05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਵਿਖੇ 32ਵਾਂ ਖੂਨਦਾਨ ਮੇਲਾ ਕਰਵਾਇਆ <br/>

Ad Position 21
No active advertisement
ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਖੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਪ੍ਰਬੰਧਕ | ਤਸਵੀਰ : ਨਿਮਰ <br/> 05-09-2025
ਯਮੁਨਾਨਗਰ, 4 ਸਤੰਬਰ (ਗੁਰਦਿਆਲ ਸਿੰਘ ਨਿਮਰ)- ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਵਲੋਂ ਸੇਠ ਜੈ ਪ੍ਰਕਾਸ਼ ਦੇ ਜਨਮ ਦਿਨ ਮੌਕੇ 32ਵਾਂ ਖੂਨਦਾਨ ਮੇਲਾ ਕਰਵਾਇਆ ਗਿਆ, ਜਿਸ 'ਚ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਸਟਾਫ਼ ਮੈਂਬਰਾਂ, ਸਾਬਕਾ ਵਿਦਿਆਰਥੀਆਂ, ਨੇੜਲੇ ਪਿੰਡਾਂ ਦੇ ਨਿਵਾਸੀਆਂ ਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਉਤਸ਼ਾਹ ਨਾਲ ਹਿੱਸਾ ਲਿਆ ਗਿਆ | ਮੇਲੇ ਦੌਰਾਨ ਮਾਹਿਰ ਡਾਕਟਰੀ ਟੀਮ ਵਲੋਂ 360 ਯੂਨਿਟ ਤੋਂ ਵੱਧ ਖੂਨ ਇਕੱਤਰ ਕੀਤਾ ਗਿਆ, ਜੋ ਕਿ ਸੰਸਥਾ ਦੀ ਸਮਾਜਿਕ ਜ਼ਿੰਮੇਵਾਰੀ ਤੇ ਭਾਈਚਾਰਕ ਸੇਵਾ ਪ੍ਰਤੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੇਅਰਮੈਨ ਸੇਠ ਅਸ਼ੋਕ ਕੁਮਾਰ, ਜਨਰਲ ਸਕੱਤਰ ਡਾ. ਰਮੇਸ਼ ਕੁਮਾਰ, ਸ਼ਸ਼ੀ ਬਟਲਾ ਡਾਇਰੈਕਟਰ ਮੁਕੰਦ ਸਕੂਲਜ਼ ਦੇ ਨਾਲ-ਨਾਲ ਵੱਖ-ਵੱਖ ਮੁਕੰਦ ਸੰਸਥਾਵਾਂ ਤੇ ਸਕੂਲਾਂ ਦੇ ਡਾਇਰੈਕਟਰ ਤੇ ਪਿ੍ੰਸੀਪਲ ਮੌਜੂਦ ਸਨ | ਇਸ ਮੌਕੇ ਗਿਆਨ ਪ੍ਰਕਾਸ਼ ਸਮੇਤ ਪ੍ਰਬੰਧਕ ਕਮੇਟੀ ਰਾਦੌਰ ਦੇ ਹੋਰਨਾਂ ਮੈਂਬਰਾਂ ਵਲੋਂ ਉਚੇਚੇ ਤੌਰ 'ਤੇ ਹਾਜ਼ਰੀ ਭਰਦਿਆਂ ਖੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ | ਇਸ ਮੌਕੇ ਪਿ੍ੰ. ਅਨਿਲ ਕੁਮਾਰ ਨੇ ਸਾਰੇ ਖੂਨਦਾਨੀਆਂ ਅਤੇ ਵਲੰਟੀਅਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਅਤੇ ਸਾਡੇ ਵਿਦਿਆਰਥੀਆਂ, ਮਾਪਿਆਂ, ਪਿੰਡ ਵਾਸੀਆਂ ਤੇ ਸਟਾਫ਼ ਮੈਂਬਰਾਂ ਨੂੰ ਜਾਨਾਂ ਬਚਾਉਣ ਲਈ ਇਸ ਮਹਾਨ ਕਾਰਜ 'ਚ ਸਰਗਰਮੀ ਨਾਲ ਹਿੱਸਾ ਲੈਂਦੇ ਦੇਖ ਕੇ ਬਹੁਤ ਖੁਸ਼ੀ ਹੁੰਦੀ ਹੈ | ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਡਾ. ਰਮੇਸ਼ ਕੁਮਾਰ ਨੇ ਸਿੱਖਿਆ ਤੇ ਸਮਾਜ ਸੇਵਾ ਵਿਚਕਾਰ ਮਜ਼ਬੂਤ ਸੰਬੰਧ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਸੱਚੀ ਸਿੱਖਿਆ ਸਿਰਫ਼ ਕਲਾਸਰੂਮਾਂ ਤੱਕ ਸੀਮਿਤ ਨਹੀਂ ਹੈ, ਸਗੋਂ ਇਹ ਦਇਆ, ਹਮਦਰਦੀ ਤੇ ਜ਼ਿੰਮੇਵਾਰੀ ਵਰਗੇ ਮੁੱਲ ਸਿਖਾਉਂਦੀ ਹੈ | ਇਹ ਖੂਨਦਾਨ ਕੈਂਪ ਇਨ੍ਹਾਂ ਮੁੱਲਾਂ ਦਾ ਸੱਚਾ ਪ੍ਰਗਟਾਵਾ ਹੈ | ਇਸੇ ਦੌਰਾਨ ਚੇਅਰਮੈਨ ਅਸ਼ੋਕ ਕੁਮਾਰ ਨੇ ਵੱਡੀ ਭਾਗੀਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਿਆ ਅਤੇ ਖੂਨਦਾਨ ਦੋਵੇਂ ਸੇਵਾ ਦੀ ਭਾਵਨਾ ਨਾਲ ਜੁੜੇ ਹੋਏ ਹਨ | ਜਿਵੇਂ ਗਿਆਨ ਸਮਾਜ ਨੂੰ ਸਸ਼ਕਤ ਬਣਾਉਂਦਾ ਹੈ, ਉਸੇ ਤਰ੍ਹਾਂ ਖੂਨਦਾਨ ਜੀਵਨ ਦਾ ਤੋਹਫ਼ਾ ਦਿੰਦਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਸਾਡੀ ਸੰਸਥਾ ਸਮਾਜ 'ਚ ਇਕ ਪ੍ਰੇਰਨਾਦਾਇਕ ਮਿਸਾਲ ਕਾਇਮ ਕਰ ਰਹੀ ਹੈ | ਅੰਤ 'ਚ ਸੰਸਥਾ ਦੇ ਪ੍ਰਬੰਧਕਾਂ ਵਲੋਂ ਖੂਨ ਇਕੱਤਰ ਕਰਨ ਲਈ ਏਮਜ਼ ਨਵੀਂ ਦਿੱਲੀ ਤੋਂ ਆਈ ਮੈਡੀਕਲ ਟੀਮ, ਵਲੰਟੀਅਰਾਂ ਤੇ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਦੇ ਸਹਿਯੋਗ ਨਾਲ ਇਹ ਸਮਾਗਮ ਸਫਲਤਾਪੂਰਵਕ ਸੰਪੂਰਨ ਹੋਇਆ ਹੈ |

Ad Position 22
No active advertisement
ਪਿਛਲੀ ਖ਼ਬਰ ਥਾਣਾ ਰੋੜੀ ਪੁਲਿਸ ਵੱਲੋਂ ਮਹਿਲਾ ਤਸਕਰ ਗਿ੍ਫ਼ਤਾਰ <br/> ਅਗਲੀ ਖ਼ਬਰ ਪੁਲਿਸ ਨੇ ਮੋਬਾਈਲ ਫ਼ੋਨ ਖੋਹਣ ਦੇ ਮਾਮਲੇ 'ਚ ਦੋ ਮੁਲਜ਼ਮਾਂ ਨੂੰ ਕੀਤਾ ਗਿ੍ਫ਼ਤਾਰ <br/>
Ad Position 24