15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਅਧਿਆਪਕ ਸਮਾਜ ਦੇ ਮਾਰਗਦਰਸ਼ਕ ਤੇ ਰਾਸ਼ਟਰ ਨਿਰਮਾਣ ਦੇ ਧੁਰੇ ਹਨ- ਡਾ. ਵੀਰੇਂਦਰਪਾਲ

Ad Position 21
No active advertisement
ਅਜੀਤ ਡੈਸਕ 06-09-2025
ਗੁਹਲਾ ਚੀਕਾ, 5 ਸਤੰਬਰ (ਓ.ਪੀ. ਸੈਣੀ)- ਡੀ.ਏ.ਵੀ. ਕਾਲਜ ਚੀਕਾ ਵਿਚ ਅਧਿਆਪਕ ਦਿਵਸ ਦੇ ਮੌਕੇ 'ਤੇ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ | ਐੱਨ.ਐੱਸ.ਐੱਸ. ਯੂਨਿਟਾਂ ਦੁਆਰਾ ਸਲੋਗਨ ਲਿਖਣ ਦਾ ਮੁਕਾਬਲਾ ਸਫਲਤਾਪੂਰਵਕ ਕਰਵਾਇਆ ਗਿਆ ਤੇ ਸਾਇੰਸ ਫੈਕਲਟੀ ਦੁਆਰਾ ਵਿਗਿਆਨ-ਆਧਾਰਤ ਪੋਸਟਰ ਮੇਕਿੰਗ ਮੁਕਾਬਲਾ ਸਫਲਤਾਪੂਰਵਕ ਕਰਵਾਇਆ ਗਿਆ | ਐਨ.ਐੱਸ.ਐੱਸ. ਅਧਿਕਾਰੀ ਪ੍ਰੋ. ਨੀਰਜ ਸਿੰਘ ਨੇ ਕਿਹਾ ਕਿ 'ਸਲੋਗਨ ਲਿਖਣ ਵਰਗੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਸਕਾਰਾਤਮਕ ਸੋਚ ਤੇ ਪ੍ਰਗਟਾਵੇ ਦੀ ਸ਼ਕਤੀ ਵਿਕਸਤ ਕਰਦੀਆਂ ਹਨ', ਇਸ ਦੇ ਨਾਲ ਹੀ, ਸਾਇੰਸ ਫੈਕਲਟੀ ਵਿਭਾਗ ਦੇ ਮੁਖੀ, ਪ੍ਰੋ. ਗੁਰਤੇਜ ਸਿੰਘ ਨੇ ਕਿਹਾ ਕਿ 'ਪੋਸਟਰ ਮੇਕਿੰਗ ਮੁਕਾਬਲਾ ਵਿਦਿਆਰਥੀਆਂ ਵਿਚ ਵਿਗਿਆਨ ਪ੍ਰਤੀ ਉਤਸੁਕਤਾ, ਖੋਜ ਤੇ ਨਵੀਨਤਾ ਨੂੰ ਉਤਸ਼ਾਹਿਤ ਕਰਦਾ ਹੈ |' ਸਲੋਗਨ ਲਿਖਣ ਮੁਕਾਬਲੇ ਵਿਚ, ਵਿਦਿਆਰਥੀਆਂ ਨੇ ਪ੍ਰੇਰਨਾਦਾਇਕ ਤੇ ਰਚਨਾਤਮਕ ਨਾਅਰੇ ਪੇਸ਼ ਕੀਤੇ ਤੇ ਅਧਿਆਪਕਾਂ ਦੇ ਯੋਗਦਾਨ ਤੇ ਮਹੱਤਵ ਨੂੰ ਉਜਾਗਰ ਕੀਤਾ | ਇਸ ਦੇ ਨਾਲ ਹੀ, ਪੋਸਟਰ ਮੇਕਿੰਗ ਮੁਕਾਬਲੇ 'ਚ, ਵਿਦਿਆਰਥੀਆਂ ਨੇ ਰੰਗਾਂ ਤੇ ਆਕਾਰਾਂ ਰਾਹੀਂ ਵਿਗਿਆਨ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ 'ਤੇ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ 'ਚ ਵਿਗਿਆਨਕ ਰਵੱਈਆ ਤੇ ਰਚਨਾਤਮਕਤਾ ਵਿਕਸਤ ਕਰਨਾ ਸੀ | ਕਾਰਜਕਾਰੀ ਪਿ੍ੰਸੀਪਲ ਡਾ. ਵੀਰੇਂਦਰਪਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 'ਅਧਿਆਪਕ ਸਮਾਜ ਦੇ ਮਾਰਗਦਰਸ਼ਕ ਹੁੰਦੇ ਹਨ ਤੇ ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੀ ਭੂਮਿਕਾ ਸਭ ਤੋਂ ਮਹੱਤਵਪੂਰਨ ਹੁੰਦੀ ਹੈ' | ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਨਾ ਸਿਰਫ਼ ਵਿਦਿਆਰਥੀਆਂ ਦੀ ਸਿਰਜਣਾਤਮਕ ਪ੍ਰਤਿਭਾ ਨੂੰ ਵਧਾਉਂਦੇ ਹਨ ਬਲਕਿ ਉਨ੍ਹਾਂ ਨੂੰ ਜੀਵਨ ਦੇ ਵੱਖ-ਵੱਖ ਪਹਿਲੂਆਂ ਤੋਂ ਜਾਣੂ ਵੀ ਕਰਵਾਉਂਦੇ ਹਨ | ਇਸ ਮੌਕੇ ਪ੍ਰੇਮ ਪੂਨੀਆ, ਰਾਕੇਸ਼ ਸ਼ਰਮਾ, ਸੁਭਾਸ਼ ਸ਼ਰਮਾ ਨੇ ਜਿਊਰੀ ਦੀ ਭੂਮਿਕਾ ਨਿਭਾਈ | ਦੋਵਾਂ ਮੁਕਾਬਲਿਆਂ ਦੇ ਜੇਤੂਆਂ ਦੀ ਚੋਣ ਵਲੋਂ ਕੀਤੀ ਗਈ ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰੋ. ਚੰਦਕਿਰਨ, ਪ੍ਰੋ. ਹਰਮਨਦੀਪ ਕੌਰ, ਪ੍ਰੋ. ਨੀਤੂ, ਡਾ. ਸੁਮਨ ਯਾਦਵ, ਪ੍ਰੋ. ਜੋਤੀ ਤੇ ਸਟਾਫ਼ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਗਰਲਜ਼ ਕਾਲਜ ਵਿਖੇ 'ਅਧਿਆਪਨ ਸਿਖਲਾਈ ਸਮੱਗਰੀ ਤੇ ਲੇਖ ਲਿਖਣ ਦੇ ਮੁਕਾਬਲੇ' ਵਿਸ਼ੇ 'ਤੇ ਦੋ ਰੋਜ਼ਾ ਵਰਕਸ਼ਾਪ... ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਉਤਸ਼ਾਹ ਨਾਲ ਮਨਾਇਆ 'ਅਧਿਆਪਕ ਦਿਵਸ'
Ad Position 24