ਨਵੀਂ ਦਿੱਲੀ,26 ਸਤੰਬਰ (ਜਗਤਾਰ ਸਿੰਘ)- ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਤੇ ਸੰਗਤਾਂ ਵੱਲੋਂ ਭੇਜੀ ਗਈ ਵਿੱਤੀ ਮਦਦ ਦੇ ਵੇਰਵਿਆਂ ਨੂੰ ਅਧਿਕਾਰਤ ਵੈੱਬਸਾਈਟ 'ਤੇ ਜਨਤਕ ਕੀਤੇ ਜਾਣ ਲਈ ਯੂਨਾਈਟਿਡ ਸਿੰਘ ਸਭਾ ਫਾਊਾਡੇਸ਼ਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸ਼ਲਾਘਾ ਕੀਤੀ ਹੈ ¢ ਫਾਊਾਡੇਸ਼ਨ ਦੇ ਮੁਖੀ ਰਾਮ ਸਿੰਘ 'ਬੰਬੇ' (ਤਿੰਨ ਸੂਬਿਆਂ ਦੇ ਆਨਰੇਰੀ ਇੰਚਾਰਜ) ਨੇ ਕਿਹਾ ਕਿ ਐਡਵੋਕੇਟ ਧਾਮੀ ਦੀ ਅਗਵਾਈ 'ਚ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਕਾਰਜਾਂ ਲਈ 20 ਕਰੋੜ ਰੁਪਏ ਦੇ ਫੰਡ ਰਾਖਵੇਂ ਰੱਖੇ ਗਏ ਹਨ ਜਿਸ ਨਾਲ ਹੜ੍ਹ ਪ੍ਰਭਾਵਿਤਾਂ ਤੱਕ ਹਰ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ | ਇਸ ਦੇ ਨਾਲ ਰਾਹਤ ਕਾਰਜਾਂ ਵਾਸਤੇ ਸੰਗਤਾਂ ਵੱਲੋਂ ਜਿੰਨੀ ਵੀ ਵਿੱਤੀ ਮਦਦ ਸ਼੍ਰੋਮਣੀ ਕਮੇਟੀ ਨੂੰ ਭੇਜੀ ਜਾ ਰਹੀ ਹੈ, ਉਸ ਬਾਰੇ ਪੂਰੀ ਪਾਰਦਰਸ਼ਤਾ ਵਰਤਿਆਂ ਉਨ੍ਹਾਂ ਦੇ ਵੇਰਵੇ ਆਮ ਲੋਕਾਂ ਵਾਸਤੇ ਵੈੱਬਸਾਈਟ ਰਾਹੀਂ ਜਨਤਕ ਕੀਤੇ ਜਾ ਰਹੇ ਹਨ | ਰਾਮ ਸਿੰਘ ਬੰਬੇ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਦਸਵੰਧ ਦਾ ਇੱਕ-ਇੱਕ ਪੈਸਾ ਲੋੜਵੰਦਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਜਿਸ ਦਾ ਫ਼ਾਇਦਾ ਹੜ੍ਹ ਪ੍ਰਭਾਵਿਤਾਂ ਨੂੰ ਹੋ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸੰਗਤਾਂ ਵੱਲੋਂ ਭੇਜੀਆਂ ਰਸਦਾਂ ਅਤੇ ਜ਼ਰੂਰੀ ਸਮਾਨ ਨੂੰ ਵੀ ਪਾਰਦਰਸ਼ੀ ਤਰੀਕੇ ਨਾਲ ਪ੍ਰਭਾਵਿਤਾਂ ਤੱਕ ਪਹੁੰਚਾਇਆ ਜਾ ਰਿਹਾ ਹੈ ¢