15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਯੂਨੀਵਰਸਿਟੀ ਸ਼੍ਰੇਣੀ ਵਿਚ ਛੇਵੇਂ ਤੋਂ ਪੰਜਵੇਂ ਸਥਾਨ 'ਤੇ ਪਹੁੰਚ ਗਈ ਦਿੱਲੀ ਯੂਨੀਵਰਸਿਟੀ <br/>

Ad Position 21
No active advertisement
ਅਜੀਤ ਡੈਸਕ 06-09-2025
ਨਵੀਂ ਦਿੱਲੀ, 5 ਸਤੰਬਰ (ਮਿਸਰਦੀਪ ਭਾਟੀਆ)-ਕੇਂਦਰੀ ਸਿੱਖਿਆ ਮੰਤਰਾਲੇ ਵਲੋਂ ਜਾਰੀ ਕੀਤੀ ਗਈ 'ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ 2025' ਦੀ ਸੂਚੀ ਵਿਚ ਦਿੱਲੀ ਯੂਨੀਵਰਸਿਟੀ ਨੇ ਇਸ ਵਾਰ ਆਪਣਾ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਕੀਤਾ ਹੈ | ਵਾਈਸ ਚਾਂਸਲਰ ਪ੍ਰੋ. ਯੋਗੇਸ਼ ਸਿੰਘ ਨੇ ਕਿਹਾ ਕਿ ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ 2025 ਦੇ 10ਵੇਂ ਐਡੀਸ਼ਨ ਵਿਚ ਦਿੱਲੀ ਯੂਨੀਵਰਸਿਟੀ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਇਸਦੀ ਅਕਾਦਮਿਕ ਯਾਤਰਾ ਵਿਚ ਇਕ ਇਤਿਹਾਸਕ ਪਲ ਹੈ | ਵਾਈਸ ਚਾਂਸਲਰ ਨੇ ਦੱਸਿਆ ਕਿ ਯੂਨੀਵਰਸਿਟੀ ਸ਼੍ਰੇਣੀ ਵਿਚ ਡੀ.ਯੂ. ਛੇਵੇਂ ਤੋਂ ਪੰਜਵੇਂ ਸਥਾਨ 'ਤੇ ਪਹੁੰਚ ਗਈ ਜਦਕਿ ਖੋਜ ਸੰਸਥਾ ਸ਼੍ਰੇਣੀ ਵਿਚ ਇਹ 14ਵੇਂ ਤੋਂ 12ਵੇਂ ਸਥਾਨ 'ਤੇ ਆ ਗਈ ਹੈ |
ਉਨ੍ਹਾਂ ਕਿਹਾ ਕਿ ਦਿੱਲੀ ਯੂਨੀਵਰਸਿਟੀ ਨੇ ਸਮੁੱਚੀ ਸ਼੍ਰੇਣੀ ਵਿਚ ਆਪਣਾ 15ਵਾਂ ਸਥਾਨ ਬਰਕਰਾਰ ਰੱਖਿਆ ਹੈ | ਪ੍ਰੋ. ਯੋਗੇਸ਼ ਸਿੰਘ ਨੇ ਦੱਸਿਆ ਕਿ ਕਾਲਜ ਸ਼੍ਰੇਣੀ ਵਿਚ ਦਿੱਲੀ ਯੂਨੀਵਰਸਿਟੀ ਨੇ ਫਿਰ ਇਕ ਵਾਰ ਰਾਸ਼ਟਰੀ ਦਿ੍ਸ਼ 'ਤੇ ਆਪਣਾ ਦਬਦਬਾ ਬਣਾਇਆ ਹੈ | ਭਾਰਤ ਦੇ ਸਾਰੇ ਚੋਟੀ ਦੇ ਪੰਜ ਕਾਲਜ ਦਿੱਲੀ ਯੂਨੀਵਰਸਿਟੀ ਦੇ ਹਨ | ਇਸ ਪ੍ਰਾਪਤੀ 'ਤੇ ਖ਼ੁਸ਼ੀ ਪ੍ਰਗਟ ਕਰਦੇ ਹੋਏ ਉਨ੍ਹਾਂ ਕਿਹਾ ਕਿ ਐਨ.ਆਈ.ਆਰ.ਐਫ. ਵਿਚ ਡੀ.ਯੂ. ਦਾ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਯੂਨੀਵਰਸਿਟੀ ਦੇ ਇਤਿਹਾਸ ਵਿਚ ਇਕ ਇਤਿਹਾਸਕ ਪਲ ਹੈ ਅਤੇ ਬਹੁਤ ਮਾਣ ਦਾ ਸਰੋਤ ਹੈ | ਇਹ ਸਾਡੇ ਫੈਕਲਟੀ, ਵਿਦਿਆਰਥੀਆਂ, ਸਟਾਫ਼, ਸਾਬਕਾ ਵਿਦਿਆਰਥੀਆਂ ਦੇ ਸਮਰਪਣ ਅਤੇ ਸਮੂਹਿਕ ਯਤਨਾਂ ਨੂੰ ਦਰਸਾਉਂਦਾ ਹੈ ਅਤੇ ਸਾਨੂੰ ਅਧਿਆਪਨ, ਖੋਜ ਤੇ ਸਮਾਜ ਸੇਵਾ ਵਿਚ ਹੋਰ ਵੀ ਉੱਚਾਈਆਂ ਤੱਕ ਪਹੁੰਚਣ ਲਈ ਪ੍ਰੇਰਿਤ ਕਰੇਗਾ |

Ad Position 22
No active advertisement
ਪਿਛਲੀ ਖ਼ਬਰ ਡੂਸੂ ਚੋਣਾਂ ਲਈ ਉਮੀਦਵਾਰ ਨੂੰ ਜਮ੍ਹਾਂ ਕਰਵਾਉਣਾ ਹੋਵੇਗਾ ਸਿਰਫ਼ ਇਕ ਹਲਫ਼ਨਾਮਾ ਅਤੇ ਇਕ ਲੱਖ ਰੁਪਏ ਦਾ ਜ਼ਮਾਨਤੀ ਬਾਂਡ... ਅਗਲੀ ਖ਼ਬਰ ਯਮੁਨਾ ਨਦੀ 'ਚ ਪਾਣੀ ਦਾ ਪੱਧਰ
Ad Position 24