19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਵੱਖ-ਵੱਖ ਮਾਮਲਿਆਂ 'ਚ ਤਿੰਨ ਤਸਕਰਾਂ ਨੂੰ ਕੀਤਾ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 26-09-2025
ਯਮੁਨਾਨਗਰ, 25 ਸਤੰਬਰ (ਗੁਰਦਿਆਲ ਸਿੰਘ ਨਿਮਰ)- ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਕਾਰਵਾਈ ਕਰਦਿਆਂ ਵੱਖ-ਵੱਖ ਮਾਮਲਿਆਂ ਵਿਚ ਤਿੰਨ ਡਰੱਗ ਸਪਲਾਇਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਂਟੀ ਨਾਰਕੋਟਿਕਸ ਸੈੱਲ ਦੇ ਇੰਚਾਰਜ ਇੰਸਪੈਕਟਰ ਅਰੁਣ ਕੁਮਾਰ ਨੇ ਦੱਸਿਆ ਕਿ ਜਨਵਰੀ 2025 ਵਿਚ ਅਰਾਈਆਵਾਲਾ ਦੇ ਰਹਿਣ ਵਾਲੇ ਵੀਰਭਾਨ ਨੂੰ ਪਾਬੰਦੀਸ਼ੁਦਾ ਕੈਪਸੂਲਾਂ ਅਤੇ ਦਵਾਈਆਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਸੀ, ਜਿਸ ਨੇ ਪੁਲਿਸ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਉਸਨੇ ਇਹ ਨਸ਼ੀਲੇ ਪਦਾਰਥ ਆਪਣੇ ਪਿੰਡ ਦੇ ਸੋਨੂੰ ਨਾਮਕ ਇਕ ਨੌਜਵਾਨ ਤੋਂ ਪ੍ਰਾਪਤ ਕੀਤੇ ਸਨ | ਇਸ ਜਾਣਕਾਰੀ ਦੇ ਆਧਾਰ 'ਤੇ ਸਬ-ਇੰਸਪੈਕਟਰ ਓਮ ਪ੍ਰਕਾਸ਼, ਜੈਪਾਲ, ਲਲਿਤ, ਮਨਜੀਤ ਅਤੇ ਵਿਮਲ ਦੀ ਬਣਾਈ ਗਈ ਇਕ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੋਨੂੰ ਨੂੰ ਗਿ੍ਫ਼ਤਾਰ ਕਰ ਲਿਆ ਅਤੇ ਸੋਨੂੰ ਦੀ ਪੁੱਛਗਿੱਛ ਤੋਂ ਪਤਾ ਲੱਗਾ ਕਿ ਉਸਨੇ ਪਾਬੰਦੀਸ਼ੁਦਾ ਨਸ਼ੀਲੇ ਪਦਾਰਥ ਤਾਜੇਵਾਲਾ ਦੇ ਰਹਿਣ ਵਾਲੇ ਪਵਨ ਤੋਂ ਪ੍ਰਾਪਤ ਕੀਤੇ ਸਨ, ਜਿਸ 'ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਪਵਨ ਨੂੰ ਵੀ ਗਿ੍ਫ਼ਤਾਰ ਕਰ ਲਿਆ | ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਪਵਨ ਨੂੰ ਹਿਰਾਸਤ ਵਿਚ ਭੇਜ ਦਿੱਤਾ ਗਿਆ | ਸੈੱਲ ਇੰਚਾਰਜ ਨੇ ਦੱਸਿਆ ਕਿ ਮਾਮਲੇ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਨਸ਼ਿਆਂ ਦੀ ਇਹ ਵੱਡੀ ਖੇਪ ਉੱਤਰ ਪ੍ਰਦੇਸ਼ ਤੋਂ ਲਿਆ ਕੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਵੰਡੀ ਜਾ ਰਹੀ ਸੀ | ਉਨ੍ਹਾਂ ਦੱਸਿਆ ਕਿ ਹੁਣ ਤੱਕ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਅਤੇ ਤਸਕਰੀ ਦੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਟੀਮ ਨੇ ਬਰੌਲੀ ਦੀ ਰਹਿਣ ਵਾਲੀ ਸੀਮਾ ਨਾਮਕ ਇਕ ਔਰਤ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪੁੱਛਗਿੱਛ ਦੌਰਾਨ ਔਰਤ ਨੇ ਖੁਲਾਸਾ ਕੀਤਾ ਕਿ ਉਸਦਾ ਪਤੀ ਅਕਬਰ ਨਸ਼ੀਲਾ ਪਦਾਰਥ ਲੈ ਕੇ ਆਇਆ ਸੀ | ਇਸ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਸਬ-ਇੰਸਪੈਕਟਰ ਸੋਨੂੰ, ਨਵੀਨ, ਏ. ਐਸ. ਆਈ. ਜਗਜੀਤ, ਮਨਜੀਤ ਤੇ ਵਿਮਲ ਦੀ ਟੀਮ ਨੇ ਅਕਬਰ ਨੂੰ ਗਿ੍ਫ਼ਤਾਰ ਕੀਤਾ ਹੈ ਤੇ ਉਸਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ 'ਤੇ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਅਕਬਰ ਉੱਤਰ ਪ੍ਰਦੇਸ਼ ਤੋਂ ਵੀ ਨਸ਼ੀਲਾ ਪਦਾਰਥ ਲਿਆਇਆ ਸੀ ਅਤੇ ਆਪਣੀ ਪਤਨੀ ਰਾਹੀਂ ਇਸਦੀ ਸਪਲਾਈ ਕਰਦਾ ਸੀ | ਇਸ ਤਰ੍ਹਾਂ ਪਤੀ-ਪਤਨੀ ਦੋਵੇਂ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਵਿਚ ਸਰਗਰਮੀ ਨਾਲ ਸ਼ਾਮਲ ਪਾਏ ਗਏ | ਪੁਲਿਸ ਨੇ ਦੱਸਿਆ ਕਿ ਇਸ ਤਸਕਰੀ ਨੈੱਟਵਰਕ ਵਿਚ ਹੋਰ ਵੀ ਕਈ ਵਿਅਕਤੀਆਂ ਦੇ ਸ਼ਾਮਲ ਹੋਣ ਦਾ ਸ਼ੱਕ ਹੈ ਅਤੇ ਰਿਮਾਂਡ ਦੌਰਾਨ ਮੁਲਜ਼ਮ ਤੋਂ ਪੁੱਛਗਿੱਛ ਕਰਕੇ ਵੱਡੀ ਸਪਲਾਈ ਚੇਨ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾਵੇਗੀ | ਇਸ ਸੰਬੰਧੀ ਪੁਲਿਸ ਸੁਪਰਡੈਂਟ ਕਮਲਦੀਪ ਗੋਇਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਨਸ਼ਿਆਂ ਵਿਰੁੱਧ ਪੁਲਿਸ ਦੀ ਮੁਹਿੰਮ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਤੇ ਸਪਲਾਈ ਨੈੱਟਵਰਕ ਨੂੰ ਜੜ੍ਹੋਂ ਪੁੱਟਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਕਿਹਾ ਕਿ ਜਿਥੇ ਇਸ ਪੁਲਿਸ ਕਾਰਵਾਈ ਵਿਚ ਪਾਬੰਦੀਸ਼ੁਦਾ ਨਸ਼ਿਆਂ ਦੀ ਇੱਕ ਵੱਡੀ ਖੇਪ ਜ਼ਬਤ ਕੀਤੀ ਗਈ ਹੈ ਉੱਥੇ ਹੀ ਹੈਰੋਇਨ ਦੀ ਤਸਕਰੀ ਵਿਚ ਇਕ ਪਤੀ-ਪਤਨੀ ਦੀ ਸ਼ਮੂਲੀਅਤ ਇਕ ਵੱਡੇ ਗਰੋਹ ਦੇ ਭੇਦ ਖੋਲ੍ਹ ਰਹੀ ਹੈ | ਉਨ੍ਹਾਂ ਕਿਹਾ ਕਿ ਪੁਲਿਸ ਨੇ ਹੁਣ ਤੱਕ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਹੋਰ ਜਾਂਚਾਂ ਵਿਚ ਹੋਰ ਨਾਵਾਂ ਦਾ ਖੁਲਾਸਾ ਹੋਣ ਦੀ ਉਮੀਦ ਹੈ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਗਰਲਜ਼ ਕਾਲਜ ਵਿਖੇ ਔਰਤਾਂ ਦੀ ਸੁਰੱਖਿਆ ਬਾਰੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ <br/> ਅਗਲੀ ਖ਼ਬਰ ਲਾਡੋ ਲਕਸ਼ਮੀ ਯੋਜਨਾ ਮਹਿਲਾ ਸਸ਼ਕਤੀਕਰਨ ਨੂੰ ਹੋਰ ਮਜ਼ਬੂਤ ਕਰੇਗੀ: ਸੁਭਾਸ਼ ਬਰਾਲਾ <br/>
Ad Position 24