17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਡੀ. ਏ. ਵੀ. ਗਰਲਜ਼ ਕਾਲਜ ਦੇ ਇਤਿਹਾਸ ਵਿਭਾਗ ਨੇ ਲਗਾਈ ਪ੍ਰਦਰਸ਼ਨੀ <br/>

Ad Position 21
No active advertisement
ਅਜੀਤ ਡੈਸਕ 24-09-2025
ਯਮੁਨਾਨਗਰ, 23 ਸਤੰਬਰ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਵੀਰ ਅਤੇ ਸ਼ਹੀਦੀ ਦਿਵਸ 'ਤੇ ਡੀ. ਏ. ਵੀ. ਗਰਲਜ਼ ਕਾਲਜ ਦੇ ਇਤਿਹਾਸ ਵਿਭਾਗ ਵਲੋਂ ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਡਾ. ਸੁਰਿੰਦਰ ਕੌਰ ਅਤੇ ਇਤਿਹਾਸ ਵਿਭਾਗ ਦੀ ਮੁਖੀ ਡਾ. ਅਮਨਪ੍ਰੀਤ ਕੌਰ ਦੀ ਪ੍ਰਧਾਨਗੀ ਵਿਚ ਇਕ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਨਾਇਕਾਂ ਦੀ ਸ਼ਹਾਦਤ ਅਤੇ ਉਨ੍ਹਾਂ ਦੀ ਬਹਾਦਰੀ ਨੂੰ ਪ੍ਰਦਰਸ਼ਿਤ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਕੈਬਨਿਟ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਰੁੱਖ ਲਗਾਉਣ ਦੀ ਰਸਮ ਵੀ ਨਿਭਾਈ ਗਈ ਅਤੇ ਕਾਰਜਕਾਰੀ ਪਿ੍ੰਸੀਪਲ ਨੇ ਮੁੱਖ ਮਹਿਮਾਨ ਅਤੇ ਕੈਬਨਿਟ ਮੰਤਰੀ ਸ਼ਿਆਮ ਸਿੰਘ ਰਾਣਾ ਨੂੰ ਯਾਦਗਾਰੀ ਚਿੰਨ੍ਹ ਅਤੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਕੈਬਨਿਟ ਮੰਤਰੀ ਰਾਣਾ ਨੇ ਪ੍ਰਦਰਸ਼ਨੀ ਦਾ ਨਿਰੀਖਣ ਕਰਦੇ ਹੋਏ ਕਿਹਾ ਕਿ ਬਹਾਦਰ ਸੈਨਿਕਾਂ ਦੀ ਸ਼ਹਾਦਤ ਨੂੰ ਸਦੀਆਂ ਤੱਕ ਯਾਦ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਸਰਹੱਦ 'ਤੇ ਖੜ੍ਹੇ ਸੈਨਿਕਾਂ ਕਾਰਨ ਹੀ ਅਸੀਂ ਸ਼ਾਂਤੀ ਨਾਲ ਸੌਂਦੇ ਹਾਂ | ਉਨ੍ਹਾਂ ਕਿਹਾ ਕਿ ਹਰਿਆਣਾ ਦੇਸ਼ ਦਾ ਇਕੋ ਇਕ ਰਾਜ ਹੈ, ਜਿਥੇ ਸੈਨਿਕਾਂ, ਅਰਧ ਸੈਨਿਕ ਬਲਾਂ ਅਤੇ ਫਾਇਰ ਫਾਈਟਰਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ | ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਰੱਖਿਆ ਅਤੇ ਵਿਕਾਸ ਵਿਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਸਿੱਧ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਏਕ ਪੇੜ ਮਾਂ ਕੇ ਨਾਮ' ਮੁਹਿੰਮ ਸ਼ੁਰੂ ਕਰਕੇ ਵਾਤਾਵਰਣ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਦੀ ਪਹਿਲ ਕੀਤੀ ਹੈ | ਹਰਿਆਣਾ ਇਸ ਦਿਸ਼ਾ ਵਿਚ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਿਹਾ ਹੈ | ਇਸ ਰਾਜ ਪੱਧਰੀ ਪ੍ਰੋਗਰਾਮ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਕਵਿਤਾਵਾਂ, ਗੀਤ ਅਤੇ ਨਾਚ ਪੇਸ਼ ਕੀਤੇ ਅਤੇ ਮੇਜਰ ਗੀਤਾ ਸ਼ਰਮਾ ਅਤੇ ਜਸਮੀਤ ਕੌਰ ਨੇ ਪ੍ਰੋਗਰਾਮ ਦੇ ਸਫਲ ਆਯੋਜਨ ਵਿਚ ਯੋਗਦਾਨ ਪਾਇਆ |

Ad Position 22
No active advertisement
ਪਿਛਲੀ ਖ਼ਬਰ ਮੰਦਰ ਤੋਂ ਪੈਸਿਆਂ ਦੇ ਹਾਰ ਅਤੇ ਹੋਰ ਸਾਮਾਨ ਚੋਰੀ ਕਰਨ ਦੇ ਮਾਮਲੇ 'ਚ ਚਾਰ ਲੋਕ ਗਿ੍ਫ਼ਤਾਰ <br/> ਅਗਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਅਤੇ ਐਕਟਿਵਾ ਸਮੇਤ ਇਕ ਮੁਲਜ਼ਮ ਕਾਬੂ <br/>
Ad Position 24