ਗੂਹਲਾ ਚੀਕਾ, 28 ਸਤੰਬਰ (ਓ.ਪੀ. ਸੈਣੀ)-ਸਰਕਾਰੀ ਗਰਲਜ਼ ਕਾਲਜ, ਚੀਕਾ ਦੇ ਸੈਰ-ਸਪਾਟਾ ਵਿਭਾਗ ਵਿਚ ਵਿਸ਼ਵ ਸੈਰ-ਸਪਾਟਾ ਦਿਵਸ ਮਨਾਇਆ ਗਿਆ | ਥੀਮ 'ਸੈਰ-ਸਪਾਟਾ ਅਤੇ ਟਿਕਾਊ ਬਦਲਾਅ' ਸੀ | ਸੈਰ-ਸਪਾਟਾ ਦਿਵਸ ਦੇ ਥੀਮ ਨੂੰ ਧਿਆਨ 'ਚ ਰੱਖਦੇ ਹੋਏ, ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਅਤੇ ਸਭਿਆਚਾਰਕ ਪ੍ਰੋਗਰਾਮਾਂ ਦਾ ਆਯੋਜਨ ਕੀਤਾ | ਉੱਤਰ ਪ੍ਰਦੇਸ਼, ਤਾਮਿਲਨਾਡੂ, ਗੁਜਰਾਤ ਅਤੇ ਰਾਜਸਥਾਨ ਵਰਗੇ ਵੱਖ-ਵੱਖ ਰਾਜਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ, ਜਿਨ੍ਹਾਂ ਵਿਚ ਉਨ੍ਹਾਂ ਦੇ ਭੋਜਨ, ਪਹਿਰਾਵੇ ਅਤੇ ਸਭਿਆਚਾਰ ਨੂੰ ਪ੍ਰਦਰਸ਼ਿਤ ਕੀਤਾ ਗਿਆ | ਇਸ ਮੌਕੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਸੰਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਦਰਸ਼ਨੀਆਂ ਅਤੇ ਰਾਜਾਂ ਦੇ ਪ੍ਰਬੰਧਨ ਲਈ ਵਧਾਈ ਦਿੱਤੀ ਅਤੇ ਸੈਰ-ਸਪਾਟੇ ਦੇ ਲਾਭਾਂ ਬਾਰੇ ਦੱਸਿਆ | ਸੈਰ-ਸਪਾਟਾ ਵਿਭਾਗ ਦੇ ਪ੍ਰੋਫੈਸਰ ਸੁਨੀਲ ਰਾਣਾ ਨੇ ਵਿਦਿਆਰਥੀਆਂ ਨੂੰ ਸੈਰ-ਸਪਾਟੇ ਵਿਚ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ | ਡਾ. ਭੈਰਵੀ, ਡਾ. ਰਜਨੀ ਗੁਪਤਾ, ਪ੍ਰੋਫੈਸਰ ਗੌਰਵ, ਪ੍ਰੋਫੈਸਰ ਦਰਸ਼ਨ ਸਿੰਘ, ਪ੍ਰੋਫੈਸਰ ਮਨੀਸ਼ ਗੋਇਲ ਮੌਜੂਦ ਸਨ |