22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਸੀ.ਜੇ.ਐਮ. ਗਾਇਤਰੀ ਨੇ ਸਿਵਲ ਹਸਪਤਾਲ 'ਚ ਨਸ਼ਾ ਛੁਡਾਊ ਕੇਂਦਰ ਦਾ ਨਿਰੀਖਣ ਕੀਤਾ <br/>

Ad Position 21
No active advertisement
ਸੀ.ਜੇ.ਐਮ. ਗਾਇਤਰੀ ਸਿਵਲ ਹਸਪਤਾਲ ਵਿਖੇ ਨਸ਼ਾ ਛੁਡਾਊ ਕੇਂਦਰ ਦਾ ਨਿਰੀਖਣ ਕਰਦੇ ਹੋਏ | ਤਸਵੀਰ : ਹਰਬੰਸ ਸਿੰਘ ਮੰਡੇਰ <br/> 07-09-2025
ਫ਼ਤਿਹਾਬਾਦ, 6 ਸਤੰਬਰ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਚੇਅਰਮੈਨ ਦੀਪਕ ਅਗਰਵਾਲ ਦੇ ਨਿਰਦੇਸ਼ਾਂ ਅਨੁਸਾਰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਗਾਇਤਰੀ ਨੇ ਸਿਵਲ ਹਸਪਤਾਲ ਵਿਖੇ ਨਸ਼ਾ ਛੁਡਾਊ ਕੇਂਦਰ ਦਾ ਨਿਰੀਖਣ ਕੀਤਾ ਤੇ ਰਿਕਾਰਡ ਦੀ ਜਾਂਚ ਕੀਤੀ | ਇਸ ਨਿਰੀਖਣ ਦਾ ਮੁੱਖ ਉਦੇਸ਼ ਕੇਂਦਰ ਵਿਚ ਚੱਲ ਰਹੀਆਂ ਗਤੀਵਿਧੀਆਂ ਤੇ ਮਰੀਜ਼ਾਂ ਦੀ ਪ੍ਰਗਤੀ ਦੀ ਸਮੀਖਿਆ ਕਰਨਾ ਸੀ | ਉਨ੍ਹਾਂ ਨਸ਼ਾ ਛੁਡਾਊ ਕੇਂਦਰ ਦੇ ਕਰਮਚਾਰੀਆਂ ਨੂੰ ਨਸ਼ੇ ਜਾਂ ਸ਼ਰਾਬ ਦੀ ਲਤ ਤੋਂ ਪੀੜਤ ਲੋਕਾਂ ਲਈ ਇੱਕ ਢਾਂਚਾਗਤ ਤੇ ਸੁਰੱਖਿਅਤ ਵਾਤਾਵਰਨ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਨੇ ਉੱਥੇ ਉਪਲਬਧ ਵੱਖ-ਵੱਖ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਵੀ ਦਿੱਤੇ | ਉਨ੍ਹਾਂ ਕਿਹਾ ਕਿ ਸਬੰਧਿਤ ਵਿਭਾਗ ਦੇ ਅਧਿਕਾਰੀ ਨਸ਼ਾ ਕਰਨ ਵਾਲਿਆਂ ਨੂੰ ਇਨਸਾਫ਼ ਦਿਵਾਉਣ ਲਈ ਤੁਰੰਤ ਕੰਮ ਕਰਨ ਤੇ ਨਿਯਮਾਂ ਅਨੁਸਾਰ ਢੁਕਵੀਂ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਉਣ |

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਨਵੀਨ ਜਿੰਦਲ ਸਪੋਰਟਸ ਅਕੈਡਮੀ ਦਾ ਕੀਤਾ ਉਦਘਾਟਨ <br/> ਅਗਲੀ ਖ਼ਬਰ 'ਅਧਿਆਪਕ ਦਿਵਸ' ਮੌਕੇ ਪੋਸਟਰ ਤੇ ਕਾਰਡ ਮੇਕਿੰਗ ਮੁਕਾਬਲਾ ਕਰਵਾਇਆ <br/>
Ad Position 24