21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਪ੍ਰਧਾਨ ਮੰਤਰੀ ਦਾ ਜਨਮਦਿਨ ਸੇਵਾ ਪੰਦ੍ਹਰਵਾੜੇ ਵਜੋਂ ਮਨਾਇਆ ਜਾਵੇਗਾ- ਮੋਹਨ ਲਾਲ ਬਡੌਲੀ <br/>

Ad Position 21
No active advertisement
ਅਜੀਤ ਡੈਸਕ 07-09-2025
ਸਿਰਸਾ, 6 ਸਤੰਬਰ (ਭੁਪਿੰਦਰ ਪੰਨੀਵਾਲੀਆ)- ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੌਲੀ ਨੇ ਕਿਹਾ ਕਿ ਪੂਰਾ ਉੱਤਰੀ ਭਾਰਤ ਹੜ੍ਹਾਂ ਦੀ ਲਪੇਟ ਵਿੱਚ ਹੈ | ਇਸ ਸੰਕਟ ਦੀ ਘੜੀ ਵਿੱਚ, ਸਰਕਾਰ ਤੇ ਪ੍ਰਸ਼ਾਸਨ ਆਮ ਲੋਕਾਂ ਨਾਲ ਤਾਲਮੇਲ ਕਰਕੇ ਪੂਰੀ ਲਗਨ ਨਾਲ ਕੰਮ ਕਰ ਰਹੇ ਹਨ | ਸਰਕਾਰ ਜ਼ਿਲਿ੍ਹਆਂ ਵਿੱਚ ਪਾਣੀ ਭਰਨ ਕਾਰਨ ਹੋਏ ਨੁਕਸਾਨ ਦਾ ਜਲਦੀ ਤੋਂ ਜਲਦੀ ਮੁਲਾਂਕਣ ਕਰਨ ਤੇ ਪੀੜਤਾਂ ਨੂੰ ਰਾਹਤ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ | 17 ਸਤੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮਦਿਨ ਹੈ ਤੇ ਇਸ ਨੂੰ ਸੇਵਾ ਪੰਦ੍ਹਰਵਾੜੇ ਵਜੋਂ ਮਨਾਇਆ ਜਾ ਰਿਹਾ ਹੈ | 17 ਸਤੰਬਰ ਤੋਂ 2 ਅਕਤੂਬਰ ਤੱਕ ਪਾਰਟੀ ਵੱਲੋਂ ਜ਼ਿਲ੍ਹਾ ਪੱਧਰ ਤੋਂ ਮੰਡਲ ਪੱਧਰ ਤੱਕ 12 ਸੇਵਾ ਕਾਰਜ ਪ੍ਰੋਗਰਾਮ ਕਰਵਾਏ ਜਾਣਗੇ | ਉਹ ਸਨਿਚਰਵਾਰ ਨੂੰ ਸਿਰਸਾ ਵਿਚ ਭਾਜਪਾ ਦੇ ਦਫ਼ਤਰ 'ਸਰਸਾਈ ਕਮਲ' ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਉਨ੍ਹਾਂ ਨਾਲ ਸੂਬਾ ਸੰਗਠਨ ਮੰਤਰੀ ਫਣਿੰਦਰਨਾਥ, ਜ਼ਿਲ੍ਹਾ ਪ੍ਰਧਾਨ ਭਾਜਪਾ ਯਤਿੰਦਰ ਸਿੰਘ ਐਡਵੋਕੇਟ, ਸਾਬਕਾ ਸੰਸਦ ਮੈਂਬਰ ਸੁਨੀਤਾ ਦੁੱਗਲ, ਸਾਬਕਾ ਵਿਧਾਇਕ ਮੱਖਣ ਲਾਲ ਸਿੰਗਲਾ, ਸ਼ੀਸ਼ਪਾਲ ਕੰਬੋਜ, ਡੱਬਵਾਲੀ ਜ਼ਿਲ੍ਹਾ ਪ੍ਰਧਾਨ ਰੇਣੂ ਸ਼ਰਮਾ, ਅਮੀਰਚੰਦ ਮਹਿਤਾ, ਰੋਹਤਾਸ਼ ਜਾਂਗੜਾ, ਕਪਿਲ ਸੋਨੀ ਐਡਵੋਕੇਟ, ਦੇਵਰਾਜ ਮੋਇਲ ਵੀ ਮੌਜੂਦ ਸਨ | ਮੋਹਨ ਲਾਲ ਬਡੌਲੀ ਨੇ ਕਿਹਾ ਕਿ 17 ਸਤੰਬਰ ਨੂੰ ਖੂਨਦਾਨ ਕੈਂਪ ਲਗਾਇਆ ਜਾਵੇਗਾ, 21 ਸਤੰਬਰ ਨੂੰ ਯੁਵਾ ਮੈਰਾਥਨ ਕਰਵਾਈ ਜਾਵੇਗੀ | ਸਿਹਤ ਜਾਂਚ ਕੈਂਪ ਵੀ ਲਗਾਏ ਜਾਣਗੇ | 25 ਸਤੰਬਰ ਦੀਨ ਦਿਆਲ ਉਪਾਧਿਆਏ ਦੀ ਜਨਮ ਵਰ੍ਹੇਗੰਢ ਹੈ | ਸੂਬਾ ਪ੍ਰਧਾਨ ਨੇ ਕਿਹਾ ਕਿ 2 ਅਕਤੂਬਰ ਨੂੰ ਮਹਾਤਮਾ ਗਾਂਧੀ ਦੀ ਜਨਮ ਵਰ੍ਹੇਗੰਢ ਹੈ ਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੀ ਵੀ ਜਨਮ ਵਰ੍ਹੇਗੰਢ ਹੈ ਜਿਸ ਨੂੰ ਪਾਰਟੀ ਨੇ ਸੇਵਾ ਪਖਵਾੜੇ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ | ਦੋਵਾਂ ਮਹਾਂਪੁਰਖਾਂ ਦੇ ਜਨਮ ਦਿਵਸ 'ਤੇ ਸਫਾਈ ਮੁਹਿੰਮ ਚਲਾਈ ਜਾਵੇਗੀ | ਜੀ.ਐਸ.ਟੀ. ਦਰਾਂ ਵਿੱਚ ਹਾਲ ਹੀ ਵਿੱਚ ਕੀਤੀ ਗਈ ਕਟੌਤੀ 'ਤੇ ਮੋਹਨ ਲਾਲ ਬਡੌਲੀ ਨੇ ਕਿਹਾ ਕਿ ਇਸ ਫੈਸਲੇ ਦਾ ਸਿੱਧਾ ਲਾਭ ਜਨਤਾ ਨੂੰ ਮਿਲੇਗਾ | ਹੜ੍ਹ ਸੰਬੰਧੀ ਪ੍ਰਬੰਧਾਂ ਬਾਰੇ ਪੁੱਛੇ ਜਾਣ 'ਤੇ ਸੂਬਾ ਪ੍ਰਧਾਨ ਨੇ ਕਿਹਾ ਕਿ ਪ੍ਰਸ਼ਾਸਨ ਨੇ ਸਖ਼ਤ ਪ੍ਰਬੰਧ ਕੀਤੇ ਹਨ ਪਰ ਕੁਦਰਤੀ ਆਫ਼ਤ ਨੂੰ ਕੌਣ ਰੋਕ ਸਕਦਾ ਹੈ ਪਰ ਇਸ ਦੇ ਬਾਵਜੂਦ ਸਰਕਾਰ ਪੀੜਤਾਂ ਨੂੰ ਜਲਦੀ ਤੋਂ ਜਲਦੀ ਰਾਹਤ ਪਹੁੰਚਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ | ਸਿਰਸਾ ਘੱਗਰ ਦਾ ਆਖਰੀ ਪੜਾਅ ਹੈ, ਇਸ ਲਈ ਸਰਕਾਰ ਨੇ ਸਾਲ ਦਰ ਸਾਲ ਬੰਨ੍ਹ ਬਣਾ ਕੇ ਆਲੇ-ਦੁਆਲੇ ਦੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਹਨ | ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਬਾਰੇ ਸੂਬਾ ਪ੍ਰਧਾਨ ਨੇ ਕਿਹਾ ਕਿ ਸਰਕਾਰ ਨੇ ਵਿਧਾਨ ਸਭਾ ਚੋਣਾਂ ਵਿੱਚ ਆਪਣਾ ਮੈਨੀਫੈਸਟੋ ਜਾਰੀ ਕੀਤਾ ਸੀ, ਜਿਸ ਨੂੰ ਸਰਕਾਰ ਨੇ ਲਾਗੂ ਕੀਤਾ ਹੈ ਅਤੇ ਪਹਿਲੀ ਕੋਸ਼ਿਸ਼ ਵਿੱਚ 21 ਲੱਖ ਔਰਤਾਂ ਨੂੰ ਇਸਦਾ ਲਾਭ ਮਿਲੇਗਾ |

Ad Position 22
No active advertisement
ਪਿਛਲੀ ਖ਼ਬਰ ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ 53ਵਾਂ ਖੂਨਦਾਨ ਮੇਲਾ ਕਰਵਾਇਆ <br/> ਅਗਲੀ ਖ਼ਬਰ ਪਿੰਡ ਭੀਮਾਂ ਵਾਸੀਆਂ ਨੇ ਭੇਜੀ ਹੜ੍ਹ ਪੀੜ੍ਹਤਾਂ ਲਈ ਰਾਹਤ ਸਮੱਗਰੀ <br/>
Ad Position 24