22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ

Ad Position 21
No active advertisement
ਅਜੀਤ ਡੈਸਕ 07-09-2025
ਯਮੁਨਾਨਗਰ, 6 ਸਤੰਬਰ (ਗੁਰਦਿਆਲ ਸਿੰਘ ਨਿਮਰ)- ਗੁਰੂ ਰਾਮਦਾਸ ਜੀ ਗੁਰਮਤਿ ਅਕੈਡਮੀ ਵਲੋਂ ਯਮੁਨਾਨਗਰ 'ਚ ਪਿਛਲੇ ਕਈ ਸਾਲਾਂ ਤੋਂ ਗੁਰੂ ਨਾਨਕ ਮੋਦੀਖਾਨਾ ਚਲਾਇਆ ਜਾ ਰਿਹਾ ਹੈ, ਜਿਸ ਰਾਹੀਂ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ | ਪੰਜਾਬ ਇਸ ਸਮੇਂ ਬਹੁਤ ਔਖੇ ਸਮੇਂ 'ਚੋਂ ਗੁਜ਼ਰ ਰਿਹਾ ਹੈ, ਜਿਸ ਨੂੰ ਧਿਆਨ 'ਚ ਰੱਖਦੇ ਹੋਏ ਸੰਤਪੁਰਾ ਦੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਵਲੋਂ ਕੀਰਤਨ ਕੀਤਾ ਗਿਆ, ਜਦਕਿ ਸੰਤ ਜਗਮੋਹਨ ਸਿੰਘ ਨੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਪੰਜਾਬ ਦੇ ਲੋਕਾਂ ਦੀ ਮਦਦ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਕਰਨੀ ਚਾਹੀਦੀ ਹੈ |

Ad Position 22
No active advertisement
ਪਿਛਲੀ ਖ਼ਬਰ 'ਅਧਿਆਪਕ ਦਿਵਸ' ਮੌਕੇ ਪੋਸਟਰ ਤੇ ਕਾਰਡ ਮੇਕਿੰਗ ਮੁਕਾਬਲਾ ਕਰਵਾਇਆ <br/> ਅਗਲੀ ਖ਼ਬਰ ਪੱਲਵੀ ਤੇ ਮਿਲਨਪ੍ਰੀਤ ਨੇ ਮਿਸ ਫਰੈਸ਼ਰ ਦਾ ਖ਼ਿਤਾਬ ਆਪਣੇ ਨਾਂਅ ਕੀਤਾ <br/>
Ad Position 24