ਨਵੀਂ ਦਿੱਲੀ, 4 ਸਤੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਰਣਜੀਤ ਕੌਰ ਨੇ ਅਪੀਲ ਕੀਤੀ ਹੈ ਕਿ ਪੰਜਾਬ ਵਿਚ ਭਿਆਨਕ ਹੜ੍ਹਾਂ ਦੇ ਮੱਦੇਨਜ਼ਰ, ਕੇਂਦਰ ਸਰਕਾਰ ਤੁਰੰਤ ਰਾਹਤ ਪੈਕੇਜ ਜਾਰੀ ਕਰੇ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਏ ਹੜ੍ਹਾਂ ਨਾਲ ਹਾਲਾਤ ਬਹੁਤ ਖ਼ਰਾਬ ਹੋ ਗਏ ਹਨ ਤੇ ਪੰਜਾਬ ਦੇ ਬਹੁਤੇ ਪਿੰਡ ਪਾਣੀ ਵਿਚ ਡੁੱਬ ਗਏ ਹਨ | ਇਸ ਨਾਲ ਜਾਨੀ ਨੁਕਸਾਨ ਤੋਂ ਇਲਾਵਾ ਲੋਕਾਂ ਦੇ ਘਰ ਦੀ ਨੁਕਸਾਨੇ ਗਏ ਹਨ ਤੇ ਫ਼ਸਲਾਂ ਪੂਰੀ ਤਰ੍ਹਾਂ ਬਰਬਾਦ ਹੋ ਗਈਆਂ ਹਨ | ਉਨ੍ਹਾਂ ਕਿਹਾ ਕਿ ਇਸ ਮੌਕੇ ਦਿੱਲੀ ਕਮੇਟੀ ਆਪਣਾ ਫ਼ਰਜ਼ ਸਮਝਦੇ ਹੋਏ ਵੱਡੇ ਪੱਧਰ 'ਤੇ ਹਰ ਸੰਭਵ ਮਦਦ ਪਹੁੰਚਾ ਰਹੀ ਹੈ | ਇਸ ਤੋਂ ਇਲਾਵਾ ਹੋਰਨਾ ਸੰਸਥਾਵਾਂ ਤੇ ਆਮ ਲੋਕ ਵੀ ਲੋੜਵੰਦਾਂ ਤਕ ਜ਼ਰੂਰੀ ਵਸਤੂਆਂ ਪਹੁੰਚਾ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕਾਰਜਸ਼ੈਲੀ ਬਿਲਕੁਲ ਨਮੋਸ਼ੀ ਵਾਲੀ ਨਜ਼ਰ ਆ ਰਹੀ ਹੈ | ਉਨ੍ਹਾਂ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਾਸਤੇ ਤੁਰੰਤ ਰਾਹਤ ਪੈਕੇਜ ਜਾਰੀ ਕੀਤਾ ਜਾਵੇ ¢
ਪੰਜਾਬ ਵਾਸਤੇ ਤੁਰੰਤ ਰਾਹਤ ਪੈਕੇਜ ਜਾਰੀ ਕਰਕੇ ਕੇਂਦਰ ਸਰਕਾਰ-ਬੀਬੀ ਰਣਜੀਤ ਕੌਰ
ਅਜੀਤ ਡੈਸਕ
05-09-2025