22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬੜੌਲੀ ਨੇ ਪਾਣੀ ਭਰਨ ਵਾਲੇ ਖੇਤਰ ਦਾ ਨਿਰੀਖਣ ਕੀਤਾ <br/>

Ad Position 21
No active advertisement
ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬੜੌਲੀ ਇਲਾਕੇ ਦਾ ਦੌਰਾ ਕਰਦੇ ਹੋਏ | ਤਸਵੀਰ : ਹਰਬੰਸ ਸਿੰਘ ਮੰਡੇਰ <br/> 07-09-2025
ਫ਼ਤਿਹਾਬਾਦ, 6 ਸਤੰਬਰ (ਹਰਬੰਸ ਸਿੰਘ ਮੰਡੇਰ)- ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬੜੌਲੀ ਨੇ ਭੂਨਾ ਸ਼ਹਿਰ, ਪਿੰਡ ਗੋਰਖਪੁਰ ਤੇ ਆਸ-ਪਾਸ ਦੇ ਇਲਾਕਿਆਂ ਦਾ ਦੌਰਾ ਕੀਤਾ ਅਤੇ ਮੀਂਹ ਕਾਰਨ ਪਾਣੀ ਭਰਨ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ | ਉਨ੍ਹਾਂ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ ਤੇ ਸਥਿਤੀ ਬਾਰੇ ਪੁੱਛਦਿਆਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ | ਸੂਬਾ ਪ੍ਰਧਾਨ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਸੰਗਠਨ ਅਤੇ ਸਰਕਾਰ ਦੋਵੇਂ ਰਾਜ ਦੇ ਪਰਿਵਾਰਾਂ ਨਾਲ ਖੜ੍ਹੇ ਹਨ | ਹਰਿਆਣਾ ਦੀ ਵਿਲੱਖਣ ਸਰਕਾਰ ਹਰ ਨਾਗਰਿਕ ਦੇ ਨੁਕਸਾਨ ਦਾ ਮੁਆਵਜ਼ਾ ਯਕੀਨੀ ਬਣਾਉਣ ਲਈ ਤਿਆਰ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਨੇ ਈ-ਮੁਆਵਜ਼ਾ ਪੋਰਟਲ ਸ਼ੁਰੂ ਕੀਤਾ ਹੈ, ਜਿਸ ਰਾਹੀਂ ਪ੍ਰਭਾਵਿਤ ਲੋਕਾਂ ਪਾਰਦਰਸ਼ੀ ਤੇ ਜਲਦੀ ਮੁਆਵਜ਼ਾ ਦਿੱਤਾ ਜਾਵੇਗਾ | ਉਨ੍ਹਾਂ ਵਰਕਰਾਂ ਨੂੰ ਪੂਰੀ ਤਿਆਰੀ ਨਾਲ ਰਾਹਤ ਕਾਰਜਾਂ ਵਿਚ ਲੱਗੇ ਰਹਿਣ ਤੇ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ 'ਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ | ਸੀਨੀਅਰ ਭਾਜਪਾ ਆਗੂ ਤੇ ਸਾਬਕਾ ਵਿਧਾਇਕ ਦੁੜਾਰਾਮ ਨੇ ਪ੍ਰਦੇਸ਼ ਪ੍ਰਧਾਨ ਨੂੰ ਇਲਾਕੇ ਵਿਚ ਮੀਂਹ ਕਾਰਨ ਹੋਏ ਨੁਕਸਾਨ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਖੇਤਾਂ 'ਚ ਖੜ੍ਹੀਆਂ ਫ਼ਸਲਾਂ ਤੇ ਆਮ ਲੋਕਾਂ ਦੇ ਰੋਜ਼ਾਨਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ | ਸਾਬਕਾ ਵਿਧਾਇਕ ਦੁੜਾਰਾਮ ਨੇ ਕਿਹਾ ਕਿ ਸਰਕਾਰ ਤੇ ਸੰਗਠਨ ਦੀ ਮਦਦ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਜ਼ਰੂਰ ਰਾਹਤ ਮਿਲੇਗੀ ਤੇ ਸਥਿਤੀ ਜਲਦੀ ਹੀ ਆਮ ਹੋ ਜਾਵੇਗੀ | ਇਸ ਮੌਕੇ ਸੂਬਾ ਪ੍ਰਧਾਨ ਦੇ ਨਾਲ-ਨਾਲ ਸਾਬਕਾ ਸੰਸਦ ਮੈਂਬਰ ਸੁਨੀਤਾ ਦੁੱਗਲ, ਜ਼ਿਲ੍ਹਾ ਪ੍ਰਧਾਨ ਪ੍ਰਵੀਨ ਜੋੜਾ, ਸਾਬਕਾ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਗਰੋਹਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਇਲਾਕੇ ਦੇ ਲੋਕ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਐਲੂਮਨੀ ਐਸੋਸੀਏਸ਼ਨ ਦੀ ਗਵਰਨਿੰਗ ਬਾਡੀ ਵਲੋਂ ਨਵ-ਨਿਯੁਕਤ ਪਿ੍ੰ. ਡਾ. ਭੱਲਾ ਦਾ ਸਨਮਾਨ <br/... ਅਗਲੀ ਖ਼ਬਰ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਨਵੀਨ ਜਿੰਦਲ ਸਪੋਰਟਸ ਅਕੈਡਮੀ ਦਾ ਕੀਤਾ ਉਦਘਾਟਨ <br/>
Ad Position 24