05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਐਸ.ਡੀ.ਐਮ. ਵਲੋਂ ਅਧਿਕਾਰੀਆਂ ਨੂੰ ਬੰਨ੍ਹਾਂ ਦੀ ਸੁਰੱਖਿਆ ਸੰਬੰਧੀ ਹਦਾਇਤਾਂ <br/>

Ad Position 21
No active advertisement
ਅਜੀਤ ਡੈਸਕ 05-09-2025
ਰਤੀਆ, 4 ਸਤੰਬਰ (ਬੇਅੰਤ ਕੌਰ ਮੰਡੇਰ)- ਐਸ.ਡੀ.ਐਮ. ਸੁਰੇਂਦਰ ਸਿੰਘ ਨੇ ਬੁਢਲਾਡਾ ਰੋਡ 'ਤੇ ਸਥਿਤ ਘੱਗਰ ਨਦੀ ਸਮੇਤ ਕਈ ਥਾਵਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਪਾਣੀ ਦੇ ਪੱਧਰ ਅਤੇ ਬੰਨ੍ਹਾਂ ਦੀ ਸੁਰੱਖਿਆ ਸਬੰਧੀ ਹਦਾਇਤਾਂ ਦਿੱਤੀਆਂ | ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਉਨ੍ਹਾਂ ਨਾਲ ਹੀ ਅਧਿਕਾਰੀਆਂ ਨੂੰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸੁਚੇਤ ਰਹਿਣ ਤੇ ਮਸ਼ੀਨਰੀ ਤੇ ਮਜ਼ਦੂਰਾਂ ਨੂੰ ਤਿਆਰ ਰੱਖਣ ਦੇ ਨਿਰਦੇਸ਼ ਦਿੱਤੇ | ਐਸ.ਡੀ.ਐਮ. ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋੜ ਪੈਣ 'ਤੇ ਖ਼ਾਲੀ ਅਤੇ ਭਰੀਆਂ ਮਿੱਟੀ ਦੀਆਂ ਬੋਰੀਆਂ, ਜੇ.ਸੀ.ਬੀ. ਅਤੇ ਹੋਰ ਸਾਧਨਾਂ ਦੀ ਪੂਰੀ ਤਿਆਰੀ ਰੱਖੀ ਜਾਵੇ | ਇਸ ਦੌਰਾਨ ਐਸ.ਡੀ.ਐਮ. ਸੁਰੇਂਦਰ ਸਿੰਘ ਨੇ ਪਿੰਡ ਬਾਹਮਣਵਾਲਾ ਦਾ ਦੌਰਾ ਕੀਤਾ ਅਤੇ ਮੀਂਹ ਕਾਰਨ ਪਾਣੀ ਭਰਨ ਦੀ ਸਥਿਤੀ ਦਾ ਜਾਇਜ਼ਾ ਲਿਆ ਤੇ ਨਾਲੇ ਦੀ ਅਸਥਾਈ ਪੁਲੀ ਨੂੰ ਬੰਦ ਕਰਵਾ ਦਿੱਤਾ ਅਤੇ ਪਿੰਡ ਵਾਸੀਆਂ ਅਤੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ, ਕਿਸੇ ਵੀ ਸਥਿਤੀ ਵਿਚ ਘਬਰਾਉਣ ਦੀ ਲੋੜ ਨਹੀਂ ਹੈ, ਸਿਰਫ਼ ਸੁਚੇਤ ਤੇ ਸਾਵਧਾਨ ਰਹੋ ਤੇ ਪ੍ਰਸ਼ਾਸਨ ਨਾਲ ਸਹਿਯੋਗ ਕਰੋ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਤੇ ਮੀਂਹ ਕਾਰਨ ਪਾਣੀ ਭਰਨ ਦੀ ਸਥਿਤੀ ਤੇ ਪਾਣੀ ਦੀ ਨਿਕਾਸੀ ਲਈ ਤਿਆਰ ਹੈ | ਉਨ੍ਹਾਂ ਕਿਹਾ ਕਿ ਜ਼ਿਆਦਾ ਮੀਂਹ ਕਾਰਨ ਫ਼ਸਲਾਂ ਵਿਚ ਪਾਣੀ ਭਰਨ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਸਰਕਾਰ ਨੇ ਈ-ਮੁਆਵਜ਼ਾ ਪੋਰਟਲ 10 ਸਤੰਬਰ ਤੱਕ ਖੁੱਲ੍ਹਾ ਰੱਖਣ ਦਾ ਫ਼ੈਸਲਾ ਕੀਤਾ ਹੈ | ਇਸ ਪੋਰਟਲ ਰਾਹੀਂ ਕਿਸਾਨ ਆਪਣੀਆਂ ਫ਼ਸਲਾਂ ਨੂੰ ਹੋਏ ਨੁਕਸਾਨ ਬਾਰੇ ਜਾਣਕਾਰੀ ਅੱਪਲੋਡ ਕਰ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਐਸ. ਡੀ. ਐਮ. ਸ਼ਿਵਜੀਤ ਭਾਰਤੀ ਵਲੋਂ ਬੇਗਾਨਾ ਨਦੀ ਤੇ ਸ਼ਹਿਜ਼ਾਦਪੁਰ ਖੇਤਰ ਦਾ ਜਾਇਜ਼ਾ <br/> ਅਗਲੀ ਖ਼ਬਰ ਲਗਾਤਾਰ ਮੀਂਹ ਤੇ ਘੱਗਰ ਦੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਐੱਸ.ਪੀ. ਆਸਥਾ ਮੋਦੀ ਨੇ ਗੂਹਲਾ ਚੀਕਾ ਖੇਤਰ ਦਾ ਕੀਤਾ ਦੌਰ...
Ad Position 24