05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਰਾਜ ਟੀ.ਬੀ. ਦਫ਼ਤਰ ਪੰਚਕੂਲਾ ਟੀਮ ਦੇ ਮੈਂਬਰ ਲਲਿਤਾ ਗੁਰਜਰ ਅਤੇ ਡਿੰਪਲ ਵਲੋਂ ਜ਼ਿਲ੍ਹਾ ਯਮੁਨਾਨਗਰ ਦੌਰਾ <br/>

Ad Position 21
No active advertisement
ਅਜੀਤ ਡੈਸਕ 05-09-2025
ਯਮੁਨਾਨਗਰ, 4 ਸਤੰਬਰ (ਗੁਰਦਿਆਲ ਸਿੰਘ ਨਿਮਰ)- ਰਾਜ ਟੀ. ਬੀ. ਦਫ਼ਤਰ ਪੰਚਕੂਲਾ ਦੀ ਟੀਮ ਦੇ ਮੈਂਬਰ ਲਲਿਤਾ ਗੁਰਜਰ ਤੇ ਡਿੰਪਲ ਵਲੋਂ ਜ਼ਿਲ੍ਹਾ ਯਮੁਨਾਨਗਰ ਦੌਰਾ ਕੀਤਾ ਗਿਆ ਜਿਸ ਦਾ ਮੁੱਖ ਉਦੇਸ਼ ਪ੍ਰਧਾਨ ਮੰਤਰੀ ਟੀ. ਬੀ. ਮੁਕਤ ਭਾਰਤ ਮੁਹਿੰਮ ਤਹਿਤ ਯਮੁਨਾਨਗਰ ਜ਼ਿਲ੍ਹੇ 'ਚ ਟੀ.ਬੀ. ਦੇ ਮਰੀਜ਼ਾਂ ਨੂੰ ਕਵਚ ਪ੍ਰਦਾਨ ਕਰਨਾ ਸੀ, ਜਿਸ ਤਹਿਤ ਟੀ. ਬੀ. ਦੇ ਮਰੀਜ਼ਾਂ ਨੂੰ ਪੌਸ਼ਟਿਕ ਭੋਜਨ ਵੰਡਿਆ ਜਾਂਦਾ ਹੈ | ਇਸੇ ਲੜੀ ਤਹਿਤ ਡਿਪਟੀ ਸਿਵਲ ਸਰਜਨ ਟੀ. ਬੀ. ਡਾ. ਸਚਿਨ ਸ਼ਰਮਾ, ਜ਼ਿਲ੍ਹਾ ਟੀਮ ਤੇ ਰਾਜ ਟੀਮ ਦੇ ਮੈਂਬਰਾਂ ਵਲੋਂ ਨਿਕਸ਼ੇ ਮਿੱਤਰਾ ਪਹਿਲਕਦਮੀ ਸੰਬੰਧੀ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ ਸਾਬਕਾ ਸਿੱਖਿਆ ਮੰਤਰੀ ਚੌਧਰੀ ਕੰਵਰਪਾਲ ਗੁਰਜਰ ਨਾਲ ਮੁਲਾਕਾਤ ਕੀਤੀ ਗਈ ਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਟੀ. ਬੀ. ਮੁਕਤ ਭਾਰਤ ਮੁਹਿੰਮ ਬਾਰੇ ਵਿਸਥਾਰ 'ਚ ਜਾਣਕਾਰੀ ਦਿੱਤੀ ਗਈ ਤੇ ਟੀ. ਬੀ. ਦੇ ਮਰੀਜ਼ਾਂ ਨੂੰ 100 ਫ਼ੀਸਦੀ ਗੋਦ ਲੈਣ ਦੇ ਟੀਚੇ ਨੂੰ ਪ੍ਰਾਪਤ ਕਰਨ 'ਚ ਸਹਿਯੋਗ ਦੀ ਮੰਗ ਕੀਤੀ ਗਈ | ਇਸ ਤੋਂ ਬਾਅਦ ਰਾਜ ਦੀ ਟੀਮ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਦਫ਼ਤਰ ਯਮੁਨਾਨਗਰ ਵਿਖੇ ਜਾ ਕੇ ਵਧੀਕ ਡਿਪਟੀ ਕਮਿਸ਼ਨਰ ਨਵੀਨ ਆਹੂਜਾ ਨਾਲ ਮੁਲਾਕਾਤ ਕੀਤੀ ਅਤੇ ਟੀ. ਬੀ. ਦੇ ਮਰੀਜ਼ਾਂ ਨੂੰ ਗੋਦ ਲੈਣ 'ਤੇ ਯਮੁਨਾਨਗਰ ਜ਼ਿਲ੍ਹੇ ਦੇ ਵੱਡੇ ਉਦਯੋਗਾਂ ਨੂੰ ਟੀ. ਬੀ. ਦੇ ਮਰੀਜ਼ਾਂ ਨੂੰ ਗੋਦ ਲੈਣ ਸੰਬੰਧੀ ਪ੍ਰੇਰਿਤ ਕਰਨ ਦੀ ਅਪੀਲ ਕੀਤੀ | ਇਸ ਤੋਂ ਬਾਅਦ ਰਾਜ ਟੀਮ ਨੇ ਯਮੁਨਾਨਗਰ ਜ਼ਿਲ੍ਹੇ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਜ਼ਿਲ੍ਹਾ ਯਮੁਨਾਨਗਰ ਦੇ ਪ੍ਰਧਾਨ ਡਾ. ਆਰ. ਮਸੀਹ ਨਾਲ ਮੁਲਾਕਾਤ ਕੀਤੀ ਤੇ ਸਾਰੇ ਪ੍ਰਾਈਵੇਟ ਡਾਕਟਰਾਂ ਨੂੰ ਟੀ. ਬੀ. ਦੇ ਮਰੀਜ਼ਾਂ ਨੂੰ ਗੋਦ ਲੈਣ ਤੇ ਉਨ੍ਹਾਂ ਦੀ ਦੇਖਭਾਲ ਕਰਨ ਸੰਬੰਧੀ ਪ੍ਰੇਰਿਤ ਕਰਨ ਦੀ ਬੇਨਤੀ ਕੀਤੀ | ਇਸ ਮੌਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਜ਼ਿਲ੍ਹਾ ਯਮੁਨਾਨਗਰ ਵਲੋਂ 58 ਟੀ. ਬੀ. ਦੇ ਮਰੀਜ਼ਾਂ ਨੂੰ ਗੋਦ ਲੈਣ ਦਾ ਭਰੋਸਾ ਦਿਵਾਇਆ ਗਿਆ ਤੇ ਉਨ੍ਹਾਂ ਨੂੰ ਪੌਸ਼ਟਿਕ ਭੋਜਨ ਵੰਡਣ ਦੀ ਸ਼ੁਰੂਆਤ ਕੀਤੀ ਗਈ | ਇਸ ਤੋਂ ਬਾਅਦ ਰਾਜ ਟੀਮ ਨੇ ਜਗਾਧਰੀ ਦੀ ਲੱਕੜ ਮੰਡੀ ਦੇ ਪ੍ਰਧਾਨ ਵੇਦ ਪ੍ਰਕਾਸ਼ ਅਤੇ ਜ਼ਿਲ੍ਹਾ ਟੀਮ ਦੇ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਟੀ. ਬੀ. ਦੇ ਮਰੀਜ਼ਾਂ ਦੀ ਮਦਦ ਕਰਨ ਦੀ ਬੇਨਤੀ ਕੀਤੀ | ਅੰਤ 'ਚ ਰਾਜ ਟੀਮ ਨੇ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਤਾਲਮੇਲ ਤੇ ਸਹਿਯੋਗ ਬਾਰੇ ਚਰਚਾ ਕਰਨ ਲਈ ਸਿਵਲ ਸਰਜਨ ਯਮੁਨਾਨਗਰ ਡਾ. ਮਨਜੀਤ ਸਿੰਘ ਨਾਲ ਮੁਲਾਕਾਤ ਕੀਤੀ | ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਕਿਹਾ ਕਿ ਨਿਕਸ਼ੇ ਮਿੱਤਰ ਪਹਿਲਕਦਮੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਟੀ. ਬੀ. ਦੇ ਮਰੀਜ਼ਾਂ ਦੀ ਵਿਆਪਕ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਚੁਕਿਆ ਗਿਆ ਇਕ ਮਹੱਤਵਪੂਰਨ ਕਦਮ ਹੈ |

Ad Position 22
No active advertisement
ਪਿਛਲੀ ਖ਼ਬਰ ਨਵੀਨ ਜਿੰਦਲ ਫਾਊਾਡੇਸ਼ਨ ਨੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਮਨਦੀਪ ਕੌਰ ਵਲੋਂ ਭੂਨਾ 'ਚ ਡਰੇਨੇਜ ਦੇ ਕੰਮ ਦਾ ਜਾਇਜ਼ਾ <br/>
Ad Position 24