15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪਾਰਟੀ ਵੱਲੋਂ ਮਿਲੀ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਏਗਾ-ਪਰਮਜੀਤ ਸਿੰਘ 'ਵੀਰਜੀ' <br/>

Ad Position 21
No active advertisement
ਅਜੀਤ ਡੈਸਕ 06-09-2025

ਨਵੀਂ ਦਿੱਲੀ, 5 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ 'ਗੁਰਬਾਣੀ ਰਿਸਰਚ ਫਾਊਾਡੇਸ਼ਨ' ਦੇ ਮੁਖੀ ਪਰਮਜੀਤ ਸਿੰਘ 'ਵੀਰਜੀ' ਨੇ ਕਿਹਾ ਕਿ ਪਾਰਟੀ ਵੱਲੋਂ ਮਿਲੀ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਏਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਸੰਸਾਰ ਭਰ ਦੇ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਹੈ ਜੋ ਹਰ ਸਿੱਖ ਮਸਲੇ 'ਤੇ ਅੱਗੇ ਹੋ ਕੇ ਜੱਦੋਜਹਿਦ ਕਰਦੀ ਆ ਰਹੀ ਹੈ ਅਤੇ ਮਨੁੱਖਤਾ ਦੀ ਭਲਾਈ ਕਾਰਜਾਂ ਵਿਚ ਵੀ ਅਹਿਮ ਯੋਗਦਾਨ ਦੇਣ ਤੋਂ ਕਦੀ ਪਿੱਛੇ ਨਹੀਂ ਹਟੀ | ਪਰਮਜੀਤ ਸਿੰਘ ਵੀਰਜੀ ਨੇ ਪੰਜਾਬ ਦੇ ਹੜ੍ਹਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿੱਥੇ ਹੋਰ ਸੰਸਥਾਵਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਸਮਗਰੀ ਪਹੁੰਚਾ ਰਹੀਆਂ ਹਨ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਤਮਾਮ ਆਗੂਆਂ ਤੇ ਵਰਕਰਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਇਲਾਕਿਆਂ 'ਚ ਪੁੱਜ ਕੇ ਪ੍ਰਭਾਵਿਤਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ | ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਵੀ ਪੰਜਾਬ ਵਿਚ ਰਾਹਤ ਸਮਗਰੀ ਭੇਜੀ ਜਾ ਰਹੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸਾਫ਼ ਕਰ ਦਿੱਤਾ ਹੈ ਕਿ ਗੁਰਦੁਆਰਾ ਚੋਣਾਂ ਲਈ, ਕਸਵੱਟੀ 'ਤੇ ਪਰਖ ਕੇ ਹੀ ਟਿਕਟਾਂ ਦਿੱਤੀਆਂ ਜਾਣਗੀਆਂ ਤੇ ਅਜਿਹੇ ਲੋਕਾਂ ਨੂੰ ਦੂਰ ਰੱਖਿਆ ਜਾਵੇਗਾ ਜੋ ਛੋਟੀ ਮੋਟੀ ਚੇਅਰਮੈਨੀ ਪਿੱਛੇ ਕੌਮ ਨਾਲ ਗ਼ੱਦਾਰੀ ਕਰ ਜਾਂਦੇ ਹਨ | ਇਸ ਦੇ ਨਾਲ ਹੀ ਪਰਮਜੀਤ ਸਿੰਘ ਵੀਰਜੀ ਨੇ ਪੰਥਕ ਮਸਲਿਆਂ ਲਈ ਸਿੱਖ ਕੌਮ ਨੂੰ ਇੱਕਜੁੱਟ ਹੋਣ ਦੀ ਅਪੀਲ ਵੀ ਕੀਤੀ ਹੈ ¢

Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਸਾਮਾਨ ਸਮੇਤ ਮੁਲਜ਼ਮ ਗਿ੍ਫ਼ਤਾਰ ਅਗਲੀ ਖ਼ਬਰ ਪੰਜਾਬੀ ਵਿਭਾਗ ਵਿਚ ਅਧਿਆਪਕ ਦਿਵਸ ਮੌਕੇ ਪਾਲੀ ਭੁਪਿੰਦਰ ਦਾ ਵਿਸ਼ੇਸ਼ ਭਾਸ਼ਨ <br/>
Ad Position 24