15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪਿਛਲੇ 11 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਲਾਸ਼ ਮਿਲੀ

Ad Position 21
No active advertisement
ਅਜੀਤ ਡੈਸਕ 06-09-2025
ਯਮੁਨਾਨਗਰ, 5 ਸਤੰਬਰ (ਗੁਰਦਿਆਲ ਸਿੰਘ ਨਿਮਰ)-ਪਿਛਲੇ 11 ਦਿਨਾਂ ਤੋਂ ਲਾਪਤਾ ਇਕ ਵਿਅਕਤੀ ਦੀ ਲਾਸ਼ ਪੰਸਾਰਾ ਰੇਲਵੇ ਫਾਟਕ ਦੇ ਨੇੜਿਓਾ ਮਿਲੀ ਹੈ | ਮਿ੍ਤਕ ਦੀ ਪਛਾਣ ਮੋਨੂੰ (38) ਵਾਸੀ ਨੰਦਾ ਕਾਲੋਨੀ ਫ਼ਰਕਪੁਰ ਵਜੋਂ ਹੋਈ ਜਿਸ ਦੀ ਲਾਸ਼ ਦੀ ਪਛਾਣ ਉਸ ਦੇ ਪਰਿਵਾਰ ਵਲੋਂ ਕੀਤੀ ਗਈ ਗਏ | ਪੁਲਿਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ | ਮਿ੍ਤਕ ਦੇ ਭਰਾ ਸੋਨੂੰ ਨੇ ਦੱਸਿਆ ਕਿ ਉਸ ਦਾ ਭਰਾ ਇਕ ਕੰਪਨੀ 'ਚ ਕੰਮ ਕਰਦਾ ਸੀ ਤੇ 25 ਅਗਸਤ ਦੀ ਸਵੇਰ ਨੂੰ ਉਹ ਘਰੋਂ ਕੰਮ 'ਤੇ ਗਿਆ ਸੀ, ਜੋ ਕਿ ਮੁੜ ਘਰ ਨਹੀਂ ਪਰਤਿਆ | ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਜਾਂ ਝਗੜਾ ਨਹੀਂ ਸੀ | ਉਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਫ਼ਰਕਪੁਰ ਪੁਲਿਸ ਥਾਣੇ 'ਚ ਦਰਜ ਕਰਵਾਈ ਗਈ ਸੀ | ਉਨ੍ਹਾਂ ਦੱਸਿਆ ਕਿ ਉਸ ਦੇ ਭਰਾ ਕੋਲ ਤਿੰਨ ਬੱਚੇ ਹਨ | ਉੱਧਰ ਰੇਲਵੇ ਪੁਲਿਸ ਦੇ ਜਾਂਚ ਅਧਿਕਾਰੀ ਸਬ-ਇੰਸਪੈਕਟਰ ਬੋਧਰਾਜ ਨੇ ਦੱਸਿਆ ਕਿ ਕੱਲ੍ਹ ਸਟੇਸ਼ਨ ਮਾਸਟਰ ਦੇ ਮੀਮੋ ਰਾਹੀਂ ਸੂਚਨਾ ਮਿਲੀ ਸੀ ਕਿ ਪੰਸਾਰਾ ਰੇਲਵੇ ਫਾਟਕ ਦੇ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ | ਇਸ ਤੋ ਬਾਅਦ ਜਦੋਂ ਸਬ-ਇੰਸਪੈਕਟਰ ਬਲਜੀਤ ਸਿੰਘ ਨੇ ਮੌਕੇ 'ਤੇ ਪਹੁੰਚ ਕੀਤੀ ਤਾਂ ਪਤਾ ਚੱਲਿਆ ਕਿ ਇਹ ਲਾਸ਼ ਕਈ ਦਿਨਾਂ ਤੋਂ ਇਥੇ ਪਈ ਸੀ | ਉਨ੍ਹਾਂ ਦੱਸਿਆ ਕਿ ਫੋਰੈਂਸਿਕ ਟੀਮ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ ਤੇ ਕਿਉਂਕਿ ਲਾਸ਼ ਦੀ ਪਛਾਣ ਨਹੀਂ ਹੋ ਪਾ ਰਹੀ ਸੀ | ਇਸ ਤੋਂ ਬਾਅਦ ਲਾਸ਼ ਨੂੰ ਸ਼ਨਾਖ਼ਤ ਲਈ 72 ਘੰਟਿਆਂ ਵਾਸਤੇ ਟਰਾਮਾ ਸੈਂਟਰ ਦੇ ਮੁਰਦਾਘਰ ਵਿਖੇ ਰਖਵਾਇਆ ਗਿਆ ਸੀ | ਅੱਜ ਪਰਿਵਾਰ ਨੂੰ ਮੀਡੀਆ ਰਾਹੀਂ ਲਾਸ਼ ਬਾਰੇ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਕੱਪੜਿਆਂ ਤੇ ਚੱਪਲਾਂ ਨਾਲ ਮਿ੍ਤਕ ਦੀ ਪਛਾਣ ਕੀਤੀ | ਪਰਿਵਾਰ ਨੇ ਕਿਸੇ 'ਤੇ ਸ਼ੱਕ ਨਹੀਂ ਪ੍ਰਗਟਾਇਆ, ਲਿਹਾਜ਼ਾ ਪੁਲਿਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਲ ਹਿਊਮਨ ਰਾਈਟਸ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਨੇ ਏ.ਡੀ.ਸੀ. ਮੈਡਮ ਚਾਰੂਮਿਤਾ ਨੂੰ ਮੰਗ ਪੱਤਰ ਦਿੱਤਾ <br/> ਅਗਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ
Ad Position 24