15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਮੁੱਖ ਮੰਤਰੀ ਭਲਕੇ ਲਾਂਚ ਕਰਨਗੇ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦੀ ਐਪ : ਡੀ. ਸੀ.

Ad Position 21
No active advertisement
ਅਜੀਤ ਡੈਸਕ 24-09-2025
ਕਿਹਾ, ਯਮੁਨਾਨਗਰ 'ਚ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਕਰਵਾਏ ਜਾਣਗੇ ਪ੍ਰੋਗਰਾਮ
ਯਮੁਨਾਨਗਰ, 23 ਸਤੰਬਰ (ਗੁਰਦਿਆਲ ਸਿੰਘ ਨਿਮਰ)-ਸਮਾਜਿਕ ਨਿਆਂ, ਸਸ਼ਕਤੀਕਰਨ, ਅਨੁਸੂਚਿਤ ਜਾਤੀ ਅਤੇ ਪਛੜੇ ਵਰਗ ਭਲਾਈ ਅਤੇ ਅੰਤਿਯੋਦਿਆ (ਸੇਵਾ) ਵਿਭਾਗ ਰਾਹੀਂ ਔਰਤਾਂ ਦੇ ਸਸ਼ਕਤੀਕਰਨ ਲਈ ਇਕ ਹੋਰ ਕਦਮ ਚੁੱਕਦੇ ਹੋਏ ਹਰਿਆਣਾ ਸਰਕਾਰ ਔਰਤਾਂ ਦੇ ਸਮਾਜਿਕ ਅਤੇ ਆਰਥਿਕ ਸਨਮਾਨ ਲਈ 25 ਸਤੰਬਰ ਨੂੰ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਸ਼ੁਰੂ ਕਰਨ ਜਾ ਰਹੀ ਹੈ | ਇਸ ਸੰਬੰਧ 'ਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਭਲਕੇ 25 ਸਤੰਬਰ ਨੂੰ ਪੰਚਕੂਲਾ ਤੋਂ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦਾ ਮੋਬਾਈਲ ਐਪ ਲਾਂਚ ਕਰਨਗੇ ਅਤੇ ਉਸੇ ਦਿਨ ਜ਼ਿਲ੍ਹਾ ਯਮੁਨਾਨਗਰ ਸਮੇਤ ਰਾਜ ਦੇ ਸਮੁੱਚੇ ਜ਼ਿਲਿ੍ਹਆਂ 'ਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ | ਇਸ ਮੌਕੇ ਯਮੁਨਾਨਗਰ 'ਚ ਇਕ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ ਜਾਵੇਗਾ, ਜਿਸ 'ਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ | ਇਹ ਜਾਣਕਾਰੀ ਸਾਂਝੀ ਕਰਦਿਆਂ ਡੀ. ਸੀ. ਪਾਰਥ ਗੁਪਤਾ ਨੇ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਰਾਜ ਦੀਆਂ ਆਰਥਿਕ ਤੌਰ 'ਤੇ ਕਮਜ਼ੋਰ ਯੋਗ ਔਰਤਾਂ ਨੂੰ ਪ੍ਰਤੀ ਮਹੀਨਾ 21,00 ਰੁ. ਦੀ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ | ਇਸ ਯੋਜਨਾ ਲਈ ਲੋੜੀਂਦੀ ਐਪ ਲਾਂਚ ਕਰਨ ਦੇ ਨਾਲ-ਨਾਲ ਸਿਹਤ ਵਿਭਾਗ ਸਾਰੇ ਸਿਹਤ ਜਾਂਚ ਕੇਂਦਰਾਂ 'ਤੇ ਔਰਤਾਂ ਲਈ ਸਿਹਤ ਜਾਂਚ ਕੈਂਪ ਲਗਾਏਗਾ | ਉਨ੍ਹਾਂ ਨੇ ਇਸ ਯੋਜਨਾ ਦੇ ਲਾਂਚ ਪ੍ਰੋਗਰਾਮ ਲਈ ਬਿਹਤਰ ਪ੍ਰਬੰਧ ਕਰਨ ਲਈ ਯੋਜਨਾ ਨਾਲ ਸੰਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਸੀ. ਆਰ. ਈ. ਈ. ਡੀ. ਟੀਮ ਇਸ ਯੋਜਨਾ ਲਈ ਯੋਗ ਔਰਤਾਂ ਨਾਲ ਸੰਪਰਕ ਕਰੇਗੀ ਅਤੇ ਉਨ੍ਹਾਂ ਨੂੰ ਰਜਿਸਟ੍ਰੇਸ਼ਨ ਲਈ ਪ੍ਰੇਰਿਤ ਕਰੇਗੀ, ਜਦਕਿ ਸਿਹਤ ਵਿਭਾਗ ਵੀ ਔਰਤਾਂ ਨੂੰ ਸਿਹਤ ਜਾਂਚ ਕੈਂਪਾਂ ਲਈ ਪ੍ਰੇਰਿਤ ਕਰੇਗਾ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਔਰਤ ਦੀ ਉਮਰ 23 ਸਾਲ ਜਾਂ ਇਸ ਤੋਂ ਵੱਧ ਹੋਣੀ ਚਾਹੀਦੀ ਹੈ ਅਤੇ ਉਹ ਘੱਟੋ-ਘੱਟ 15 ਸਾਲਾਂ ਤੋਂ ਹਰਿਆਣਾ ਦੀ ਵਸਨੀਕ ਹੋਣੀ ਚਾਹੀਦੀ ਹੈ | ਇਸ ਤੋਂ ਇਲਾਵਾ ਪਰਿਵਾਰ ਦੀ ਸਾਲਾਨਾ ਆਮਦਨ 1 ਲੱਖ ਰੁ. ਹੋਣੀ ਚਾਹੀਦੀ ਹੈ | ਕਲਾਸ 3 ਅਤੇ 4 ਕੈਂਸਰ, ਦੁਰਲੱਭ ਬਿਮਾਰੀਆਂ, ਹੀਮੋਫਿਲੀਆ, ਥੈਲੇਸੀਮੀਆ ਜਾਂ ਸਿਕਲ ਸੈੱਲ ਅਨੀਮੀਆ ਤੋਂ ਪੀੜਤ ਔਰਤਾਂ ਜੋ ਪਹਿਲਾਂ ਹੀ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤੋਂ ਲਾਭ ਪ੍ਰਾਪਤ ਕਰ ਰਹੀਆਂ ਹਨ, ਉਹ ਵੀ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਲਈ ਯੋਗ ਹਨ | ਉਨ੍ਹਾਂ ਕਿਹਾ ਕਿ ਬੁਢਾਪਾ ਸਨਮਾਨ ਭੱਤਾ, ਵਿਧਵਾ/ਬੇਸਹਾਰਾ ਔਰਤਾਂ ਨੂੰ ਵਿੱਤੀ ਸਹਾਇਤਾ, ਅਪਾਹਿਜ ਪੈਨਸ਼ਨ, ਲਾਡਲੀ ਸਮਾਜਿਕ ਸੁਰੱਖਿਆ ਯੋਜਨਾ, ਕਸ਼ਮੀਰੀ ਵਿਸਥਾਪਤ ਪਰਿਵਾਰ ਨੂੰ ਵਿੱਤੀ ਸਹਾਇਤਾ, ਬੌਣਾ ਭੱਤਾ, ਤੇਜ਼ਾਬ ਹਮਲੇ ਦੀਆਂ ਪੀੜਤ ਔਰਤਾਂ/ਲੜਕੀਆਂ ਨੂੰ ਵਿੱਤੀ ਸਹਾਇਤਾ, ਅਣਵਿਆਹੀਆਂ ਔਰਤਾਂ ਨੂੰ ਵਿੱਤੀ ਸਹਾਇਤਾ, ਪਦਮ ਪੁਰਸਕਾਰ ਜੇਤੂਆਂ ਲਈ ਹਰਿਆਣਾ ਗੌਰਵ ਸਨਮਾਨ ਯੋਜਨਾ ਦਾ ਲਾਭ ਲੈਣ ਵਾਲੀਆਂ ਔਰਤਾਂ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਲਈ ਯੋਗ ਨਹੀਂ ਹੋਣਗੀਆਂ |
