27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2025

ਪਤਨੀ ਦੇ ਕਤਲ ਦੇ ਦੋਸ਼ 'ਚ ਪਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 29-09-2025
ਸਿਰਸਾ, 28 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੀ ਬੂਟਾ ਕਾਲੋਨੀ 'ਚ ਇਕ ਮਹਿਲਾ ਦੀ ਹੋਈ ਭੇਦਭਰੀ ਮੌਤ ਦੇ ਮਾਮਲੇ 'ਚ ਪੁਲੀਸ ਨੇ ਮਹਿਲਾ ਦੇ ਪਤੀ ਨੂੰ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮ 'ਤੇ ਮਹਿਲਾ ਦੀ ਚੁੰਨੀ ਨਾਲ ਕਥਿਤ ਤੌਰ 'ਤੇ ਗਲਾ ਘੁੱਟ ਕੇ ਮਾਰਨ ਦਾ ਦੋਸ਼ ਹੈ | ਇਹ ਜਾਣਕਾਰੀ ਦਿੰਦੇ ਹੋਏ ਸਿਵਲ ਲਾਈਨ ਥਾਣਾ ਦੇ ਇੰਚਾਰਜ ਇੰਸਪੈਕਟਰ ਪ੍ਰਦੀਪ ਕੁਮਾਰ ਨੇ ਦੱਸਿਆ ਹੈ ਕਿ ਹਿਸਾਰ ਜ਼ਿਲ੍ਹੇ ਦੇ ਪਿੰਡ ਕਾਲੀਰਾਵਣ ਦੇ ਵਾਸੀ ਬਲਵਾਨ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਧੀ ਕਾਂਤਾ (20) ਦਾ ਵਿਆਹ ਦੋ ਸਾਲ ਪਹਿਲਾਂ ਸਿਰਸਾ ਦੇ ਬੂਟਾ ਕਾਲੋਨੀ ਵਾਸੀ ਰੋਸ਼ਨ ਲਾਲ ਪੁੁੱਤਰ ਦਿਵਾਨ ਨਾਲ ਹੋਇਆ ਹੈ | ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਰੋਸ਼ਨ ਲਾਲ ਅਤੇ ਉਸ ਦਾ ਪਰਿਵਾਰ ਵਿਆਹ ਮਗਰੋਂ ਦਾਜ ਲਈ ਉਸ ਦੀ ਧੀ ਨੂੰ ਤੰਗ ਕਰਦਾ ਰਹਿੰਦਾ ਸੀ | ਬੀਤੀ 24 ਸਤੰਬਰ ਨੂੰ ਕਾਂਤਾ ਦੀ ਭੇਦ ਭਰੀ ਹਾਲਤ ਵਿੱਚ ਉਨ੍ਹਾਂ ਨੂੰ ਮੌਤ ਦਾ ਸੁਨੇਹਾ ਮਿਲਿਆ | ਸ਼ਿਕਾਇਤ ਮਿਲਣ ਮਗਰੋਂ ਪੁਲਿਸ ਨੇ ਮਾਮਲੇ ਦੀ ਜਾਂਚ ਕਰਦਿਆਂ ਮਹਿਲਾ ਦੇ ਪਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਮਹਿਲਾ ਦੀ ਦੇਹ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ ਅਤੇ ਉਸ ਦੀ ਰਿਪੋਰਟ ਮਿਲਣੀ ਹਾਲੇ ਬਾਕੀ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਮੁਲਜ਼ਮ ਵੱਲੋਂ ਕੀਤੀ ਗਈ ਮੁੱਢਲੀ ਪੁੱਛਗਿਛ 'ਚ ਉਸ ਨੇ ਦੱਸਿਆ ਹੈ ਕਿ ਮਹਿਲਾ ਨੇ ਖੁਦਕੁਸ਼ੀ ਨਹੀਂ ਬਲਕਿ ਉਸ ਦੇ ਪਤੀ ਨੇ ਉਸ ਦੀ ਚੁੰਨੀ ਨਾਲ ਗਲਾ ਦਬਾਅ ਕੇ ਕਤਲ ਕੀਤਾ ਹੈ | ਫਿਲਹਾਲ ਪੁਲਿਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਵਸ 'ਤੇ ਪਿੰਡ ਚੋਰਮਾਰ 'ਚ ਭਗਤ ਸਿੰਘ ਦੇ ਵਿਚਾਰਾਂ ਤੇ ਸਮਕਾਲੀ ਸਮਾਜ ਬਾਰੇ ਚਰਚਾ <br/> ਅਗਲੀ ਖ਼ਬਰ ਪਟੇਲ ਹਸਪਤਾਲ ਵਿਖੇ ਦਿਲ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਭਲਕੇ <br/>
Ad Position 24