20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ

Ad Position 21
No active advertisement
ਅਜੀਤ ਡੈਸਕ 26-09-2025
ਨਵੀਂ ਦਿੱਲੀ, 25 ਸਤੰਬਰ (ਮਿਸਰਦੀਪ ਭਾਟੀਆ)-ਸ੍ਰੀ ਗੁਰੂ ਨਾਨਕ ਦੇਵ ਖ਼ਾਲਸਾ ਕਾਲਜ ਦੇਵ ਨਗਰ, ਦਿੱਲੀ ਯੂਨੀਵਰਸਿਟੀ, ਦਿੱਲੀ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਤਿੰਨ ਦਿਨਾ ਪ੍ਰੋਗਰਾਮ ਲੜੀ ਦਾ ਆਗਾਜ਼ ਇਕ ਰੋਜ਼ਾ ਸੈਮੀਨਾਰ ਨਾਲ ਕੀਤਾ ਗਿਆ | ਇਸ ਦੌਰਾਨ ਉਦਘਾਟਨੀ ਸਮਾਰੋਹ ਵਿਚ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸੈਸ਼ਨ ਦੀ ਪ੍ਰਧਾਨਗੀ ਕੀਤੀ | ਉਨ੍ਹਾਂ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਦੀ ਮਹੱਤਤਾ ਵੱਲ ਧਿਆਨ ਦਿਵਾਉਂਦਿਆਂ ਇਹ ਕਿਹਾ ਕਿ ਅਜੋਕੇ ਸਮੇਂ ਦੇ ਸਾਰੇ ਧਰਮਾਂ ਦੀ ਹੋਂਦ ਦਾ ਆਧਾਰ ਗੁਰੂ ਸਾਹਿਬ ਜੀ ਦੀ ਸ਼ਹਾਦਤ ਹੈ ਅਤੇ ਇਸ ਸ਼ਹਾਦਤ ਦਾ ਇਤਿਹਾਸ ਹਰ ਕਿਸੇ ਨੂੰ ਪਤਾ ਹੋਣਾ ਚਾਹੀਦਾ ਹੈ | ਚੇਅਰਮੈਨ ਸ. ਸੁਖਬੀਰ ਸਿੰਘ ਕਾਲੜਾ ਨੇ ਆਏ ਹੋਏ ਵਿਦਵਾਨਾਂ ਦਾ ਸਵਾਗਤ ਕੀਤਾ | ਕਾਲਜ ਦੇ ਖਜ਼ਾਨਚੀ ਕੁਲਬੀਰ ਸਿੰਘ ਨੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਨਮਸਕਾਰ ਕਰਦਿਆਂ ਨਵੀਂ ਪੀੜ੍ਹੀ ਨੂੰ ਗੁਰੂ ਇਤਿਹਾਸ ਨਾਲ ਜੁੜਨ ਦੀ ਤਾਕੀਦ ਕੀਤੀ | ਇਸ ਦੌਰਾਨ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਤੋਂ ਵਿਦਵਾਨ ਸੱਜਣਾਂ ਨੇ ਸ਼ਿਰਕਤ ਕੀਤੀ | ਪਹਿਲੇ ਸੈਸ਼ਨ ਦੀ ਪ੍ਰਧਾਨਗੀ ਪ੍ਰੋ. ਅਮਨਪ੍ਰੀਤ ਸਿੰਘ ਗਿੱਲ ਨੇ ਕੀਤੀ ਅਤੇ ਡਾ. ਭਗਵੰਤ ਕੌਰ, ਡਾ. ਹਰਵਿੰਦਰ ਸਿੰਘ, ਡਾ. ਰਜਨੀ ਬਾਲਾ ਨੇ ਆਪਣੇ ਖੋਜ ਪੱਤਰ ਪੇਸ਼ ਕੀਤੇ | ਦੂਜੇ ਸੈਸ਼ਨ ਦੀ ਪ੍ਰਧਾਨਗੀ ਡਾ. ਹਰਬੰਸ ਕੌਰ ਸੱਗੂ ਨੇ ਕੀਤੀ ਅਤੇ ਡਾ. ਗਗਨਦੀਪ ਸਿੰਘ ਸੰਧੂ, ਡਾ. ਅਦਿੱਤਿਆ ਕੁਮਾਰ ਕੌਸ਼ਲ, ਡਾ. ਕਰਨਜੀਤ ਸਿੰਘ ਕੋਮਲ, ਸ. ਪਰਮਜੀਤ ਸਿੰਘ ਅਤੇ ਡਾ. ਅਵਿਨਾਸ਼ ਕੌਰ ਨੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਬਾਣੀ ਤੇ ਸ਼ਹਾਦਤ ਸੰਬੰਧੀ ਆਪਣੇ ਖੋਜ ਪੱਤਰ ਪੇਸ਼ ਕੀਤੇ | ਇਸ ਮੌਕੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ, ਕਾਲਜ ਦੀ ਧਾਰਮਿਕ ਸਭਾ ਦੇ ਕਨਵੀਨਰ ਡਾ.
Ad Position 22
No active advertisement
ਪਿਛਲੀ ਖ਼ਬਰ ਉੱਘੇ ਸਾਹਿਤਕਾਰ ਡਾ. ਐਸ.ਐਲ. ਭੈਰੱਪਾ ਦੇ ਦਿਹਾਂਤ 'ਤੇ ਸਾਹਿਤ ਅਕਾਦਮੀ ਵਲੋਂ ਸੋਗ ਪ੍ਰਗਟ <br/> ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ 'ਤੇ ਭਾਸ਼ਨ ਕਰਵਾਇਆ <br/>
Ad Position 24