ਕਾਲਾਂਵਾਲੀ/ਸਿਰਸਾ, 28 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 118ਵੇਂ ਜਨਮ ਦਿਨ ਮੌਕੇ ਪਿੰਡ ਚੋਰਮਾਰ ਵਿੱਚ ਡਾ. ਬੀ.ਆਰ. ਅੰਬੇਡਕਰ ਲਾਇਬ੍ਰੇਰੀ ਵਿੱਚ ਇੱਕ ਪ੍ਰੋਗਰਾਮ ਕੀਤਾ ਗਿਆ | ਇਸ ਪ੍ਰੋਗਰਾਮ ਵਿੱਚ ਸ਼ਹੀਦੀ ਦਿਵਸ 'ਤੇ ਅੰਬੇਡਕਰ ਲਾਇਬ੍ਰੇਰੀ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਭਗਤ ਸਿੰਘ ਦੇ ਵਿਚਾਰਾਂ ਅਤੇ ਮੌਜੂਦਾ ਸਮਾਜ ਬਾਰੇ ਇੱਕ ਵਿਚਾਰ-ਚਰਚਾ ਕੀਤੀ ਗਈ | ਪ੍ਰੋਗਰਾਮ ਦਾ ਸੰਚਾਲਨ ਲਾਇਬ੍ਰੇਰੀ ਡਾਇਰੈਕਟਰ ਅਜੈ ਕੁਮਾਰ ਨੇ ਕੀਤਾ | ਮਾਸਟਰ ਸ਼ਮਸ਼ੇਰ ਸਿੰਘ ਅਤੇ ਕੁਲਦੀਪ ਸਿੰਘ ਜਲਾਲਆਣਾ ਨੇ ਭਗਤ ਸਿੰਘ ਦੇ ਵਿਚਾਰਾਂ ਅਤੇ ਇਨਕਲਾਬੀ ਸੋਚ ਨੂੰ ਦਰਸ਼ਕਾਂ ਸਾਹਮਣੇ ਪੇਸ਼ ਕੀਤਾ ਅਤੇ ਸਾਰਿਆਂ ਨੂੰ ਉਨ੍ਹਾਂ ਦੇ ਵਿਚਾਰਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਪਾਲ ਸਿੰਘ ਨੇ ਬੱਚਿਆਂ ਨੂੰ ਇਨਕਲਾਬੀਆਂ ਅਤੇ ਸ਼ਹੀਦਾਂ ਬਾਰੇ ਸਾਹਿਤ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ 'ਤੇ ਪਿੰਡ ਦੇ ਸਰਪੰਚ ਜਤਿੰਦਰ ਸਿੰਘ, ਗੁਰਪਿੰਦਰ ਸਿੰਘ, ਬਲਾਕ ਸਮਿਤੀ ਮੈਂਬਰ ਕਿ੍ਸ਼ਨ ਕੁਮਾਰ, ਪੰਚ ਹਰਪਾਲ ਸਿੰਘ, ਰਾਮਪਾਲ, ਰਣਜੀਤ ਸਿੰਘ, ਪਿੰਡ ਸਕੱਤਰ ਮਦਨ ਲਾਲ, ਹਰਪ੍ਰੀਤ ਸਿੰਘ, ਵਿਨੋਦ ਕੁਮਾਰ, ਸੰਦੀਪ ਕੁਮਾਰ, ਅਨੀਤਾ ਰਾਣੀ, ਰਮਨਦੀਪ ਰਾਣੀ, ਮਮਤਾ, ਸੁਨੀਤਾ, ਬਿਮਲਾ, ਅਤੇ ਹੋਰ ਬਹੁਤ ਸਾਰੇ ਪਿੰਡ ਵਾਸੀ ਮੌਜੂਦ ਸਨ |