ਗੁਰੂ ਨਾਨਕ ਖ਼ਾਲਸਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਉਤਸ਼ਾਹ ਨਾਲ ਮਨਾਇਆ 'ਅਧਿਆਪਕ ਦਿਵਸ'
ਅਜੀਤ ਡੈਸਕ
06-09-2025
ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਧਿਆਪਕ ਸਮਾਜ ਦੇ ਨਿਰਮਾਣ ਅਤੇ ਨੌਜਵਾਨ ਪੀੜ੍ਹੀ ਨੂੰ ਦਿਸ਼ਾ ਦੇਣ 'ਚ ਅਹਿਮ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਗਰੁੱਪ ਸੀ. ਈ. ਓ. ਡਾ. ਪੀਰ ਗੁਲਾਮ ਨਬੀ ਨੇ ਕਿਹਾ ਕਿ ਅਧਿਆਪਕ ਦਿਵਸ ਸਿਰਫ਼ ਇਕ ਦਿਨ ਤੱਕ ਸੀਮਿਤ ਨਹੀਂ ਹੈ, ਸਗੋਂ ਹਰ ਦਿਨ ਅਧਿਆਪਕ ਦਿਵਸ ਹੈ ਕਿਉਂਕਿ ਅਧਿਆਪਕ ਰੋਜ਼ਾਨਾ ਆਪਣੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਦੇ ਹਨ ਤੇ ਉਨ੍ਹਾਂ ਦਾ ਹੌਸਲਾ ਵਧਾਉਂਦੇ ਹਨ | ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਅਗਲੇ ਸਾਲ ਤੋਂ ਸਰਵੋਤਮ ਖੋਜਕਾਰ ਐਵਾਰਡ ਤੇ ਸਰਵੋਤਮ ਵਿਭਾਗ ਐਵਾਰਡ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਅਕਾਦਮਿਕ ਤੇ ਖੋਜ-ਖੇਤਰ 'ਚ ਸ਼ਾਨਦਾਰ ਯੋਗਦਾਨ ਪਾਉਣ ਵਾਲਿਆਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ | ਇਸ ਤੋਂ ਬਾਅਦ ਡਾ. ਪ੍ਰਤੀਮਾ ਸ਼ਰਮਾ ਉਪ-ਪਿ੍ੰ. ਨੇ ਅਧਿਆਪਕ ਦਿਵਸ ਮਨਾਉਣ ਦੇ ਮਹੱਤਵ 'ਤੇ ਰੌਸ਼ਨੀ ਪਾਉਂਦਿਆਂ ਕਿਹਾ ਕਿ ਅਧਿਆਪਕ ਪੀੜ੍ਹੀਆਂ ਨੂੰ ਗਿਆਨ ਤੇ ਸੰਸਕਾਰ ਪ੍ਰਦਾਨ ਕਰਨ 'ਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ | ਇਸ ਤੋਂ ਇਲਾਵਾ ਡਾ. ਹਰਮਿੰਦਰ ਨੰਦਾ ਮੁਖੀ ਮੈਨੇਜਮੈਂਟ ਵਿਭਾਗ ਗੁਰੂ ਨਾਨਕ ਖਾਲਸਾ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਨੇ ਕਿਹਾ ਕਿ ਅਧਿਆਪਕ ਦਿਵਸ ਵਿਦਿਆਰਥੀਆਂ ਤੇ ਅਧਿਆਪਕਾਂ ਵਿਚਕਾਰ ਸੰਬੰਧਾਂ ਨੂੰ ਮਜ਼ਬੂਤ ਕਰਨ ਤੇ ਜੀਵਨ ਭਰ ਸਿੱਖਣ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦਾ ਮੌਕਾ ਹੈ ਜਦਕਿ ਡਾ. ਪਿ੍ਅੰਕਾ (ਗੁਰੂ ਗੋਬਿੰਦ ਸਿੰਘ ਕਾਲਜ ਆਫ ਫਾਰਮੇਸੀ) ਨੇ ਕਿਹਾ ਕਿ ਅਧਿਆਪਕ ਦਿਵਸ ਸਿਰਫ਼ ਅਧਿਆਪਕਾਂ ਦਾ ਸਨਮਾਨ ਕਰਨ ਦਾ ਦਿਨ ਨਹੀਂ ਹੈ, ਸਗੋਂ ਇਹ ਸਾਨੂੰ ਉਨ੍ਹਾਂ ਫਰਜਾਂ ਅਤੇ ਜ਼ਿੰਮੇਵਾਰੀਆਂ ਦੀ ਵੀ ਯਾਦ ਦਿਵਾਉਂਦਾ ਹੈ ਜੋ ਕਿ ਹਰ ਅਧਿਆਪਕ ਆਪਣੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਲਈ ਨਿਭਾਉਂਦਾ ਹੈ | ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਣਦੀਪ ਸਿੰਘ ਜੌਹਰ ਨੇ ਗਰੁੱਪ ਸੰਸਥਾਵਾਂ ਦੇ ਸਾਰੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਮਰਪਣ ਤੇ ਨਿਸ਼ਠਾ ਨਾਲ ਆਪਣੀਆਂ ਸੇਵਾਵਾਂ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ |
ਇਸ ਮੌਕੇ ਗੁਰੂ ਨਾਨਕ ਖਾਲਸਾ ਗਰੁੱਪ ਆਫ ਇੰਸਟੀਟਿਊਸ਼ਨਜ਼ ਦੇ ਸਾਰੇ ਫੈਕਲਟੀ ਮੈਂਬਰ ਹਾਜ਼ਰ ਸਨ | ਆਪਣੇ ਸੰਪੂਰਨ ਸੰਬੋਧਨ 'ਚ ਪਿ੍ੰ. ਡਾ. ਅਰਵਿੰਦਰ ਸਿੰਘ ਭੱਲਾ ਨੇ ਦੁਹਰਾਇਆ ਕਿ ਅਧਿਆਪਕ ਦੀ ਭੂਮਿਕਾ ਕਲਾਸਰੂਮ ਤੱਕ ਸੀਮਿਤ ਨਹੀਂ ਹੈ, ਸਗੋਂ ਉਹ ਸੱਚੇ ਰਾਸ਼ਟਰ ਨਿਰਮਾਤਾ ਹਨ ਜੋ ਕਿ ਜ਼ਿੰਮੇਵਾਰ ਅਤੇ ਜਾਗਰੂਕ ਨਾਗਰਿਕ ਬਣਾਉਂਦੇ ਹਨ | ਉਨ੍ਹਾਂ ਇਸ ਨਵੀਂ ਪਹਿਲ ਲਈ ਗਰੁੱਪ ਸੀ. ਈ. ਓ. ਡਾ. ਪੀਰ ਗੁਲਾਮ ਨਬੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਵੀ ਕੀਤਾ |