ਯਮੁਨਾਨਗਰ, 26 ਸਤੰਬਰ (ਗੁਰਦਿਆਲ ਸਿੰਘ ਨਿਮਰ)-ਜਗਾਧਰੀ ਸਿਟੀ ਪੁਲਿਸ ਦੀ ਟੀਮ ਨੇ ਸੱਟਾ ਲਗਾਉਂਦੇ ਹੋਏ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰ 3240 ਰੁ. ਬਰਾਮਦ ਕੀਤੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਵਰਿੰਦਰ ਵਾਲੀਆ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਸਿਵਲ ਹਸਪਤਾਲ ਜਗਾਧਰੀ ਦੇ ਨੇੜੇ ਖੁੱਲ੍ਹੇਆਮ ਸੱਟਾ ਲਗਾ ਰਿਹਾ ਹੈ | ਇਸ ਜਾਣਕਾਰੀ ਦੇ ਆਧਾਰ 'ਤੇ ਸਬ-ਇੰਸਪੈਕਟਰ ਜੈਸਲਮੇਰ ਸਿੰਘ ਦੀ ਅਗਵਾਈ ਹੇਠ ਇਕ ਟੀਮ ਮੌਕੇ 'ਤੇ ਪਹੁੰਚੀ ਅਤੇ ਨੇੜੇ ਦੇ ਸਿਵਲ ਹਸਪਤਾਲ ਜਗਾਧਰੀ ਦੇ ਨਿਵਾਸੀ ਰਾਮਸ਼ਰਨ ਦੇ ਪੁੱਤਰ ਸੋਮਨਾਥ ਨੂੰ ਸੱਟਾ ਲਗਾਉਂਦੇ ਹੋਏ ਰੰਗੇ ਹੱਥੀਂ ਗਿ੍ਫ਼ਤਾਰ ਕਰ ਲਿਆ ਤੇ ਉਸਦੀ ਤਲਾਸ਼ੀ ਲੈਣ 'ਤੇ ਉਸ ਦੇ ਕਬਜ਼ੇ ਵਿਚੋਂ ਕੁੱਲ 3,240 ਬਰਾਮਦ ਹੋਏ | ਉਨ੍ਹਾਂ ਦੱਸਿਆ ਕਿ ਮੁਲਜ਼ਮ ਵਿਰੁੱਧ ਜੂਆ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |