18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਗੁਰੂ ਨਾਨਕ ਖਾਲਸਾ ਕਾਲਜ ਵਿਖੇ 'ਜਾਣਨ ਦਾ ਅਧਿਕਾਰ ਦਿਵਸ' 'ਤੇ ਜਾਗਰੂਕਤਾ ਤੇ ਕੁਇਜ਼ ਮੁਕਾਬਲਾ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 28-09-2025
ਯਮੁਨਾਨਗਰ, 27 ਸਤੰਬਰ (ਗੁਰਦਿਆਲ ਸਿੰਘ ਨਿਮਰ)- ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਦੇ ਕਾਨੂੰਨੀ ਸਾਖਰਤਾ ਸੈੱਲ ਅਤੇ ਲੋਕ ਪ੍ਰਸ਼ਾਸਨ ਤੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਸਾਂਝੇ ਸਹਿਯੋਗ ਹੇਠ 'ਜਾਣਕਾਰੀ ਦਾ ਅਧਿਕਾਰ ਦਿਵਸ' ਮੌਕੇ ਇਕ ਜਾਗਰੂਕਤਾ ਪ੍ਰੋਗਰਾਮ ਤੇ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਬੁਲਾਰੇ ਡਾ. ਹੇਮੰਤ ਮਿਸ਼ਰਾ ਨੇ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਸੂਚਨਾ ਅਧਿਕਾਰ ਦੀ ਮਹੱਤਤਾ ਤੇ ਸ਼ਾਸਨ ਵਿਚ ਪਾਰਦਰਸ਼ਤਾ ਨੂੰ ਉਜਾਗਰ ਕਰਨਾ ਹੈ | ਇਸ ਮੌਕੇ ਕੁੱਲ 11 ਟੀਮਾਂ ਨੇ ਮੁਕਾਬਲੇ ਵਿਚ ਉਤਸ਼ਾਹ ਨਾਲ ਹਿੱਸਾ ਲਿਆ ਤੇ ਟੀਮ-ਏ, ਟੀਮ-ਬੀ ਅਤੇ ਟੀਮ ਐਫ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੇ ਜੇਤੂਆਂ ਨੂੰ ਇਨਾਮ ਭੇਟ ਕੀਤੇ ਤੇ ਉਨ੍ਹਾਂ ਦੇ ਗਿਆਨ, ਆਤਮਵਿਸ਼ਵਾਸ ਤੇ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕੀਤੀ | ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਲੀਗਲ ਸੈੱਲ ਦੇ ਕੋਆਰਡੀਨੇਟਰ ਡਾ. ਬਲਜੀਤ ਸਿੰਘ, ਵਿਭਾਗ ਦੇ ਮੁਖੀ ਡਾ. ਇਕਬਾਲ ਸਿੰਘ, ਡਾ. ਅਨੁਰਾਗ, ਡਾ. ਵਿਨੈ ਚੰਦੇਲ, ਡਾ. ਹੇਮੰਤ ਮਿਸ਼ਰਾ, ਡਾ. ਪਾਇਲ ਲਾਂਬਾ, ਪ੍ਰੋ. ਰੌਬਿਨ, ਡਾ. ਨੇਹਾ ਤੇ ਪ੍ਰੋ. ਮਨੀਸ਼ਾ ਨੇ ਵਿਸ਼ੇਸ਼ ਯੋਗਦਾਨ ਪਾਇਆ | ਗਵਰਨਿੰਗ ਬਾਡੀ ਤੇ ਮੈਨੇਜਿੰਗ ਕਮੇਟੀ ਦੇ ਚੇਅਰਮੈਨ ਰਣਦੀਪ ਸਿੰਘ ਜੌਹਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਫਰਜ਼ਾਂ ਪ੍ਰਤੀ ਜਾਗਰੂਕ ਕਰਨ ਦੇ ਇਸ ਉਪਰਾਲੇ ਲਈ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਮੰਡੀ ਨੂੰ ਜਾਣ ਵਾਲੀਆਂ ਸੜਕਾਂ ਟੁੱਟੀਆਂ, ਹਾਦਸੇ ਵਾਪਰਨ ਦਾ ਖਦਸ਼ਾ <br/> ਅਗਲੀ ਖ਼ਬਰ ਮਨੁੱਖ ਦਾ ਬੌਧਿਕ ਵਿਕਾਸ ਕਰਦੀ ਹੈ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ- ਮਾ: ਬੂਟਾ ਸਿੰਘ <br/>
Ad Position 24