22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਭਾਜਪਾ ਦੇ ਪਾਰਟੀ ਦਫ਼ਤਰ 'ਚ ਦਿੱਲੀ ਕੈਬਨਿਟ ਵਲੋਂ ਹੜ੍ਹਾਂ ਨੂੰ ਲੈ ਕੇ ਅਹਿਮ ਬੈਠਕ <br/>

Ad Position 21
No active advertisement
ਭਾਜਪਾ ਦਿੱਲੀ ਪ੍ਰਦੇਸ਼ ਦਫ਼ਤਰ 'ਚ ਮੀਟਿੰਗ ਦੌਰਾਨ ਹਾਜ਼ਰ ਮੁੱਖ ਮੰਤਰੀ ਰੇਖਾ ਗੁਪਤਾ, ਕੈਬਨਿਟ ਮੰਤਰੀ ਪ੍ਰਵੇਸ਼ ਵਰਮਾ, ਮਨਜਿੰਦਰ ਸਿੰਘ ਸਿਰਸਾ, ਸੰਸਦ ਮੈਂਬਰ ਕਮਲਜੀਤ ਸਹਿਰਾਵਤ, ਦਿੱਲੀ ਪ੍ਰਦੇਸ਼ ਪ੍ਰਧਾਨ ਵੀਰੇਂਦਰ ਸਚਦੇਵਾ ਤੇ ਹੋਰ | ਅਜੀਤ ਤਸਵੀਰ <br/> 07-09-2025
ਨਵੀਂ ਦਿੱਲੀ, 6 ਸਤੰਬਰ (ਜਗਤਾਰ ਸਿੰਘ)- ਭਾਰੀ ਮੀਂਹ ਤੇ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸਾਰੇ ਜ਼ਿਲਿ੍ਹਆਂ ਦੇ ਡੀ.ਐੱਮ. ਨਾਲ ਬੈਠਕ ਕਰਕੇ ਸਥਿਤੀ ਦੀ ਸਮੀਖਿਆ ਕੀਤੀ ¢ ਇਸ ਤੋਂ ਇਲਾਵਾ ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਦਿੱਲੀ ਕੈਬਨਿਟ ਨੂੰ ਪਾਰਟੀ ਦਫ਼ਤਰ ਵਿਚ ਬੁਲਾ ਕੇ ਹਾਲਾਤ ਬਾਰੇ ਚਰਚਾ ਕੀਤੀ | ਮੁੱਖ ਮੰਤਰੀ ਤੇ ਹੋਰਨਾ ਮੰਤਰੀਆਂ ਤੋ ਇਲਾਵਾ ਇਸ ਬੈਠਕ ਵਿਚ 2 ਸੰਸਦ ਮੈਂਬਰ ਵੀ ਸ਼ਾਮਲ ਸਨ | ਬੈਠਕ ਦੌਰਾਨ ਦਿੱਲੀ ਤੋਂ ਇਲਾਵਾ ਪੰਜਾਬ ਦੇ ਹੜ੍ਹਾਂ ਬਾਰੇ ਵੀ ਚਰਚਾ ਕੀਤੀ ਗਈ ਅਤੇ ਪਾਰਟੀ ਵਰਕਰਾਂ ਨੂੰ ਦਿੱਲੀ ਦੀ ਜਨਤਾ ਦੇ ਸਹਿਯੋਗ ਨਾਲ ਰਾਹਤ ਸਮਗਰੀ ਇਕੱਠੀ ਕਰਕੇ ਲੋੜਵੰਦਾਂ ਤੱਕ ਪਹੁੰਚਾਉਣ ਦੀ ਗੱਲ ਆਖੀ ਗਈ | ਪਾਰਟੀ ਆਗੂਆਂ ਵੱਲੋਂ ਤੈਅ ਕੀਤਾ ਗਿਆ ਹੈ ਕਿ ਆਟਾ, ਦਾਲ, ਚੌਲ ਤੇ ਹੋਰਨਾ ਜ਼ਰੂਰੀ ਸਾਮਾਨ ਵੱਡੀ ਮਾਤਰਾ 'ਚ ਪੰਜਾਬ ਭੇਜਿਆ ਜਾਵੇਗਾ | ਸਥਾਨਕ ਪੱਧਰ 'ਤੇ ਪੈਕੇਜ ਤਿਆਰ ਕਰਨ ਤੇ ਲੋੜ ਦੇ ਮੁਤਾਬਿਕ ਸਮੱਗਰੀ ਦੀ ਸੂਚੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ | ਬੈਠਕ ਤੋਂ ਬਾਅਦ ਵੀਰੇਂਦਰ ਸਚਦੇਵਾ ਨੇ ਕਿਹਾ ਕਿ ਦਿੱਲੀ ਸਰਕਾਰ ਤੇ ਸੰਗਠਨ ਰਲ ਕੇ ਪੰਜਾਬ ਦੇ ਲੋਕਾਂ ਦੀ ਮਦਦ ਕਰਨ ਲਈ ਤਤਪਰ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਰੇਖਾ ਗੁਪਤਾ ਨੇ ਦੇਸ਼ ਦੇ ਪੰਜ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਫ਼ੋਨ ਕਰਕੇ ਭਰੋਸਾ ਦਿਵਾਇਆ ਹੈ ਕਿ ਦਿੱਲੀ ਪੂਰੀ ਤਰ੍ਹਾਂ ਸਹਿਯੋਗ ਕਰੇਗੀ | ਦਿੱਲੀ ਦੇ ਹੜ੍ਹਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਤੇ ਸਰਕਾਰੀ ਅਧਿਕਾਰੀ ਹੜ੍ਹ ਪ੍ਰਭਾਵਿਤਾਂ ਦੀ ਲਗਾਤਾਰ ਮਦਦ ਕਰ ਰਹੇ ਹਨ | ਪ੍ਰਭਾਵਿਤਾਂ ਨੂੰ ਭੋਜਨ, ਪਾਣੀ ਤੇ ਮੈਡੀਕਲ ਸਹੂਲਤਾਂ ਉਪਲਬਧ ਕਰਾਈਆਂ ਜਾ ਰਹੀਆਂ ਹਨ ¢ ਉਨ੍ਹਾਂ ਕਿਹਾ ਕਿ ਯਮੁਨਾ ਦੇ ਪਾਣੀ ਦਾ ਪੱਧਰ ਫ਼ਿਲਹਾਲ ਘੱਟ ਹੋ ਰਿਹਾ ਹੈ, ਇਸ ਲਈ ਘਬਰਾਉਣ ਦੀ ਲੋੜ ਨਹੀਂ ਹੈ | ਮੀਟਿੰਗ ਵਿਚ ਪ੍ਰਵੇਸ਼ ਵਰਮਾ ਤੇ ਮਨਜਿੰਦਰ ਸਿੰਘ ਸਿਰਸਾ ਸਮੇਤ ਹੋਰ ਕੈਬਨਿਟ ਮੰਤਰੀ, ਸੰਸਦ ਮੈਂਬਰ ਤੇ ਭਾਜਪਾ ਆਗੂ ਵੀ ਮੌਜੂਦ ਸਨ ¢

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਤੋਂ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਕਰੇ ਕੇਂਦਰ-ਅਕਾਲੀ ਦਲ (ਮਾਸਟਰ ਤਾਰਾ ਸਿੰਘ) <br/> ਅਗਲੀ ਖ਼ਬਰ ਭਾਰਤ ਦਰਸ਼ਨ 2025 ਦਾ ਸਮਾਪਤੀ ਸਮਾਰੋਹ ਕਰਵਾਇਆ <br/>
Ad Position 24