ਨਵੀਂ ਦਿੱਲੀ, 5 ਸਤੰਬਰ (ਮਿਸਰਦੀਪ ਭਾਟੀਆ)-ਫ਼ੈੱਡਰੇਸ਼ਨ ਆਫ਼ ਸਦਰ ਬਾਜ਼ਾਰ ਟਰੇਡਜ਼ ਐਸੋਸੀਏਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਪੰਮਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਉਨ੍ਹਾਂ ਨੇ ਆਪਣੀ ਖ਼ਰਾਬ ਤਬੀਅਤ ਦਾ ਹਵਾਲਾ ਦਿੰਦੇ ਹੋਏ ਇਹ ਫ਼ੈਸਲਾ ਲਿਆ ਹੈ | ਪੰਮਾ ਨੇ 2022 ਵਿਚ ਫੈੱਡਰੇਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ ਸੀ ਅਤੇ ਆਪਣੇ ਕਾਰਜਕਾਲ ਦੇ ਦੌਰਾਨ ਵਪਾਰੀਆਂ ਦੇ ਹਿਤਾਂ ਲਈ ਕਈ ਲੜਾਈਆਂ ਲੜੀਆਂ | ਪੰਮਾ ਦੀ ਅਗਵਾਈ ਹੇਠ ਫੈਡਰੇਸ਼ਨ ਨੇ ਵਪਾਰੀਆਂ ਦੇ ਹੱਕਾਂ ਲਈ ਕਈ ਅੰਦੋਲਨ ਕੀਤੇ, ਜਿਨ੍ਹਾਂ ਵਿਚ ਅਮਰੀਕੀ ਟੈਰਿਫ਼ ਨੀਤੀ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ, ਸੀਿਲੰਗ, ਟ੍ਰੈਫ਼ਿਕ ਜਾਮ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਵੀ ਸ਼ਾਮਿਲ ਹਨ | ਉਨ੍ਹਾਂ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿੱਲੀ ਸਰਕਾਰ ਨਾਲ ਮਿਲ ਕੇ ਕੰਮ ਕੀਤਾ ਅਤੇ ਸਦਰ ਬਾਜ਼ਾਰ ਦੇ ਵਿਕਾਸ ਲਈ ਕਈ ਪਹਿਲ ਕਦਮੀਆਂ ਕੀਤੀਆਂ | ਆਪਣੇ ਅਸਤੀਫ਼ੇ ਦੇ ਬਾਵਜੂਦ ਪੰਮਾ ਨੇ ਕਿਹਾ ਕਿ ਉਹ ਵਪਾਰੀਆਂ ਦੇ ਹਿਤਾਂ ਲਈ ਲੜਦੇ ਰਹਿਣਗੇ |