28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਗੁਰਦੁਆਰਾ ਸਾਹਿਬ 6ਵੀਂ ਤੇ 9ਵੀਂ ਪਾਤਸ਼ਾਹੀ ਚੀਕਾ ਵਿਖੇ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 08-09-2025
ਗੂਹਲਾ ਚੀਕਾ, 7 ਸਤੰਬਰ (ਓ.ਪੀ. ਸੈਣੀ)- ਅਕਾਲਪੁਰਖ ਤੇ ਗੁਰੂ ਗ੍ਰੰਥ ਸਾਹਿਬ ਜੀ ਦਾ ਆਸਰਾ ਲੈ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਵੱਡੇ ਪੱਧਰ 'ਤੇ ਹਰਿਆਣਾ ਸਰਕਾਰ ਦੀ ਸਹਾਇਤਾ ਨਾਲ 25 ਨਵੰਬਰ ਨੂੰ ਕੁਰੂਕਸ਼ੇਤਰ 'ਚ ਮਨਾ ਰਹੀ ਹੈ | ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 30 ਨਵੰਬਰ ਨੂੰ ਦਮਤਾਨ ਸਾਹਿਬ ਵਿਖੇ ਆਪਣੇ ਪੱਧਰ 'ਤੇ ਸ਼ਹੀਦੀ ਪੁਰਬ ਮਨਾ ਰਹੀ ਹੈ | ਇਸ ਮੌਕੇ ਸੰਗਤ ਨੂੰ ਜਾਗਰੂਕ ਕਰਨ ਲਈ 25 ਤੇ 30 ਨਵੰਬਰ ਨੂੰ ਸੰਗਤ ਨੂੰ ਸੰਦੇਸ਼ ਦੇਣ, ਸੰਗਤ ਨੂੰ ਗੁਰੂ ਘਰ ਨਾਲ ਜੋੜਨ, ਅੰਮਿ੍ਤ ਸੰਚਾਰ ਲਈ ਸੰਗਤ ਦਾ ਸਮਰਥਨ ਲੈਣ ਤੇ ਗੁਰੂ ਦੀ ਸ਼ਹਾਦਤ ਨੂੰ ਸਮਰਪਿਤ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਕੀਤੇ ਜਾ ਰਹੇ ਕਾਰਜਾਂ ਲਈ ਗੂਹਲਾ ਚੀਕਾ ਵਿਚ ਪਹਿਲਾ ਪ੍ਰੋਗਰਾਮ ਕਰਵਾਇਆ ਗਿਆ ਹੈ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ, ਜੋ ਗੁਰਦੁਆਰਾ ਸਾਹਿਬ 6ਵੀਂ ਤੇ 9ਵੀਂ ਪਾਤਸ਼ਾਹੀ ਚੀਕਾ ਵਿਖੇ ਪ੍ਰੋਗਰਾਮ 'ਚ ਸ਼ਾਮਲ ਹੋਣ ਲਈ ਆਏ ਸਨ | ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਹਰ ਜ਼ਿਲ੍ਹੇ ਵਿਚ ਪ੍ਰੋਗਰਾਮ ਕਰਵਾਏ ਜਾਣਗੇ | ਸਾਡੇ ਪ੍ਰੋਗਰਾਮ ਨਵੰਬਰ ਤੱਕ ਜਾਰੀ ਰਹਿਣਗੇ | ਪੂਰੇ ਹਰਿਆਣਾ ਵਿਚ ਸੰਗਤਾਂ ਨੂੰ ਪ੍ਰੇਰਿਤ ਕਰਕੇ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਕਾਰ ਦੇ ਸਹਿਯੋਗ ਨਾਲ 25 ਨਵੰਬਰ ਲਈ 4 ਯਾਤਰਾਵਾਂ ਕਰਵਾ ਰਹੀ ਹੈ | ਉਨ੍ਹਾਂ ਕਿਹਾ ਕਿ ਪਹਿਲੀ ਯਾਤਰਾ ਡੱਬਵਾਲੀ ਤੋਂ ਸ਼ੁਰੂ ਹੋਵੇਗੀ, ਦੂਜੀ ਯਾਤਰਾ ਫ਼ਰੀਦਾਬਾਦ ਤੋਂ ਸ਼ੁਰੂ ਹੋ ਕੇ 24 ਨਵੰਬਰ ਨੂੰ ਕੁਰੂਕਸ਼ੇਤਰ ਪਹੁੰਚੇਗੀ, ਇਕ ਯਾਤਰਾ ਪੰਚਕੂਲਾ ਤੋਂ ਕਾਲਕਾ ਤੋਂ ਸ਼ੁਰੂ ਹੋ ਕੇ ਉਹ ਵੀ 24 ਨਵੰਬਰ ਨੂੰ ਕੁਰੂਕਸ਼ੇਤਰ ਪਹੁੰਚੇਗੀ | ਇਸੇ ਤਰ੍ਹਾਂ ਚੌਥੀ ਯਾਤਰਾ ਗੋਪਾਲ ਮੋਚਨ ਤੋਂ ਸ਼ੁਰੂ ਹੋਵੇਗੀ ਅਤੇ ਉਹ ਵੀ 24 ਨਵੰਬਰ ਨੂੰ ਕੁਰੂਕਸ਼ੇਤਰ ਪਹੁੰਚੇਗੀ | ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ 25 ਨਵੰਬਰ ਨੂੰ ਮੁੱਖ ਮੰਤਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਇਨ੍ਹਾਂ ਯਾਤਰਾਵਾਂ ਨੂੰ ਹਰੀ ਝੰਡੀ ਦਿਖਾਉਣਗੇ | 25 ਨਵੰਬਰ ਨੂੰ ਸਰਕਾਰ ਦੇ ਸਹਿਯੋਗ ਨਾਲ ਸ਼ਹੀਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ | 30 ਨਵੰਬਰ ਨੂੰ ਦਮਤਾਨ ਸਾਹਿਬ 'ਚ ਰਾਜ ਪੱਧਰ 'ਤੇ ਸ਼ਹੀਦੀ ਦਿਵਸ ਮਨਾਇਆ ਜਾਵੇਗਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਿਸ ਸਮਾਜ ਕੋਲ ਸਿੱਖਿਆ ਨਹੀਂ ਹੈ, ਉਹ ਕਦੇ ਵੀ ਤਰੱਕੀ ਨਹੀਂ ਕਰ ਸਕਦਾ | ਤਰੱਕੀ ਤੇ ਸਿੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸਾਡੇ ਕੋਲ ਜੀਂਦ ਵਿਚ ਵਿਸ਼ਵ ਪੱਧਰੀ ਯੂਨੀਵਰਸਿਟੀ ਬਣਾਉਣ ਲਈ 750 ਏਕੜ ਜ਼ਮੀਨ ਹੈ, ਜਿਸ ਵਿਚੋਂ ਅਸੀਂ 450 ਏਕੜ ਵਿਚ ਵਿਸ਼ਵ ਪੱਧਰੀ ਯੂਨੀਵਰਸਿਟੀ ਬਣਾਉਣ ਦਾ ਫ਼ੈਸਲਾ ਕੀਤਾ ਹੈ | ਇਸ ਤੋਂ ਪਹਿਲਾਂ ਮੀਰੀ ਪੀਰੀ ਮੈਡੀਕਲ ਕਾਲਜ ਹੈ, ਅਸੀਂ ਇਸ ਨੂੰ ਆਪਣੇ ਅਧੀਨ ਲੈਣ ਦੀ ਕੋਸ਼ਿਸ਼ ਕਰਾਂਗੇ ਤੇ ਜਲਦੀ ਹੀ ਇਸ ਵਿਚ ਮੈਡੀਕਲ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ ਜਿਸ ਵਿਚ ਹਰਿਆਣਾ ਵਿਚ 100 ਡਾਕਟਰਾਂ ਨੂੰ ਦਾਖਲਾ ਦਿੱਤਾ ਜਾਵੇਗਾ | ਜਿਨ੍ਹਾਂ ਵਿਚੋਂ 60 ਉਮੀਦਵਾਰ ਸਿੱਖ ਅਤੇ 40 ਗੈਰ-ਸਿੱਖ ਹੋਣਗੇ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸਾਬਕਾ ਪ੍ਰਧਾਨ ਮੇਜਰ ਸਿੰਘ ਗੂਹਲਾ ਨੇ ਵੀ ਪੱਤਰਕਾਰਾਂ ਨਾਲ ਗੱਲਬਾਤ ਰਾਹੀਂ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਪਟਿਆਲਾ ਤੋਂ ਕਾਰ ਸੇਵਾ ਕਰਨ ਵਾਲੇ ਬਾਬਾ ਅਮਰੀਕ ਸਿੰਘ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ ਸਨ |
Ad Position 22
No active advertisement
ਪਿਛਲੀ ਖ਼ਬਰ 8 ਗ੍ਰਾਮ ਚਿੱਟੇ ਸਮੇਤ ਇਕ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਅਫੀਮ ਤਸਕਰੀ ਦੇ ਮਾਮਲੇ 'ਚ ਦੋ ਹੋਰ ਮੁਲਜ਼ਮ ਗਿ੍ਫ਼ਤਾਰ
Ad Position 24