ਪੂਰੀ ਰਜਿਸਟ੍ਰੇਸ਼ਨ ਪ੍ਰਕਿਰਿਆ ਮੁਫ਼ਤ ਹੋਵੇਗੀ : ਏ. ਡੀ. ਸੀ. ਆਹੂਜਾ
ਵਧੀਕ ਡਿਪਟੀ ਕਮਿਸ਼ਨਰ ਨਵੀਨ ਆਹੂਜਾ ਨੇ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਦਾ ਲਾਭ ਉਠਾਉਣ ਲਈ ਲੋੜੀਂਦੇ ਦਸਤਾਵੇਜ਼ਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਸ ਔਰਤ ਕੋਲ ਹਰਿਆਣਾ ਦਾ ਸਥਾਈ ਨਿਵਾਸੀ ਸਰਟੀਫਿਕੇਟ, ਆਧਾਰ ਨਾਲ ਜੁੜਿਆ ਮੋਬਾਈਲ ਨੰਬਰ, ਸਾਰੇ ਪਰਿਵਾਰਕ ਮੈਂਬਰਾਂ ਦੇ ਆਧਾਰ ਕਾਰਡ ਅਤੇ ਜੇਕਰ ਵਿਆਹਿਆ ਹੋਇਆ ਹੈ, ਤਾਂ ਸਾਰੇ ਸਹੁਰਿਆਂ ਲਈ ਆਧਾਰ ਕਾਰਡ, ਬਿਜਲੀ ਬਿੱਲ ਕੁਨੈਕਸ਼ਨ ਨੰਬਰ, ਐਚ. ਕੇ. ਆਰ. ਐਨ. ਰਜਿਸਟ੍ਰੇਸ਼ਨ ਨੰਬਰ (ਜੇਕਰ ਬੇਰੁਜ਼ਗਾਰ ਹੈ), ਔਰਤ/ਪਰਿਵਾਰ ਦੇ ਨਾਂਅ 'ਤੇ ਰਜਿਸਟਰਡ ਵਾਹਨਾਂ ਦੇ ਵੇਰਵੇ ਅਤੇ ਔਰਤ ਦੇ ਨਾਂਅ 'ਤੇ ਰਜਿਸਟਰਡ ਬੈਂਕ ਖਾਤੇ ਦੇ ਵੇਰਵੇ ਹੋਣੇ ਚਾਹੀਦੇ ਹਨ | ਉਨ੍ਹਾਂ ਅੱਗੇ ਕਿਹਾ ਕਿ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ 25 ਸਤੰਬਰ ਤੋਂ ਸ਼ੁਰੂ ਹੋਵੇਗੀ ਅਤੇ ਜ਼ਿਲਿ੍ਹਆਂ, ਉਪ-ਮੰਡਲਾਂ, ਬਲਾਕਾਂ, ਵਾਰਡਾਂ ਅਤੇ ਪਿੰਡਾਂ 'ਚ ਲਗਾਏ ਜਾਣ ਵਾਲੇ ਕੈਂਪਾਂ 'ਚ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਤਰ੍ਹਾਂ ਮੁਫਤ ਹੋਵੇਗੀ | ਹਾਲਾਂਕਿ ਸਰਲ ਕੇਂਦਰਾਂ ਤੋਂ ਜ਼ਰੂਰੀ ਦਸਤਾਵੇਜ਼ ਪ੍ਰਾਪਤ ਕਰਨ ਲਈ 30 ਰੁ. ਫੀਸ ਲਈ ਜਾਵੇਗੀ | ਉਨ੍ਹਾਂ ਯੋਗ ਔਰਤਾਂ ਨੂੰ 25 ਸਤੰਬਰ ਤੋਂ ਪਹਿਲਾਂ ਸਾਰੇ ਜ਼ਰੂਰੀ ਦਸਤਾਵੇਜ਼ ਪੂਰੇ ਕਰਨ ਦੀ ਅਪੀਲ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ 24 ਬੋਤਲਾਂ ਗੈਰ-ਕਾਨੂੰਨੀ ਅੰਗਰੇਜ਼ੀ ਸ਼ਰਾਬ ਸਮੇਤ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਜੀ. ਐਸ. ਟੀ. ਸਲੈਬ ਵਿਚ ਸੋਧ ਕਰ ਕੇ ਦੇਸ਼ ਦੀ ਜਨਤਾ ਨੂੰ ਵੱਡੀ ਰਾਹਤ ਪਹੁੰਚਾਈ : ਵਿਪੁਲ ਗੋਇਲ
Ad Position 24