05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

'ਅਧਿਆਪਕ ਦਿਵਸ' ਮੌਕੇ ਡੀ. ਏ. ਵੀ. ਗਰਲਜ਼ ਕਾਲਜ ਦੇ ਚਾਰ ਅਧਿਆਪਕਾਂ ਦਾ ਸਨਮਾਨ <br/>

Ad Position 21
No active advertisement
ਪ੍ਰੋਗਰਾਮ ਦੌਰਾਨ ਡੀ. ਏ. ਵੀ. ਗਰਲਜ਼ ਕਾਲਜ ਦੇ ਅਧਿਆਪਕਾਂ ਨੂੰ ਸਨਮਾਨਿਤ ਕਰਦੇ ਹੋਏ ਜਨ ਕਲਿਆਣ ਸਮਿਤੀ ਦੇ ਅਹੁਦੇਦਾਰ | ਤਸਵੀਰ : ਨਿਮਰ <br/> 05-09-2025
ਯਮੁਨਾਨਗਰ, 4 ਸਤੰਬਰ (ਗੁਰਦਿਆਲ ਸਿੰਘ ਨਿਮਰ)- ਡੀ. ਏ. ਵੀ. ਕਾਲਜ ਫਾਰ ਗਰਲਜ਼ ਦੇ ਕਾਰਜਕਾਰੀ ਪਿ੍ੰ. ਡਾ. ਸੁਰਿੰਦਰ ਕੌਰ, ਪੰਜਾਬੀ ਵਿਭਾਗ ਮੁਖੀ ਡਾ. ਗੁਰਸ਼ਰਨ ਕੌਰ ਤੇ ਫਾਈਨ ਆਰਟ ਵਿਭਾਗ ਮੁਖੀ ਵਿਕਾਸ ਵਾਲੀਆ ਨੂੰ ਸਿੱਖਿਆ ਦੇ ਖੇਤਰ 'ਚ ਪਾਏ ਗਏ ਸ਼ਲਾਘਾਯੋਗ ਯੋਗਦਾਨ ਬਦਲੇ 'ਅਧਿਆਪਕ ਦਿਵਸ' ਮੌਕੇ ਸੇਂਟ ਲਾਰੈਂਸ ਇੰਟਰਨੈਸ਼ਨਲ ਸਕੂਲ ਵਿਖੇ ਜਨ ਕਲਿਆਣ ਸਮਿਤੀ ਵਲੋਂ ਸਿੱਖਿਆ ਅਲੰਕਾਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਪਿਛਲੇ 42 ਸਾਲਾਂ ਤੋਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਸਰਵਪੱਲੀ ਡਾ. ਰਾਧਾ ਕਿ੍ਸ਼ਨਨ ਦੇ ਜਨਮ ਦਿਨ ਤੇ ਅਧਿਆਪਕ ਦਿਵਸ ਮੌਕੇ ਜਨ ਕਲਿਆਣ ਸਮਿਤੀ ਸਿੱਖਿਆ ਦੇ ਖੇਤਰ 'ਚ ਵਧੀਆ ਕੰਮ ਕਰਨ ਵਾਲੇ ਅਧਿਆਪਕਾਂ ਦਾ ਸਨਮਾਨ ਕਰਦੀ ਆ ਰਹੀ ਹੈ | ਇਸ ਸਾਲ ਡੀ. ਏ. ਵੀ. ਗਰਲਜ਼ ਕਾਲਜ ਦੇ ਅਧਿਆਪਕਾਂ ਨੂੰ ਇਸ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਸਿੱਖਿਆ ਦੇ ਖੇਤਰ 'ਚ ਸ਼ਲਾਘਾਯੋਗ ਯੋਗਦਾਨ ਪਾਇਆ ਹੈ | ਇਸ ਦੇ ਨਾਲ ਹੀ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਮੁਖੀ ਮਨਜੀਤ ਕੌਰ ਨੂੰ ਐਨ. ਜੀ. ਓ. ਹੈਲਪਿੰਗ ਹੈਂਡ ਵਲੋਂ ਸਰਕਾਰੀ ਕਾਲਜ ਮਾਡਲ ਟਾਊਨ ਵਿਖੇ ਅਧਿਆਪਕ ਦਿਵਸ ਮੌਕੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਅਧਿਕਾਰੀ ਤੇ ਸਿੱਖਿਆ ਅਧਿਕਾਰੀ ਵਲੋਂ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਮੋਬਾਈਲ ਫ਼ੋਨ ਖੋਹਣ ਦੇ ਮਾਮਲੇ 'ਚ ਦੋ ਮੁਲਜ਼ਮਾਂ ਨੂੰ ਕੀਤਾ ਗਿ੍ਫ਼ਤਾਰ <br/> ਅਗਲੀ ਖ਼ਬਰ ਘੱਗਰ ਦੇ ਵਧਦੇ ਪਾਣੀ ਦੇ ਪੱਧਰ ਕਾਰਨ ਪਿੰਡਾਂ ਦੇ ਲੋਕਾਂ 'ਚ ਭੈਅ ਦਾ ਮਾਹੌਲ, ਪ੍ਰਸ਼ਾਸਨ ਚੌਕਸ
Ad Position 24