19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਗੁਰਦੁਆਰਾ ਵੋਟਰ ਸੂਚੀ ਤਿਆਰ ਕਰਨ ਦੀ ਪ੍ਰਕਿਰਿਆ 'ਚ ਅਣਗਹਿਲੀ ਵਰਤਣ ਦਾ ਦੋਸ਼

Ad Position 21
No active advertisement
ਅਜੀਤ ਡੈਸਕ 25-09-2025
ਨਵੀਂ ਦਿੱਲੀ, 24 ਸਤੰਬਰ (ਜਗਤਾਰ ਸਿੰਘ)- 'ਸਿੱਖ ਕਲੈਕਟਿਵ' ਸੰਸਥਾ ਵੱਲੋਂ ਦਿੱਲੀ ਗੁਰਦੁਆਰਾ ਚੋਣਾਂ ਲਈ ਨਵੀਂ ਤਿਆਰ ਕੀਤੀ ਜਾਣ ਵਾਲੀ ਵੋਟਰ ਸੂਚੀ 'ਚ ਕਈ ਤਰ੍ਹਾਂ ਦੀ ਅਣਗਹਿਲੀ ਵਰਤਣ ਦਾ ਦੋਸ਼ ਲਾਇਆ ਹੈ ਅਤੇ ਇਸ ਦੇ ਨਾਲ ਹੀ ਕਈ ਤਰ੍ਹਾਂ ਦੇ ਸੁਝਾਅ ਵੀ ਦਿੱਤੇ ਹਨ ¢ ਸੰਸਥਾ ਦੇ ਕੋ-ਆਰਡੀਨੇਟਰ ਹਰਮੀਤ ਸਿੰਘ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਗੁਰਦੁਆਰਾ ਚੋਣ ਪ੍ਰਕਿਰਿਆ ਵਿਚ ਦਿੱਲੀ ਸਰਕਾਰ ਦੀ ਲਾਪਰਵਾਹੀ ਕਾਰਨ 'ਪੰਜਾਬੀ' ਹਾਸ਼ੀਏ 'ਤੇ ਪੁੱਜ ਗਈ ਹੈ ਤੇ ਇਸ ਦੇ ਨਾਲ ਹੀ ਪ੍ਰਕਿਰਿਆ ਵਿਚ ਤਰਤੀਬ ਰਹਿਤ ਤੇ ਅਸੱਪਸ਼ਟ ਤਰੀਕੇ ਵੀ ਅਪਨਾਏ ਜਾ ਰਹੇ ਹਨ ¢ ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਗੁਰਦੁਆਰਾ ਚੋਣ ਡਾਇਰੈਕਟੋਰੇਟ ਨੂੰ ਇੱਕ ਚਿੱਠੀ ਭੇਜ ਕੇ ਤਾਜ਼ਾ ਵੋਟਰ ਸੂਚੀਆਂ ਦੀ ਪ੍ਰਕਿਰਿਆ ਵਿਚ ਵਿਚ ਪੰਜਾਬੀ ਭਾਸ਼ਾ ਨੂੰ ਵਿਸ਼ੇਸ਼ ਤਵੱਜੋਂ ਦੀ ਮੰਗ ਕੀਤੀ ਗਈ ਹੈ | ਇਸ ਦੇ ਨਾਲ ਹੀ ਇੱਕ ਚਿੱਠੀ ਐੱਲ.ਜੀ. ਨੂੰ ਭੇਜੀ ਗਈ ਹੈ ਜਿਸ ਵਿਚ ਮੰਗ ਕੀਤੀ ਗਈ ਹੈ ਕਿ ਗੁਰਦੁਆਰਾ ਚੋਣ ਡਾਇਰੈਕਟੋਰੇਟ ਵਿਚ ਪੱਕੇ ਤੌਰ 'ਤੇ ਸਿੱਖ ਡਾਇਰੈਕਟਰ ਤੇ ਸਮਰਪਿਤ ਸਿੱਖ ਸਟਾਫ਼ ਦੀ ਤੁਰੰਤ ਨਿਯੁਕਤੀ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨਾਲ ਸਬੰਧਿਤ ਇਸ਼ਤਿਹਾਰ ਤੇ ਫਾਰਮਾਂ ਵਿਚ ਪੰਜਾਬੀ ਨੂੰ ਅਹਿਮੀਅਤ ਮਿਲਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਇੰਝ ਜਾਪਦਾ ਹੈ ਕਿ ਇਹ ਸਾਰਾ ਕੁੱਝ ਘੱਟ ਵੋਟਰ ਬਣਾਉਣ ਦੀ ਨੀਤੀ ਤਹਿਤ ਕੀਤਾ ਜਾ ਰਿਹਾ ਹੈ¢ ਉਨ੍ਹਾਂ ਮੰਗ ਕੀਤੀ ਕਿ ਇਸ਼ਤਿਹਾਰਾਂ ਤੇ ਫਾਰਮਾਂ 'ਚ ਪੰਜਾਬੀ ਨੂੰ ਪ੍ਰਮੁੱਖਤਾ ਦਿੱਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਮਾਤਾ ਸੁੰਦਰੀ ਕਾਲਜ ਵਿਖੇ ਮਿਸ ਯੂਨੀਵਰਸ ਮਨਿਕਾ ਵਿਸ਼ਵਕਰਮਾ ਦਾ ਸਨਮਾਨ ਅਗਲੀ ਖ਼ਬਰ 29ਵਾਂ ਵਿਸ਼ਵ ਅਧਿਆਤਮਿਕ ਸੰਮੇਲਨ ਹੋਇਆ ਸਮਾਪਤ <br/>
Ad Position 24