18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸਰਕਾਰੀ ਗਰਲਜ਼ ਕਾਲਜ ਚੀਕਾ ਵਿਖੇ ਪ੍ਰਦਰਸ਼ਨੀ ਲਗਾਈ <br/>

Ad Position 21
No active advertisement
ਸਰਕਾਰੀ ਗਰਲਜ਼ ਕਾਲਜ ਚੀਕਾ ਵਿਖੇ ਲਗਾਈ ਪ੍ਰਦਰਸ਼ਨੀ ਦਾ ਦਿ੍ਸ਼ | ਤਸਵੀਰ : ਓ.ਪੀ. ਸੈਣੀ <br/> 28-09-2025
ਗੁਹਲਾ ਚੀਕਾ, 27 ਸਤੰਬਰ (ਓ.ਪੀ. ਸੈਣੀ)- ਸਰਕਾਰੀ ਗਰਲਜ਼ ਕਾਲਜ, ਚੀਕਾ ਦੇ ਸੈਰ-ਸਪਾਟਾ ਵਿਭਾਗ ਵਿਚ ਅੱਜ ਵਿਸ਼ਵ ਸੈਰ-ਸਪਾਟਾ ਦਿਵਸ ਮਨਾਇਆ ਗਿਆ | ਥੀਮ 'ਸੈਰ-ਸਪਾਟਾ ਤੇ ਟਿਕਾਊ ਬਦਲਾਅ' ਸੀ | ਸੈਰ-ਸਪਾਟਾ ਦਿਵਸ ਦੇ ਥੀਮ ਨੂੰ ਧਿਆਨ ਵਿਚ ਰੱਖਦੇ ਹੋਏ, ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਗਏ | ਉੱਤਰ ਪ੍ਰਦੇਸ਼, ਤਾਮਿਲਨਾਡੂ, ਗੁਜਰਾਤ ਅਤੇ ਰਾਜਸਥਾਨ ਵਰਗੇ ਵੱਖ-ਵੱਖ ਰਾਜਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ ਜਿਨ੍ਹਾਂ ਵਿਚ ਉਨ੍ਹਾਂ ਦੇ ਭੋਜਨ, ਪਹਿਰਾਵੇ ਤੇ ਸੱਭਿਆਚਾਰ ਨੂੰ ਪ੍ਰਦਰਸ਼ਿਤ ਕੀਤਾ ਗਿਆ | ਇਸ ਮੌਕੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਸੰਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਦਰਸ਼ਨੀਆਂ ਤੇ ਰਾਜਾਂ ਦੇ ਪ੍ਰਬੰਧਨ ਲਈ ਵਧਾਈ ਦਿੱਤੀ ਤੇ ਸੈਰ-ਸਪਾਟੇ ਦੇ ਲਾਭਾਂ ਬਾਰੇ ਦੱਸਿਆ | ਸੈਰ-ਸਪਾਟਾ ਵਿਭਾਗ ਦੇ ਪ੍ਰੋਫੈਸਰ ਸੁਨੀਲ ਰਾਣਾ ਨੇ ਵਿਦਿਆਰਥੀਆਂ ਨੂੰ ਸੈਰ-ਸਪਾਟੇ 'ਚ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ | ਡਾ. ਭੈਰਵੀ, ਡਾ. ਰਜਨੀ ਗੁਪਤਾ, ਪ੍ਰੋਫੈਸਰ ਗੌਰਵ, ਪ੍ਰੋਫੈਸਰ ਦਰਸ਼ਨ ਸਿੰਘ, ਪ੍ਰੋਫੈਸਰ ਮਨੀਸ਼ ਤੇ ਪ੍ਰੋਫੈਸਰ ਮਨੀਸ਼ ਗੋਇਲ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਵੀਂ ਸਿੱਖਿਆ ਨੀਤੀ 'ਤੇ ਸੀ.ਡੀ.ਐਲ.ਯੂ. 'ਚ ਕਰਵਾਇਆ ਵਾਦ-ਵਿਵਾਦ ਪੋਸਟਰ ਮੇਕਿੰਗ ਮੁਕਾਬਲਾ <br/> ਅਗਲੀ ਖ਼ਬਰ ਯਮੁਨਾਨਗਰ ਦੇ ਵਾਰਡ ਨੰਬਰ 13 'ਚ ਨਗਰ ਨਿਗਮ ਤੇ ਜਨ ਸਿਹਤ ਵਿਭਾਗ ਦੀ ਵੱਡੀ ਲਾਪ੍ਰਵਾਹੀ ਆਈ ਸਾਹਮਣੇ
Ad Position 24