22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਹੜ੍ਹਾਂ ਤੋਂ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਕਰੇ ਕੇਂਦਰ-ਅਕਾਲੀ ਦਲ (ਮਾਸਟਰ ਤਾਰਾ ਸਿੰਘ) <br/>

Ad Position 21
No active advertisement
ਅਜੀਤ ਡੈਸਕ 07-09-2025
ਨਵੀਂ ਦਿੱਲੀ, 6 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵੱਲੋਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਹੜ੍ਹਾਂ ਦੀ ਮਾਰ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਪੰਜਾਬ ਲਈ ਵਿਸ਼ੇਸ਼ ਪੈਕੇਜ ਐਲਾਨਿਆ ਜਾਵੇ ¢ ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆ ਨੇ ਕਿਹਾ ਕਿ ਭਾਰੀ ਮੀਂਹ ਕਾਰਨ ਪੰਜਾਬ ਦਾ ਜ਼ਿਆਦਾ ਹਿੱਸਾ ਹੜ੍ਹਾਂ ਦੀ ਮਾਰ ਹੇਠ ਆ ਗਿਆ ਹੈ ਜਿਸ ਨਾਲ ਪਿੰਡ ਤੇ ਖੇਤ ਵੀ ਪਾਣੀ ਵਿਚ ਡੁੱਬ ਗਏ ਹਨ | ਉਨ੍ਹਾਂ ਦੱਸਿਆ ਕਿ ਕਈ ਥਾਵਾਂ 'ਤੇ ਲੋਕਾਂ ਨੂੰ ਆਪਣੇ ਘਰਾਂ ਦੀ ਛੱਤ ਉੱਤੇ ਤਿ੍ਪਾਲ ਪਾ ਕੇ ਰਹਿਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਚ ਵੱਖ-ਵੱਖ ਜਥੇਬੰਦੀਆਂ ਤੇ ਸੰਸਥਾਵਾਂ ਵੱਲੋਂ ਵੱਡੇ ਪੱਧਰ 'ਤੇ ਹੜ੍ਹ ਪ੍ਰਭਾਵਿਤਾਂ ਨੂੰ ਮਦਦ ਪਹੁੰਚਾਈ ਜਾ ਰਹੀ ਹੈ ਪਰ ਹੜ੍ਹਾਂ ਨੇ ਪੂਰੇ ਪੰਜਾਬ ਨੂੰ ਬਹੁਤ ਵੱਡਾ ਨੁਕਸਾਨ ਪਹੁੰਚਾਇਆ ਹੈ ਕਿ ਇਸ ਲਈ ਕੇਂਦਰ ਸਰਕਾਰ ਨੂੰ ਪੰਜਾਬ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਤੁਰੰਤ ਕਰਨਾ ਚਾਹੀਦਾ ਹੈ | ਮਲਸੀਆਂ ਨੇ ਕਿਹਾ ਕਿ ਦੇਸ਼ ਵਿਚ ਜਦੋਂ ਵੀ ਕਿਧਰੇ ਕੋਈ ਆਫ਼ਤ ਆਉਂਦੀ ਹੈ ਤਾਂ ਪੰਜਾਬ ਦੇ ਲੋਕ ਅੱਗੇ ਵੱਧ ਚੜ੍ਹ ਕੇ ਉੱਥੋਂ ਦੀ ਮਦਦ ਵਾਸਤੇ ਪੁੱਜਦੇ ਹਨ ¢ ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿਚ ਵੱਡੇ ਹੜ੍ਹ ਆਏ ਹੋਏ ਹਨ ਤਾਂ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਪੰਜਾਬ ਲਈ ਵਿਸ਼ੇਸ਼ ਪੈਕੇਜ ਦਾ ਤੁਰੰਤ ਐਲਾਨ ਕਰੇ |

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਕੰਪਨੀਆਂ ਦੇ ਜਾਅਲੀ ਬੂਟ ਵੇਚਣ ਦੇ ਮਾਮਲੇ ਵਿਚ 1 ਗਿ੍ਫ਼ਤਾਰ ਅਗਲੀ ਖ਼ਬਰ ਭਾਜਪਾ ਦੇ ਪਾਰਟੀ ਦਫ਼ਤਰ 'ਚ ਦਿੱਲੀ ਕੈਬਨਿਟ ਵਲੋਂ ਹੜ੍ਹਾਂ ਨੂੰ ਲੈ ਕੇ ਅਹਿਮ ਬੈਠਕ <br/>
Ad Position 24