18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਦਿੱਲੀ 'ਚ ਪਤੀ ਨੇ ਪਤਨੀ ਅਤੇ ਪੁੱਤਰ ਨੂੰ ਗੋਲੀ ਮਾਰੀ

Ad Position 21
No active advertisement
ਅਜੀਤ ਡੈਸਕ 28-09-2025
ਨਵੀਂ ਦਿੱਲੀ, 27 ਸਤੰਬਰ (ਮਿਸਰਦੀਪ ਭਾਟੀਆ)-ਉੱਤਰ-ਪੂਰਬੀ ਦਿੱਲੀ ਦੇ ਥਾਣਾ ਦਿਆਲਪੁਰ ਦੇ ਮੂੰਗਾ ਨਗਰ ਵਿਚ ਸਨਿਚਰਵਾਰ ਨੂੰ ਇਕ ਸਨਸਨੀਖੇਜ਼ ਘਟਨਾ ਸਾਹਮਣੇ ਆਈ | ਇਥੇ 'ਅਬਦੁਲ' ਨਾਂਅ ਦੇ ਵਿਅਕਤੀ ਨੇ ਆਪਣੀ 40 ਸਾਲਾ ਪਤਨੀ ਅਤੇ 17 ਸਾਲਾ ਪੁੱਤਰ ਨੂੰ ਗੋਲੀ ਮਾਰ ਦਿੱਤੀ | ਜ਼ਖ਼ਮੀ ਮਾਂ-ਪੁੱਤ ਨੂੰ ਗੰਭੀਰ ਹਾਲਤ ਵਿਚ ਜਗ ਪ੍ਰਵੇਸ਼ ਚੰਦ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ |
ਜਾਣਕਾਰੀ ਅਨੁਸਾਰ ਦੋਸ਼ੀ ਅਬਦੁਲ ਮੂਲ ਰੂਪ ਵਿਚ ਜਹਾਂਗੀਰਪੁਰੀ ਇਲਾਕੇ ਦਾ ਰਹਿਣ ਵਾਲਾ ਹੈ | ਘਟਨਾ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਗੋਲੀਬਾਰੀ ਦੇ ਪਿੱਛੇ ਦੀ ਵਜ੍ਹਾ ਸਾਫ਼ ਨਹੀਂ ਹੋ ਸਕੀ ਹੈ | ਪੁਲਿਸ ਦਾ ਕਹਿਣਾ ਹੈ ਕਿ ਪੀੜਤਾ ਦੇ ਬਿਆਨਾਂ ਅਤੇ ਸਬੂਤਾਂ ਦੇ ਆਧਾਰ 'ਤੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਯੋਗ ਵਸ਼ਿਸ਼ਠ ਦਾ ਰੂਸੀ ਅਨੁਵਾਦ ਦਿੱਲੀ 'ਚ ਜਾਰੀ <br/>
Ad Position 24