ਜਲੰਧਰ ਛਾਉਣੀ, 28 ਸਤੰਬਰ (ਪਵਨ ਖਰਬੰਦਾ)-ਜਲੰਧਰ ਛਾਉਣੀ ਰੇਲਵੇ ਸਟੇਸ਼ਨ 'ਤੇ ਅੱਜ ਤਿਉਹਾਰਾਂ ਦੇ ਮੱਦੇਨਜ਼ਰ ਜੀਆਰਪੀ ਦੇ ਸੀਨੀਅਰ ਅਧਿਕਾਰੀਆਂ ਵਲੋਂ ਪੁਲਿਸ ਪਾਰਟੀ ਸਮੇਤ ਉਖਤ ਸਟੇਸ਼ਨ 'ਤੇ ਆਉਣ ਵਾਲੀਆਂ ਰੇਲ ਗੱਡੀਆਂ ਅਤੇ ਯਾਤਰੀਆਂ ਦੇ ਸਾਮਾਨ ਦੀ ਜਾਂਚ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਜੀਆਰਪੀ ਚੌਂਕੀ ਦੇ ਇੰਚਾਰਜ ਅਸ਼ੋਕ ਕੁਮਾਰ ਨੇ ਦੱਸਿਆ ਕਿ ਇਹ ਵਿਸ਼ੇਸ਼ ਜਾਂਚ ਗੁਰਵਿੰਦਰ ਸਿੰਘ ਐਸਪੀ ਆਪ੍ਰੇਸ਼ਨ ਪੰਜਾਬ ਦੀ ਅਗਵਾਈ 'ਚ ਕੀਤੀ ਗਈ | ਇਸ ਦੌਰਾਨ ਵਿਸ਼ੇਸ਼ ਤੌਰ'ਤੇ ਥਾਣਾ ਮੁਖੀ ਸ਼ਾਮ ਸੁੰਦਰ ਆਦਿ ਹਾਜ਼ਰ ਸਨ | ਇਸ ਜਾਂਚ ਦੌਰਾਨ ਖੋਜੀ ਕੁੱਤਿਆਂ ਦੀ ਟੀਮ ਵਲੋਂ ਵੀ ਜਾਂਚ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਸ ਜਾਂਚ ਦਾ ਮੁੱਖ ਉਦੇਸ਼ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਕਰਨਾ ਹੈ |