30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸੰਸਥਾ ਦੇ ਵਿਕਾਸ ਵਿਚ ਸਾਰਿਆਂ ਦਾ ਯੋਗਦਾਨ ਮਹੱਤਵਪੂਰਨ ਹੈ : ਪ੍ਰੋ. ਯੋਗੇਸ਼ ਸਿੰਘ <br/>

Ad Position 21
No active advertisement
ਅਜੀਤ ਡੈਸਕ 19-10-2025
ਦਿੱਲੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਸਫ਼ਾਈ, ਸੁਰੱਖਿਆ ਅਤੇ ਬਾਗਬਾਨੀ ਸਟਾਫ਼ ਨਾਲ ਦੀਵਾਲੀ ਮਨਾਈ


ਨਵੀਂ ਦਿੱਲੀ, 18 ਅਕਤੂਬਰ (ਮਿਸਰਦੀਪ ਭਾਟੀਆ)-ਦਿੱਲੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਯੋਗੇਸ਼ ਸਿੰਘ ਨੇ ਕਿਹਾ ਕਿ ਕਿਸੇ ਵੀ ਸੰਸਥਾਨ ਦੇ ਵਿਕਾਸ ਵਿਚ ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਦਾ ਆਪਣਾ-ਆਪਣਾ ਮਹੱਤਵਪੂਰਨ ਯੋਗਦਾਨ ਹੁੰਦਾ ਹੈ | ਵਾਈਸ ਚਾਂਸਲਰ ਦਿੱਲੀ ਯੂਨੀਵਰਸਿਟੀ ਦੇ ਸਫ਼ਾਈ ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਬਾਗਬਾਨੀ ਕਰਮਚਾਰੀਆਂ ਦੇ ਨਾਲ ਦੀਵਾਲੀ ਮਿਲਣ ਦੌਰਾਨ ਸੰਬੋਧਨ ਕਰ ਰਹੇ ਸਨ | ਇਸ ਮੌਕੇ ਉਨ੍ਹਾਂ ਨੇ ਕਰਮਚਾਰੀਆਂ ਨੂੰ ਸ਼ਾਲ ਅਤੇ ਮਠਿਆਈ ਦੇ ਕੇ ਸਨਮਾਨਿਤ ਕੀਤਾ | ਇਸ ਦੌਰਾਨ ਉਨ੍ਹਾਂ ਦੇ ਨਾਲ ਕਾਲਜਾਂ ਦੇ ਡੀਨ ਪ੍ਰੋ. ਬਲਰਾਮ ਪਾਨੀ, ਸਾਊਥ ਕੈਂਪਸ ਦੀ ਡਾਇਰੈਕਟਰ ਪ੍ਰੋ. ਰਜਨੀ ਅੱਬੀ ਅਤੇ ਸੱਭਿਆਚਾਰਕ ਪ੍ਰੀਸ਼ਦ ਦੇ ਚੇਅਰਮੈਨ ਅਨੂਪ ਲਾਠਰ ਵੀ ਮੌਜੂਦ ਸਨ | ਪ੍ਰੋ. ਯੋਗੇਸ਼ ਸਿੰਘ ਨੇ ਸਾਰੇ ਕਰਮਚਾਰੀਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਸੰਸਥਾ ਦੇ ਲੋਕ ਸੰਸਥਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ | ਵਾਈਸ ਚਾਂਸਲਰ ਨੇ ਕਿਹਾ ਕਿ ਅਧਿਆਪਕਾਂ, ਅਧਿਕਾਰੀਆਂ ਅਤੇ ਵਿਦਿਆਰਥੀਆਂ ਦੇ ਨਾਲ-ਨਾਲ ਇਹ ਸਾਰੇ ਕਰਮਚਾਰੀ ਵੀ ਯੂਨੀਵਰਸਿਟੀ ਦਾ ਅਨਿੱਖੜਵਾਂ ਅੰਗ ਹਨ | ਜੇਕਰ ਕੋਈ ਕੰਮ ਸੁਚਾਰੂ ਰੂਪ ਨਾਲ ਕੀਤਾ ਜਾਂਦਾ ਹੈ ਤਾਂ ਉਸ ਵਿਚ ਇਨ੍ਹਾਂ ਸਾਰਿਆਂ ਦਾ ਕਿਸੇ ਨਾ ਕਿਸੇ ਰੂਪ ਵਿਚ ਮਹੱਤਵਪੂਰਨ ਸਹਿਯੋਗ ਜ਼ਰੂਰ ਰਹਿੰਦਾ ਹੈ | ਇਸੇ ਤਰ੍ਹਾਂ ਦਿੱਲੀ ਯੂਨੀਵਰਸਿਟੀ ਦੇ ਹੋਰ ਵਿਭਾਗਾਂ ਅਤੇ ਦਫ਼ਤਰਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਮਿਲ ਕੇ ਦੀਵਾਲੀ ਮਨਾਈ |


Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਸ਼ੰਟੀ ਵਲੋਂ ਦਿੱਲੀ ਕਮੇਟੀ ਪ੍ਰਧਾਨ ਕਾਲਕਾ ਨੂੰ ਚੁਨੌਤੀ ਅਗਲੀ ਖ਼ਬਰ ਗਤਕਾ ਮੁਕਾਬਲੇ 'ਚ ਪੰਜਾਬ ਦੀ ਹਰੀ ਝੰਡੀ <br/>
Ad Position 24