28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਮੀਂਹ ਕਾਰਨ ਫਸਲਾਂ ਦਾ ਨੁਕਸਾਨ, ਕਿਸਾਨ ਚਿੰਤਤ <br/>

Ad Position 21
No active advertisement
ਮੀਂਹ ਕਾਰਨ ਨਰਮੇ ਦੀ ਫ਼ਸਲ ਵਿੱਚ ਭਰਿਆ ਮੀਂਹ ਦਾ ਪਾਣੀ | ਤਸਵੀਰ : ਪੰਨੀਵਾਲੀਆ <br/> 08-09-2025
ਕਾਲਾਂਵਾਲੀ/ਸਿਰਸਾ, 7 ਸਤੰਬਰ (ਭੁਪਿੰਦਰ ਪੰਨੀਵਾਲੀਆ)-ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬਾਰਿਸ਼ ਸਾਉਣੀ ਦੀਆਂ ਫਸਲਾਂ ਲਈ ਨੁਕਸਾਨਦੇਹ ਸਾਬਤ ਹੋ ਰਹੀ ਹੈ, ਜਦੋਂ ਕਿ ਸ਼ਹਿਰ ਵਿੱਚ ਪਾਣੀ ਭਰਨ ਨਾਲ ਆਮ ਜਨਜੀਵਨ ਵੀ ਪ੍ਰਭਾਵਿਤ ਹੋਇਆ ਹੈ | ਇਸ ਬਾਰਿਸ਼ ਕਾਰਨ ਘੱਗਰ ਦੇ ਨਾਲ ਲੱਗਦੇ ਖੇਤ ਪਾਣੀ ਵਿੱਚ ਡੁੱਬ ਗਏ ਹਨ ਤੇ ਫਸਲਾਂ ਵੀ ਤਬਾਹ ਹੋ ਗਈਆਂ ਹਨ, ਜਦੋਂ ਕਿ ਹੋਰ ਇਲਾਕਿਆਂ ਵਿੱਚ ਵੀ ਬਾਰਿਸ਼ ਕਾਰਨ ਫਸਲਾਂ ਦਾ ਨੁਕਸਾਨ ਹੋ ਰਿਹਾ ਹੈ, ਜਿਸ ਕਾਰਨ ਕਿਸਾਨਾਂ ਦੀ ਚਿੰਤਾ ਵਧਣੀ ਸ਼ੁਰੂ ਹੋ ਗਈ ਹੈ | ਕਿਸਾਨਾਂ ਦਾ ਕਹਿਣਾ ਹੈ ਕਿ ਜ਼ਿਆਦਾ ਬਾਰਿਸ਼ ਕਾਰਨ ਨਰਮੇ ਤੇ ਗੁਆਰੇ ਦੀ ਫਸਲ ਨੂੰ ਨੁਕਸਾਨ ਹੋ ਰਿਹਾ ਹੈ | ਕਿਸਾਨਾਂ ਨੇ ਕਿਹਾ ਕਿ ਮੀਂਹ ਕਾਰਨ ਨਰਮੇ ਦੀ ਫਸਲ ਵਿੱਚ ਪਾਣੀ ਇਕੱਠਾ ਹੋਣ ਕਾਰਨ ਟੀਂਡੇ ਡਿੱਗਣੇ ਸ਼ੁਰੂ ਹੋ ਗਏ ਹਨ ਅਤੇ ਫਸਲ ਵੀ ਪੀਲੀ ਪੈਣੀ ਸ਼ੁਰੂ ਹੋ ਗਈ ਹੈ, ਜਿਸ ਨਾਲ ਨਰਮੇ ਦੀ ਪੈਦਾਵਾਰ ਪ੍ਰਭਾਵਿਤ ਹੋਵੇਗੀ | ਇਸ ਤੋਂ ਇਲਾਵਾ ਗੁਆਰੇ ਦੀ ਫਸਲ ਨੂੰ ਵੀ ਨੁਕਸਾਨ ਪਹੁੰਚਿਆ ਹੈ | ਜੇਕਰ ਇਹੀ ਸਥਿਤੀ ਬਣੀ ਰਹੀ ਤਾਂ ਝੋਨੇ ਦੀ ਫਸਲ ਨੂੰ ਵੀ ਨੁਕਸਾਨ ਹੋਵੇਗਾ | ਦੂਜੇ ਪਾਸੇ ਜਿੱਥੇ ਲਗਾਤਾਰ ਮੀਂਹ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ ਉੱਥੇ ਹੀ ਸ਼ਹਿਰ ਦੀਆਂ ਸੜਕਾਂ ਵੀ ਪਾਣੀ 'ਚ ਡੁੱਬ ਗਈਆਂ ਹਨ, ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੀਂਹ ਕਾਰਨ ਬਿਜਲੀ ਅਤੇ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਅਫੀਮ ਤਸਕਰੀ ਦੇ ਮਾਮਲੇ 'ਚ ਦੋ ਹੋਰ ਮੁਲਜ਼ਮ ਗਿ੍ਫ਼ਤਾਰ ਅਗਲੀ ਖ਼ਬਰ ਭਾਰੀ ਮੀਂਹ ਕਾਰਨ ਸਿਰਸਾ ਪਾਣੀ 'ਚ ਡੁੱਬਿਆ <br/>
Ad Position 24