੍ਹਾਂ ਦੌਰਾਨ ਰਾਹਤ ਸਮਗਰੀ ਨੂੰ ਇੱਕ ਤੋਂ ਦੂਜੀ ਥਾਂ ਪਹੁੰਚਾਉਣ ਲਈ ਹਰ ਤਰ੍ਹਾਂ ਦੇ ਟਰਾਂਸਪੋਰਟ ਦੀ ਮਦਦ ਤੋਂ ਅਸੀਂ ਪਿੱਛੇ ਨਹੀਂ ਹਟਾਂਗੇ ਤੇ ਜਿੱਥੇ ਵੀ ਲੋੜ ਹੈ ਟਰਾਂਸਪੋਰਟ ਭਾਈਚਾਰਾ ਅੱਗੇ ਹੋ ਕੇ ਮਦਦ ਕਰੇਗਾ | ਉਨ੍ਹਾਂ ਕਿਹਾ ਕਿ ਆਮ ਹਾਲਾਤ ਵਿਚ ਟਰਾਂਸਪੋਰਟਰ ਭਾਈਚਾਰੇ ਵੱਲੋਂ ਦੇਸ਼ ਭਰ ਵਿਚ ਵਸਤੂਆਂ ਨੂੰ ਇੱਕ ਤੋਂ ਦੂਜੀ ਥਾਂ ਪਹੁੰਚਾਉਣ 'ਚ ਆਪਣਾ ਯੋਗਦਾਨ ਪਾਇਆ ਜਾਂਦਾ ਹੈ ਤੇ ਹੁਣ ਹੜ੍ਹਾਂ ਦੇ ਦੌਰਾਨ ਸਾਡਾ ਫ਼ਰਜ਼ ਬਣਦਾ ਹੈ ਕਿ ਪ੍ਰਭਾਵਿਤਾਂ ਦੀ ਵੱਧ ਤੋਂ ਵੱਧ ਮਦਦ ਕਰੀਏ |

Ad Position 22
No active advertisement
ਪਿਛਲੀ ਖ਼ਬਰ ਦਿੱਲੀ ਕੈਂਟ ਇਲਾਕੇ 'ਚ ਵਾਪਰਿਆ ਭਿਆਨਕ ਹਾਦਸਾ <br/> ਅਗਲੀ ਖ਼ਬਰ ਪੰਜਾਬ 'ਚ ਬੀ.ਬੀ.ਐੱਮ.ਬੀ. ਤੇ ਸੂਬਾ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਬਣੀ ਹੜ੍ਹਾਂ ਦੀ ਭਿਆਨਕ ਸਥਿਤੀ-ਸਰਨਾ
Ad Position 24