19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਮੰਡੀ ਨੂੰ ਜਾਣ ਵਾਲੀਆਂ ਸੜਕਾਂ ਟੁੱਟੀਆਂ, ਹਾਦਸੇ ਵਾਪਰਨ ਦਾ ਖਦਸ਼ਾ <br/>

Ad Position 21
No active advertisement
ਅਜੀਤ ਡੈਸਕ 28-09-2025
ਸਿਰਸਾ, 27 ਸਤੰਬਰ (ਭੁਪਿੰਦਰ ਪੰਨੀਵਾਲੀਆ)- ਮੰਡੀ ਵਿੱਚ ਨਰਮੇ ਤੇ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ ਪਰ ਮੰਡੀ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਟੁੱਟੀਆਂ ਹੋਣ ਕਾਰਨ ਵੱਡੇ ਹਾਦਸੇ ਹੋਣ ਦਾ ਖਦਸ਼ਾ ਬਣਿਆ ਹੋਇਆ ਹੈ | ਆੜ੍ਹਤੀਆਂ ਨੇ ਨਗਰ ਕੌਂਸਲ ਦੇ ਐਕਸੀਅਨ ਨੂੰ ਸੜਕਾਂ ਦੀ ਮਾੜੀ ਹਾਲਤ ਤੇ ਮੰਡੀ ਦੀਆਂ ਹੋਰ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਹੈ | ਮੰਡੀ 'ਚ ਝੋਨੇ ਤੇ ਨਰਮੇ ਦੀ ਆਮਦ ਸ਼ੁਰੂ ਹੋ ਗਈ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਣੀ ਦੀ ਨਿਕਾਸੀ ਲਈ ਸ਼ੁਰੂ ਕੀਤੀ ਗਈ ਯੋਜਨਾ ਵਿਚਾਲੇ ਹੀ ਲਟਕ ਰਹੀ ਹੈ ਜਿਸ ਕਾਰਨ ਮੰਡੀ ਨੂੰ ਜਾਣ ਵਾਲੀਆਂ ਲੱਗਭਗ ਸਾਰੀਆਂ ਸੜਕਾਂ 'ਤੇ ਵੱਡੇ-ਵੱਡੇ ਟੋਏ ਬਣੇ ਹੋਏ ਹਨ | ਕਿਸਾਨਾਂ ਨੇ ਦੱਸਿਆ ਹੈ ਕਿ ਨਰਮੇ ਤੇ ਝੋਨੇ ਦੀਆਂ ਭਰੀਆਂ ਟਰਾਲੀਆਂ ਕਿਸੇ ਵੇਲੇ ਦੀ ਹਾਦਸੇ ਦਾ ਸ਼ਿਕਾਰ ਹੋ ਸਕਦੀਆਂ ਹਨ | ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੇਮ ਬਜਾਜ ਨੇ ਦੱਸਿਆ ਹੈ ਕਿ ਜਨਤਾ ਭਵਨ ਤੋਂ ਮੰਡੀ ਤੱਕ ਜਾਣ ਵਾਲੀ ਸੜਕ ਬੁਰੀ ਤਰ੍ਹਾਂ ਟੁੱਟੀ ਹੋਈ ਹੈ | ਇਸੇ ਤਰ੍ਹਾਂ ਮੰਡੀ ਤੋਂ ਹਾਊਸਿੰਗ ਬੋਰਡ ਕਾਲੋਨੀ ਨੂੰ ਜਾਂਦੀ ਸੜਕ ਟੁੱਟੀ ਹੋਈ ਹੈ | ਇਸ ਤੋਂ ਇਲਾਵਾ ਕਬੀਰ ਚੌਕ ਦੇ ਆਲੇ ਦੁਆਲੇ ਦੀਆਂ ਸੜਕਾਂ ਟੁੱਟੀਆਂ ਹੋਈਆਂ ਹਨ | ਸੜਕਾਂ 'ਤੇ ਸੀਵਰਜ ਦੇ ਢੱਕਣ ਗਾਇਬ ਹਨ ਜਿਸ ਕਾਰਨ ਹਾਦਸੇ ਵਾਪਰਣ ਦਾ ਖਦਸ਼ਾ ਬਣਿਆ ਹੋਇਆ ਹੈ | ਇਸੇ ਦੌਰਾਨ ਨਗਰ ਕੌਂਸਲ ਦੇ ਐਕਸੀਆਂ ਵਿਜੈ ਗੋਇਲ ਨੇ ਮੰਡੀਆਂ ਦੀਆਂ ਸੜਕਾਂ ਦਾ ਦੌਰਾ ਕੀਤਾ ਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣੀਆਂ | ਉਨ੍ਹਾਂ ਨੇ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਇਕ ਹਫ਼ਤੇ ਦੇ ਅੰਦਰ ਅੰਦਰ ਸਾਰੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਸਿਰੇ ਚੜ੍ਹਾ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਏ ਕੇ ਕਲਾਂ ਦੇ ਦਲਿਤ ਵਰਗ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਮੂਹਰੇ ਰੋਸ ਮੁਜ਼ਾਹਰਾ ਅਗਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਵਿਖੇ 'ਜਾਣਨ ਦਾ ਅਧਿਕਾਰ ਦਿਵਸ' 'ਤੇ ਜਾਗਰੂਕਤਾ ਤੇ ਕੁਇਜ਼ ਮੁਕਾਬਲਾ ਕਰਵਾਇਆ <br/>
Ad Position 24