12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਮੇਅਰ ਸੁਮਨ ਬਾਹਮਣੀ ਨੇ ਵਿਕਾਸ ਕਾਰਜਾਂ ਦੇ ਨੀਂਹ-ਪੱਥਰ ਰੱਖੇ <br/>

Ad Position 21
No active advertisement
ਅਜੀਤ ਡੈਸਕ 27-09-2025
ਯਮੁਨਾਨਗਰ, 26 ਸਤੰਬਰ (ਗੁਰਦਿਆਲ ਸਿੰਘ ਨਿਮਰ)- ਮੇਅਰ ਸੁਮਨ ਬਾਹਮਣੀ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ ਵਲੋਂ ਅੱਜ ਕੌਂਸਲਰ ਦੀਕਸ਼ਿਤ ਧੀਮਾਨ ਦੀ ਮੌਜੂਦਗੀ 'ਚ ਨਗਰ ਨਿਗਮ ਦੇ ਵਾਰਡ ਨੰਬਰ 17 ਵਿਖੇ 60.11 ਲੱਖ ਰੁ. ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਨੀਂਹ-ਪੱਥਰ ਰੱਖਿਆ ਗਿਆ | ਇਸ ਮੌਕੇ ਮੇਅਰ ਸੁਮਨ ਬਾਹਮਣੀ ਨੇ ਸੰਬੰਧਤ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ 'ਚ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਨਿਯਮਾਂ ਅਨੁਸਾਰ ਕੰਮ ਕਰਨ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਮੇਅਰ ਸੁਮਨ ਬਾਹਮਣੀ ਨੇ ਐਲਾਨ ਕੀਤਾ ਕਿ ਵਾਡ ਨੰ. 17 ਦੀ ਨਵਾਬ ਕਾਲੋਨੀ 'ਚ 29.66 ਲੱਖ ਰੁ. ਦੀ ਲਾਗਤ ਨਾਲ ਤਿੰਨ ਗਲੀਆਂ ਅਤੇ ਇਕ ਆਰ. ਸੀ. ਸੀ. ਪਾਈਪ ਲਾਈਨ ਦਾ ਨਵੀਨੀਕਰਨ ਕੀਤਾ ਜਾਵੇਗਾ | ਇਸ ਤੋਂ ਇਲਾਵਾ ਲਕਸ਼ਮੀ ਨਗਰ ਐਕਸਟੈਂਸ਼ਨ ਕਾਲੋਨੀ 'ਚ ਊਸ਼ਾ ਦੇਵੀ ਦੇ ਘਰ ਤੋਂ ਕਵਿਤਾ ਰਾਣੀ ਦੇ ਘਰ ਤੱਕ 30.45 ਲੱਖ ਰੁ. ਦੀ ਲਾਗਤ ਨਾਲ ਇਕ ਪੱਕੀ ਗਲੀ ਤੇ ਇਕ ਆਰ. ਸੀ. ਸੀ. ਪਾਈਪ ਲਾਈਨ ਦਾ ਨਵੀਨੀਕਰਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਗਲੀਆਂ ਦੀ ਮੁੜ ਉਸਾਰੀ ਨਾਲ ਲੋਕਾਂ ਨੂੰ ਆਵਾਜਾਈ ਪੱਖੋਂ ਸਹੂਲਤ ਮਿਲੇਗੀ ਜਦਕਿ ਪਾਈਪ ਲਾਈਨ ਵਿਛਾਏ ਜਾਣ ਨਾਲ ਇਲਾਕੇ 'ਚ ਪਾਣੀ ਦੀ ਨਿਕਾਸੀ ਦੀ ਸਮੱਸਿਆ ਪੱਕੇ ਤੌਰ 'ਤੇ ਹੱਲ ਹੋ ਜਾਵੇਗਾ | ਮੇਅਰ ਸੁਮਨ ਬਾਹਮਣੀ ਨੇ ਅੱਗੇ ਕਿਹਾ ਕਿ ਨਗਰ ਨਿਗਮ ਦੇ ਹਰ ਵਾਰਡ ਦੇ ਨਾਗਰਿਕਾਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਸਾਡਾ ਮੁੱਖ ਉਦੇਸ਼ ਹੈ | ਇਸ ਨੂੰ ਧਿਆਨ 'ਚ ਰੱਖਦੇ ਹੋਏ ਹਰ ਵਾਰਡ 'ਚ ਬਿਨਾਂ ਕਿਸੇ ਭੇਦਭਾਵ ਤੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਇਸੇ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ ਨੇ ਕਿਹਾ ਕਿ ਨਗਰ ਨਿਗਮ ਖੇਤਰ 'ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਦਕਿ ਕਈ ਵੱਡੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ | ਇਸ ਮੌਕੇ ਨਗਰ ਨਿਗਮ ਇੰਜ. ਸੁਰਿੰਦਰ ਦਹੀਆ, ਭਾਜਪਾ ਮੰਡਲ ਪ੍ਰਧਾਨ ਸ਼ੁਭਮ ਰਾਣਾ, ਕੌਂਸਲਰ ਦੀਕਸ਼ਿਤ ਧੀਮਾਨ, ਜੰਗਸ਼ੇਰ ਸਿੰਘ, ਪੂਜਾ ਮੋਂਗਾ, ਉਮਾ ਸ਼ਰਮਾ, ਬਾਂਕੇ ਅਰੋੜਾ ਤੇ ਅਭਿਸ਼ੇਕ ਸਮੇਤ ਹੋਰ ਸਥਾਨਕ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ-ਡਿਪਟੀ ਕਮਿਸ਼ਨਰ <br/> ਅਗਲੀ ਖ਼ਬਰ ਚੋਰੀ ਦਾ ਮੋਟਰਸਾਈਕਲ ਖਰੀਦਣ ਵਾਲਾ ਵਿਅਕਤੀ ਗਿ੍ਫ਼ਤਾਰ <br/>
Ad Position 24