ਯਮੁਨਾਨਗਰ, 26 ਸਤੰਬਰ (ਗੁਰਦਿਆਲ ਸਿੰਘ ਨਿਮਰ)-ਪੀ. ਓ. ਸਟਾਫ਼ ਟੀਮ ਨੇ ਇਕ ਭਗੌੜੇ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਕਿ੍ਸ਼ਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਇਕ ਭਗੌੜੇ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ ਲਈ ਹੈੱਡ ਕਾਂਸਟੇਬਲ ਸੰਦੀਪ ਸਿੰਘ, ਸੁਨੀਲ, ਅਸ਼ਵਨੀ ਅਤੇ ਮਹਾਵੀਰ ਦੀ ਇਕ ਟੀਮ ਬਣਾਈ ਸੀ | ਇਸ ਟੀਮ ਨੇ ਭਗੌੜੇ ਮੁਲਜ਼ਮ ਜਾਨ ਮੁਹੰਮਦ ਪੁੱਤਰ ਰਈਸ ਵਾਸੀ ਲਾਪਰਾ ਪਿੰਡ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ | ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਨੇ ਭਗੌੜਾ ਐਲਾਨ ਦਿੱਤਾ ਸੀ ਅਤੇ ਭਗੌੜੇ ਮੁਲਜ਼ਮ ਨੂੰ ਗਿ੍ਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ¢