05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਅਧਿਆਪਕ ਦਾ ਕੰਮ ਵਿਦਿਆਰਥੀ ਨੂੰ ਗਿਆਨ ਦੇਣ ਦੇ ਨਾਲ ਹੀ ਜੀਵਨ ਦੀਆਂ ਕਦਰਾਂ-ਕੀਮਤਾਂ ਤੇ ਨੈਤਿਕਤਾ ਸਿਖਾਉਣਾ ਹੈ - ਡਾ. ਕੁਲਦੀਪ ਕੌਰ <br/>

Ad Position 21
No active advertisement
ਅਜੀਤ ਡੈਸਕ 05-09-2025
ਕਾਲਾਂਵਾਲੀ/ਸਿਰਸਾ, 4 ਸਤੰਬਰ (ਭੁਪਿੰਦਰ ਪੰਨੀਵਾਲੀਆ)- ਮਾਤਾ ਹਰਕੀ ਦੇਵੀ ਮਹਿਲਾ ਸਿੱਖਿਆ ਕਾਲਜ ਔਢਾਂ ਨੇ ਅਧਿਆਪਕ ਦਿਵਸ 'ਤੇ ਇੱਕ ਸਮਾਗਮ ਕਰਵਾਇਆ | ਇਹ ਸਮਾਗਮ ਪਿ੍ੰਸੀਪਲ ਡਾ. ਅਭਿਲਾਸ਼ਾ ਸ਼ਰਮਾ ਅਤੇ ਬੀ.ਐੱਡ. ਪਿ੍ੰਸੀਪਲ ਡਾ. ਕਿ੍ਸ਼ਨਕਾਂਤ ਨੇ ਕਾਲਜ ਦੇ ਐਸੋਸੀਏਟ ਡਾਇਰੈਕਟਰ ਡਾ. ਸ਼ਸ਼ੀਕਾਂਤ ਦੀ ਅਗਵਾਈ ਹੇਠ ਕਰਵਾਇਆ | ਸਮਾਗਮ 'ਚ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਕੁਲਦੀਪ ਕੌਰ ਆਨੰਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਸਕੱਤਰ ਮੰਦਰ ਸਿੰਘ ਸਰਨ, ਸਟੇਟ ਵਾਈਸ ਪ੍ਰੈਜ਼ੀਡੈਂਟ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਅਮਿਤ ਮਹਿਤਾ ਤੇ ਜ਼ਿਲ੍ਹਾ ਪ੍ਰਧਾਨ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਪੰਕਜ ਸਿਡਾਨਾ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਭਾਗ ਲਿਆ | ਇਸ ਮੌਕੇ ਡਾਇਰੈਕਟਰ ਡਾ. ਕੁਲਦੀਪ ਕੌਰ ਆਨੰਦ ਨੇ ਕਿਹਾ ਕਿ ਸਭ ਤੋਂ ਔਖਾ ਕੰਮ ਅਧਿਆਪਕ ਬਣਨਾ ਹੈ, ਕਿਉਂਕਿ ਜਦੋਂ ਅਸੀਂ ਇੱਕ ਅਧਿਆਪਕ ਦੀ ਗੱਲ ਕਰਦੇ ਹਾਂ ਤਾਂ ਉਹ ਸਿੱਧੇ ਤੌਰ 'ਤੇ ਵਿਦਿਆਰਥੀਆਂ ਤੇ ਸਕੂਲ ਨਾਲ ਜੁੜਿਆ ਹੁੰਦਾ ਹੈ | ਅਸੀਂ ਅਧਿਆਪਕ ਰਾਹੀਂ ਵਿਦਿਆਰਥੀਆਂ ਨਾਲ ਜੁੜਦੇ ਹਾਂ ਪਰ ਇੱਕ ਅਧਿਆਪਕ ਵਿਦਿਆਰਥੀਆਂ ਦੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੁੰਦਾ ਹੈ | ਇਹ ਇੱਕ ਬਹੁਤ ਹੀ ਚੁਣੌਤੀਪੂਰਨ ਕੰਮ ਹੈ | ਇੱਕ ਅਧਿਆਪਕ ਦਾ ਕੰਮ ਸਿਰਫ਼ ਵਿਦਿਆਰਥੀਆਂ ਨੂੰ ਗਿਆਨ ਦੇਣਾ ਹੀ ਨਹੀਂ ਹੈ, ਸਗੋਂ ਉਨ੍ਹਾਂ ਨੂੰ ਜੀਵਨ ਦੀਆਂ ਕਦਰਾਂ-ਕੀਮਤਾਂ ਅਤੇ ਨੈਤਿਕਤਾ ਸਿਖਾਉਣਾ ਵੀ ਹੈ | ਜੋ ਸਮਾਜ ਦੇ ਭਵਿੱਖ ਨੂੰ ਆਕਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਸਮਾਰੋਹ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਦੋ ਉੱਘੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ | ਇਨ੍ਹਾਂ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਅਤੇ ਵਿਦਿਆਰਥੀਆਂ ਪ੍ਰਤੀ ਉਨ੍ਹਾਂ ਦੇ ਦਿਲੋਂ ਸਮਰਪਣ ਦੇ ਆਧਾਰ 'ਤੇ ਚੁਣਿਆ ਗਿਆ ਸੀ | ਇਸ ਮੌਕੇ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ | ਪ੍ਰੋਗਰਾਮ ਦਾ ਮੁੱਖ ਉਦੇਸ਼ ਸਮਾਜ ਦੇ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਅਧਿਆਪਕਾਂ ਪ੍ਰਤੀ ਸਤਿਕਾਰ ਤੇ ਸ਼ੁਕਰਗੁਜ਼ਾਰੀ ਪ੍ਰਗਟ ਕਰਨਾ ਸੀ | ਅੰਤ ਵਿੱਚ ਕਾਲਜ ਪਿ੍ੰਸੀਪਲ ਡਾ. ਕਿ੍ਸ਼ਨਕਾਂਤ ਨੇ ਸਾਰੇ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਰਾਸ਼ਟਰੀ ਗੀਤ ਨਾਲ ਸਮਾਰੋਹ ਦੀ ਸਫਲਤਾਪੂਰਵਕ ਸਮਾਪਤੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਮਨਦੀਪ ਕੌਰ ਵਲੋਂ ਭੂਨਾ 'ਚ ਡਰੇਨੇਜ ਦੇ ਕੰਮ ਦਾ ਜਾਇਜ਼ਾ <br/> ਅਗਲੀ ਖ਼ਬਰ ਵਿਧਾਇਕ ਕੇਹਰਵਾਲਾ ਨੇ ਰੰਗਾ, ਲਹਿੰਗੇਵਾਲਾ ਤੇ ਮੱਤੜ 'ਚ ਘੱਗਰ ਨਦੀ ਦੇ ਬੰਨ੍ਹਾਂ ਦਾ ਕੀਤਾ ਨਿਰੀਖਣ <br/>
Ad Position 24