ਨਵੀਂ ਦਿੱਲੀ,23 ਸਤੰਬਰ (ਜਗਤਾਰ ਸਿੰਘ)- ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ,ਜੋ ਕਿ ਅਸਾਮ ਦੇ ਗੁਰਦੁਆਰਾ ਥੋਬੜੀ ਸਾਹਿਬ ਤੋਂ ਸ਼੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾ ਰਿਹਾ ਹੈ ¢ ਇਸ ਨਗਰ ਕੀਰਤਨ ਵਿਚ ਸ਼੍ਰੋਮਣੀ ਕਮੇਟੀ ਦੇ ਹੋਰਨਾ ਅਹੁਦੇਦਾਰਾਂ ਤੋਂ ਇਲਾਵਾ ਗੁਜਰਾਤ,ਗੋਆ ਤੇ ਕਰਨਾਟਕ ਦੇ ਆਨਰੇਰੀ ਇੰਚਾਰਜ ਰਾਮ ਸਿੰਘ 'ਬੰਬੇ' ਵੱਲੋਂ ਕਈ ਤਰ੍ਹਾਂ ਦੀਆਂ ਸੇਵਾਵਾਂ ਦੀ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ ¢ ਉਨ੍ਹਾਂ ਜਾਣਕਾਰੀ ਦਿੱਤੀ ਕਿ ਅੱਜ ਇਹ ਨਗਰ ਕੀਰਤਨ ਸਵੇਰੇ ਨਾਗਪੁਰ ਤੋਂ ਰਵਾਨਾ ਹੋਇਆ ਅਤੇ ਵੱਖ ਵੱਖ ਇਲਾਕਿਆਂ 'ਚ ਹੁੰਦਾ ਹੋਇਆ ਚੰਦਰਪੁਰ ਪੁੱਜਾ¢ ਇਸ ਨਗਰ ਕੀਰਤਨ ਵਿਚ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਕੁਲਦੀਪ ਸਿੰਘ ਰੋਡੇ,ਇੰਚਾਰਜ ਗੁਰਮੀਤ ਸਿੰਘ, ਕੁਲਵਿੰਦਰ ਸਿੰਘ ਚੀਮਾ (ਮੈਨੇਜਰ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ, ਹਰਜਿੰਦਰ ਸਿੰਘ ਮੈਨੇਜਰ,ਜਗਦੇਵ ਸਿੰਘ ਪ੍ਰਚਾਰਕ ਸਮੇਤ ਹੋਰਨਾ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ ¢ ਰਾਮ ਸਿੰਘ 'ਬੰਬੇ' ਨੇ ਕਿਹਾ ਕਿ ਇਹ ਸ਼ਹੀਦੀ ਨਗਰ ਕੀਰਤਨ ਸ਼੍ਰੋਮਣੀ ਕਮੇਟੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ,ਜਿਸ ਦੇ ਤਹਿਤ ਵੱਖ ਵੱਖ ਸ਼ਹਿਰਾਂ ਵਿਚ ਆਮ ਲੋਕਾਂ ਨੂੰ ਵੀ ਸ਼ਹੀਦੀ ਦਿਹਾੜੇ ਨਾਲ ਸਬੰਧਿਤ ਇਤਿਹਾਸ ਤੋਂ ਜਾਣੂ ਕਰਾਇਆ ਜਾ ਰਿਹਾ ਹੈ ¢ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਦੌਰਾਨ ਵਿਸ਼ੇਸ਼ ਬੱਸ ਰਾਹੀਂ ਜਿੱਥੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਸੰਗਤਾਂ ਬੜੇ ਸਤਿਕਾਰ ਨਾਲ ਦਰਸ਼ਨ ਕਰ ਰਹੀਆਂ ਹਨ ¢ ਇਸ ਤੋਂ ਇਲਾਵਾ ਵੱਡ ਅਕਾਰੀ ਸਕਰੀਨਾਂ 'ਤੇ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਅਸਥਾਨਾਂ ਅਤੇ ਇਤਿਹਾਸ ਬਾਰੇ ਦਿਖਾਈਆਂ ਜਾ ਰਹੀਆਂ ਦਸਤਾਵੇਜ਼ੀ ਵੀਡੀਓ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਹਨ ਅਤੇ ਇੱਥੋਂ ਸੰਗਤਾਂ ਇਤਿਹਾਸ ਦੀ ਜਾਣਕਾਰੀ ਪ੍ਰਾਪਤ ਕਰ ਰਹੀਆਂ ਹਨ ¢