ਯਮੁਨਾਨਗਰ, 18 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਸਾਲਾਨਾ ਦੀਵਾਲੀ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਗਿਆ | ਇਹ ਸਮਾਗਮ ਸਵੈ ਵਿੱਤ ਕੋਰਸ ਦੇ ਵਿਭਾਗੀ ਮੁਖੀ ਡਾ. ਨੀਤੀ ਦਰਿਆਲ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਵਿਭਾਗ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ, ਖੇਡਾਂ ਤੇ ਉਤਪਾਦਾਂ ਦੇ ਸਟਾਲ ਲਗਾਏ ਗਏ | ਇਸ ਤੋਂ ਇਲਾਵਾ ਵਿਦਿਆਰਥੀਆਂ ਲਈ ਵੱਖ-ਵੱਖ ਖੇਡਾਂ ਤੇ ਭੋਜਨ ਦਾ ਪ੍ਰਬੰਧ ਵੀ ਕੀਤਾ ਗਿਆ | ਇਸ ਮੌਕੇ ਰੰਗੋਲੀ ਬਣਾਉਣ, ਦੀਵੇ ਸਜਾਉਣ ਤੇ ਮੋਮਬੱਤੀਆਂ ਬਣਾਉਣ ਨਾਲ ਸੰਬੰਧਤ ਗਤੀਵਿਧੀਆਂ ਵੀ ਕਰਵਾਈਆਂ ਗਈਆਂ | ਇਸ ਮੌਕੇ ਵਿਦਿਆਰਥੀਆਂ ਵਲੋਂ ਤਿਆਰ ਸਾਮਾਨ ਬਿਰਧ ਆਸ਼ਰਮ ਤੇ ਸਾਈਾ ਮੰਦਰ ਵਿਖੇ ਦਾਨ ਵਜੋਂ ਭੇਟ ਕੀਤਾ ਗਿਆ | ਇਸ ਮੌਕੇ ਸਟਾਲਾਂ ਲਗਾਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ ਗਈ | ਸਮਾਗਮ ਦੀ ਸਫ਼ਲਤਾ ਲਈ ਪਿ੍ੰ. ਡਾ. ਅਨਿਲ ਧਵਨ ਵਲੋਂ ਸਵੈ-ਵਿੱਤ ਵਿਭਾਗ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ |