19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਕੇਂਦਰੀ ਮੰਤਰੀ ਮਨੋਹਰ ਲਾਲ ਨੇ ਕਰਨਾਲ 'ਚ ਲਗਭਗ 28 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ <br/>

Ad Position 21
No active advertisement
ਕੇਂਦਰੀ ਮੰਤਰੀ ਮਨੋਹਰ ਲਾਲ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਦੇ ਹੋਏ | ਤਸਵੀਰ : ਗੁਰਮੀਤ ਸਿੰਘ ਸੱਗੂ <br/> 26-09-2025
ਕਰਨਾਲ, 25 ਸਤੰਬਰ (ਗੁਰਮੀਤ ਸਿੰਘ ਸੱਗੂ)- ਕੇਂਦਰੀ ਬਿਜਲੀ, ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਮਨੋਹਰ ਲਾਲ ਨੇ ਅੱਜ ਦੀਨਦਿਆਲ ਲਾਡੋ ਲਕਸ਼ਮੀ ਯੋਜਨਾ ਦੀ ਸ਼ੁਰੂਆਤ ਦੌਰਾਨ ਲਗਭਗ 28 ਕਰੋੜ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ | ਇਸ ਪ੍ਰੋਗਰਾਮ ਦੌਰਾਨ ਕੇਂਦਰੀ ਮੰਤਰੀ ਨੇ 12.70 ਕਰੋੜ ਦੀ ਲਾਗਤ ਨਾਲ ਬਣੇ ਸੀ. ਐਚ. ਸੀ. ਨਿਗਡੂ, 8.89 ਕਰੋੜ ਦੀ ਲਾਗਤ ਨਾਲ ਬਣੇ ਜ਼ਿਲ੍ਹਾ ਸਿਵਲ ਹਸਪਤਾਲ ਦੇ ਸੁੰਦਰੀਕਰਨ ਕਾਰਜ ਅਤੇ 55.50 ਲੱਖ ਦੀ ਲਾਗਤ ਨਾਲ ਬਣੇ ਐਸ. ਐਚ. ਸੀ. ਬਾਲ ਰੰਗਦਾਨ ਦਾ ਉਦਘਾਟਨ ਕੀਤਾ | ਇਸ ਤੋਂ ਇਲਾਵਾ 55 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਐਸ. ਐਚ. ਸੀ. ਬਾਲਾ, 73 ਲੱਖ 45 ਹਜ਼ਾਰ ਰੁਪਏ ਦੀ ਲਾਗਤ ਨਾਲ ਐਸ. ਐਚ. ਸੀ. ਰਣਵਰ, 73 ਲੱਖ 45 ਹਜ਼ਾਰ ਰੁਪਏ ਦੀ ਲਾਗਤ ਨਾਲ ਐਸ. ਐਚ. ਸੀ. ਸਟੌਂਡੀ, 55 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਐਸ. ਐਚ. ਸੀ. ਗੋਲੀ, 55 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਐਸ. ਐਚ. ਸੀ. ਫਫੜਾਨਾ, 55 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਐਸ. ਐਚ. ਸੀ. ਰੱਟਕ, 65 ਲੱਖ 84 ਹਜ਼ਾਰ ਰੁਪਏ ਦੀ ਲਾਗਤ ਨਾਲ ਐਸ. ਐਚ. ਸੀ. ਕੈਮਲਾ, 55 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਐਸ. ਐਚ. ਸੀ. ਬਲਹੇੜਾ ਅਤੇ 56 ਲੱਖ 4 ਹਜ਼ਾਰ ਰੁਪਏ ਦੀ ਲਾਗਤ ਨਾਲ ਐਸ. ਐਚ. ਸੀ. ਬਿਜਨਾ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਵਿਦਿਆਪੀਠ 'ਚ ਚੌਧਰੀ ਦੇਵੀ ਲਾਲ ਦਾ 112ਵਾਂ ਜਨਮ ਦਿਨ ਧੂਮਧਾਮ ਨਾਲ ਮਨਾਇਆ <br/> ਅਗਲੀ ਖ਼ਬਰ 'ਕਰੀਅਰ ਗਾਈਡੈਂਸ' 'ਤੇ ਦੋ ਰੋਜ਼ਾ ਵਰਕਸ਼ਾਪ ਕਰਵਾਈ <br/>
Ad Position 24