22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

'ਅਧਿਆਪਕ ਦਿਵਸ' ਮੌਕੇ ਪੋਸਟਰ ਤੇ ਕਾਰਡ ਮੇਕਿੰਗ ਮੁਕਾਬਲਾ ਕਰਵਾਇਆ <br/>

Ad Position 21
No active advertisement
ਮੁਕਾਬਲਿਆਂ 'ਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਕਾਲਜ ਡਾਇਰੈਕਟਰ ਡਾ. ਵਰਿੰਦਰ ਗਾਂਧੀ ਤੇ ਕਾਲਜ ਪਿ੍ੰ. ਡਾ. ਸੁਖਵਿੰਦਰ ਕੌਰ ਨਾਲ | ਤਸਵੀਰ : ਨਿਮਰ <br/> 07-09-2025
ਯਮੁਨਾਨਗਰ, 6 ਸਤੰਬਰ (ਗੁਰਦਿਆਲ ਸਿੰਘ ਨਿਮਰ)- 'ਅਧਿਆਪਕ ਦਿਵਸ' ਮੌਕੇ ਗੁਰੂ ਨਾਨਕ ਗਰਲਜ਼ ਕਾਲਜ ਦੇ ਵਿਹੜੇ 'ਚ ਕਾਮਰਸ ਵਿਭਾਗ ਵਲੋਂ ਇਕ ਪੋਸਟਰ ਤੇ ਕਾਰਡ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ 'ਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਪਣੇ ਅਧਿਆਪਕਾਂ ਪ੍ਰਤੀ ਆਪਣਾ ਸਤਿਕਾਰ ਤੇ ਧੰਨਵਾਦ ਪ੍ਰਗਟ ਕੀਤਾ | ਪ੍ਰੋਗਰਾਮ ਦਾ ਸੰਚਾਲਨ ਸਹਾਇਕ ਪ੍ਰੋ. ਵੰਦਨਾ ਦੁਆਰਾ ਕੀਤਾ ਗਿਆ ਜਦਕਿ ਜੱਜਾਂ ਦੀ ਭੂਮਿਕਾ ਸਹਾਇਕ ਪ੍ਰੋ. ਸੁਖਵਿੰਦਰ ਕੌਰ ਤੇ ਸਹਾਇਕ ਪ੍ਰੋ. ਬਲਜੀਤ ਦੁਆਰਾ ਨਿਭਾਈ ਗਈ | ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥਣਾਂ ਨੂੰ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਤੇ ਧੰਨਵਾਦ ਕਰਨ ਦਾ ਮੌਕਾ ਪ੍ਰਦਾਨ ਕਰਨਾ ਸੀ | ਇਸ ਮੌਕੇ ਪੋਸਟਰ ਮੁਕਾਬਲੇ 'ਚ ਸੁਧਾ ਯਾਦਵ ਨੇ ਪਹਿਲਾ, ਜਦਕਿ ਕਾਰਡ ਮੇਕਿੰਗ ਮੁਕਾਬਲੇ 'ਚ ਇੰਦੂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਕਾਲਜ ਡਾਇਰੈਕਟਰ ਡਾ. ਵਰਿੰਦਰ ਗਾਂਧੀ ਤੇ ਕਾਲਜ ਪਿ੍ੰ. ਡਾ. ਸੁਖਵਿੰਦਰ ਕੌਰ ਨੇ ਜੇਤੂ ਵਿਦਿਆਰਥਣਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸੀ.ਜੇ.ਐਮ. ਗਾਇਤਰੀ ਨੇ ਸਿਵਲ ਹਸਪਤਾਲ 'ਚ ਨਸ਼ਾ ਛੁਡਾਊ ਕੇਂਦਰ ਦਾ ਨਿਰੀਖਣ ਕੀਤਾ <br/> ਅਗਲੀ ਖ਼ਬਰ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ
Ad Position 24