19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਡੀ. ਏ. ਵੀ. ਗਰਲਜ਼ ਕਾਲਜ ਵਿਖੇ ਔਰਤਾਂ ਦੀ ਸੁਰੱਖਿਆ ਬਾਰੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ <br/>

Ad Position 21
No active advertisement
ਅਜੀਤ ਡੈਸਕ 26-09-2025
ਯਮੁਨਾਨਗਰ, 25 ਸਤੰਬਰ (ਗੁਰਦਿਆਲ ਸਿੰਘ ਨਿਮਰ)- ਸਥਾਨਕ ਡੀ. ਏ. ਵੀ. ਗਰਲਜ਼ ਕਾਲਜ ਵਿਖੇ ਮਹਿਲਾ ਸੈੱਲ, ਮਹਿਲਾ ਅਧਿਐਨ ਕੇਂਦਰ ਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਸਾਂਝੇ ਤੌਰ 'ਤੇ ਔਰਤਾਂ ਦੀ ਸੁਰੱਖਿਆ ਬਾਰੇ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਯਮੁਨਾਨਗਰ ਦੀ ਪੁਲਿਸ ਸੁਪਰਡੈਂਟ ਕਮਲਦੀਪ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਕਾਰਜਕਾਰੀ ਪਿ੍ੰਸੀਪਲ ਡਾ. ਸੁਰਿੰਦਰ ਕੌਰ, ਮਹਿਲਾ ਸੈੱਲ ਕਨਵੀਨਰ ਡਾ. ਮੀਨਾਕਸ਼ੀ ਸੈਣੀ ਤੇ ਮਹਿਲਾ ਅਧਿਐਨ ਕੇਂਦਰ ਇੰਚਾਰਜ ਡਾ. ਮੋਨਿਕਾ ਸ਼ਰਮਾ ਨੇ ਸਾਂਝੇ ਤੌਰ 'ਤੇ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ | ਇਸ ਮੌਕੇ ਮੁੱਖ ਮਹਿਮਾਨ ਪੁਲਿਸ ਸੁਪਰਡੈਂਟ ਨੇ ਕਿਹਾ ਕਿ ਸਮਾਜ ਵਿਚ ਔਰਤਾਂ ਬਾਰੇ ਬਹੁਤ ਸਾਰੀਆਂ ਗਲਤ ਧਾਰਨਾਵਾਂ ਹਨ, ਉਨ੍ਹਾਂ ਨੂੰ ਸਰੀਰਕ, ਮਾਨਸਿਕ ਅਤੇ ਵਿੱਤੀ ਤੌਰ 'ਤੇ ਕਮਜ਼ੋਰ ਮੰਨਿਆ ਜਾਂਦਾ ਹੈ | ਸਮਾਜ ਖੁਦ ਉਨ੍ਹਾਂ ਨੂੰ ਬਰਾਬਰੀ ਦਾ ਅਧਿਕਾਰ ਨਹੀਂ ਦਿੰਦਾ, ਇਸ ਲਈ ਅਜਿਹੀ ਸਥਿਤੀ ਵਿਚ ਔਰਤਾਂ ਦੀ ਸੁਰੱਖਿਆ 'ਤੇ ਚਰਚਾ ਕਰਨੀ ਪਵੇਗੀ | ਉਨ੍ਹਾਂ ਕਿਹਾ ਕਿ ਹਰ ਔਰਤ ਨੂੰ ਆਪਣੀ ਸੁਰੱਖਿਆ ਲਈ ਸਵੈ-ਨਿਰਭਰਤਾ ਤੇ ਆਤਮ-ਵਿਸ਼ਵਾਸ ਹੋਣਾ ਚਾਹੀਦਾ ਹੈ | ਤਦ ਹੀ ਉਹ ਸਮਾਜ ਵਿਚ ਆਪਣੀ ਪਛਾਣ ਸਥਾਪਿਤ ਕਰ ਸਕੇਗੀ ਤੇ ਸੁਰੱਖਿਅਤ ਰਹਿ ਸਕੇਗੀ | ਇਸ ਮੌਕੇ ਡੀ. ਐਸ. ਪੀ. ਰਜਤ ਗੁਲੀਆ ਨੇ ਕਿਹਾ ਕਿ ਅਧਿਕਾਰਾਂ ਦੇ ਨਾਲ-ਨਾਲ ਫਰਜ਼ਾਂ ਪ੍ਰਤੀ ਜਾਗਰੂਕ ਹੋਣਾ ਵੀ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸਾਰੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਕਿਉਂਕਿ ਇਹ ਸਾਡੀ ਸੁਰੱਖਿਆ ਲਈ ਬਣਾਏ ਗਏ ਹਨ | ਉਨ੍ਹਾਂ ਕਿਹਾ ਕਿ ਸਾਈਬਰ ਅਪਰਾਧ ਤੋਂ ਬਚਣ ਲਈ ਸਾਵਧਾਨੀਆਂ ਜ਼ਰੂਰੀ ਹਨ | ਇਸ ਦੌਰਾਨ ਸੇਫ਼ ਸਿਟੀ ਟੀਮ ਦੀ ਏ. ਐਸ. ਆਈ. ਨੀਲਮ ਨੇ ਵਿਦਿਆਰਥੀਆਂ ਨੂੰ ਹੈਲਪਲਾਈਨ ਨੰ. 112 ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸੇ ਵੀ ਮੁਸ਼ਕਲ ਜਾਂ ਸ਼ੱਕ ਦੀ ਸੂਰਤ ਵਿਚ ਔਰਤਾਂ ਤੁਰੰਤ ਪੁਲਿਸ ਸਹਾਇਤਾ ਪ੍ਰਾਪਤ ਕਰਨ ਲਈ 112 'ਤੇ ਕਾਲ ਕਰ ਸਕਦੀਆਂ ਹਨ ਅਤੇ ਟਿ੍ਪ ਮਾਨੀਟਰਿੰਗ ਸੇਵਾ ਤਹਿਤ ਯਾਤਰਾ ਦੌਰਾਨ ਪੁਲਿਸ ਸਹਾਇਤਾ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਹਮੇਸ਼ਾ ਉਨ੍ਹਾਂ ਦੀ ਮਦਦ ਲਈ ਤਿਆਰ ਹੈ | ਇਸ ਲਈ ਉਨ੍ਹਾਂ ਨੂੰ ਕਿਸੇ ਵੀ ਹਾਲਾਤ ਵਿਚ ਆਪਣੀ ਆਵਾਜ਼ ਦਬਾਉਣ ਦੀ ਲੋੜ ਨਹੀਂ ਹੈ | ਉਨ੍ਹਾਂ ਨੇ ਸਾਈਬਰ ਕ੍ਰਾਈਮ ਹੈਲਪਲਾਈਨ ਨੰ. 1930 ਬਾਰੇ ਵੀ ਵਿਸਥਾਰ ਵਿਚ ਜਾਣਕਾਰੀ ਦਿੱਤੀ | ਇਸ ਮੌਕੇ ਕਾਰਜਕਾਰੀ ਪਿ੍ੰਸੀਪਲ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਿਦਿਆਰਥਣਾਂ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਿਹਾ ਹੈ ਪਰ ਪ੍ਰਸ਼ਾਸਨ ਦੇ ਨਾਲ-ਨਾਲ ਸਾਨੂੰ ਵੀ ਚੌਕਸ ਰਹਿਣ ਦੀ ਲੋੜ ਹੈ | ਅੰਤ ਵਿਚ ਐਮ. ਕਾਮ. ਦੂਜੇ ਸਾਲ ਦੀ ਵਿਦਿਆਰਥਣ ਮਰੀਅਮ ਨੇ ਔਰਤਾਂ ਦੇ ਵੱਖ-ਵੱਖ ਪਹਿਲੂਆਂ 'ਤੇ ਸਵੈ-ਰਚਿਤ ਕਵਿਤਾ ਪੇਸ਼ ਕੀਤੀ | ਇਸ ਮੌਕੇ ਮਹਿਲਾ ਪੁਲਿਸ ਸਟੇਸ਼ਨ ਇੰਚਾਰਜ ਸ਼ੀਲਾਵੰਤੀ, ਇੰਸਪੈਕਟਰ ਕੁਸੁਮ ਅਤੇ ਇੰਸਪੈਕਟਰ ਰਵਿੰਦਰ ਸਿੰਘ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਚੌਧਰੀ ਦੇਵੀ ਲਾਲ ਇੰਜੀਨੀਅਰਿੰਗ ਕਾਲਜ ਪੰਨੀਵਾਲਾ ਮੋਟਾ ਦੇ ਵਿਦਿਆਰਥੀਆਂ ਨੇ ਇਸਰੋ ਦਾ ਕੀਤਾ ਵਿਦਿਅਕ ਦੌਰਾ <br/> ਅਗਲੀ ਖ਼ਬਰ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਵੱਖ-ਵੱਖ ਮਾਮਲਿਆਂ 'ਚ ਤਿੰਨ ਤਸਕਰਾਂ ਨੂੰ ਕੀਤਾ ਗਿ੍ਫ਼ਤਾਰ
Ad Position 24