ਨਵੀਂ ਦਿੱਲੀ, 24 ਸਤੰਬਰ (ਜਗਤਾਰ ਸਿੰਘ)- ਮਾਤਾ ਸੁੰਦਰੀ ਕਾਲਜ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਕਾਲਜ ਦੀ ਸਾਬਕਾ ਵਿਦਿਆਰਥਣ ਤੇ ਮਿਸ ਯੂਨੀਵਰਸ ਇੰਡੀਆ-2025 ਮਨਿਕਾ ਵਿਸ਼ਵਕਰਮਾ ਨੂੰ ਸਨਮਾਨਿਤ ਕੀਤਾ ਗਿਆ ¢ ਪਿ੍ੰਸੀਪਲ ਪ੍ਰੋ. ਹਰਪ੍ਰੀਤ ਕੌਰ ਨੇ ਮਨਿਕਾ ਦੀਆਂ ਬਹੁਪੱਖੀ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਸੁੰਦਰਤਾ ਮੁਕਾਬਲੇ ਦੀ ਜੇਤੂ ਹੋਣ ਦੇ ਨਾਲ ਹੀ ਕਲਾ, ਨਿ੍ਤ, ਭਾਸ਼ਣ, ਸ਼ਤਰੰਜ ਅਤੇ ਸਮਾਜਿਕ ਕਾਰਜਾਂ ਵਿਚ ਵੀ ਸ਼ਲਾਘਾਯੋਗ ਪ੍ਰਾਪਤੀਆਂ ਰੱਖਦੀ ਹੈ | ਇਸ ਪ੍ਰੋਗਰਾਮ ਵਿਚ ਗਲੈਮੰਡ ਗਰੁੱਪ ਦੇ ਚੇਅਰਮੈਨ ਨਿਖਿਲ ਆਨੰਦ ਤੇ ਕਾਲਜ ਦੀ ਗਵਰਨਿੰਗ ਬਾਡੀ ਮੈਂਬਰ ਕੁਲਬੀਰ ਸਿੰਘ ਤੇ ਸਤਨਾਮ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਮਿਸ ਯੂਨੀਵਰਸ ਮਨਿਕਾ ਵਿਸ਼ਵਕਰਮਾ ਨੇ ਆਪਣੇ ਸਫ਼ਰ ਬਾਰੇ ਭਾਵੁਕਤਾ ਨਾਲ ਗੱਲ ਕੀਤੀ ਅਤੇ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ ¢