04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸੱਟਾ ਲਗਾਉਂਦਾ ਹੋਇਆ ਮੁਲਜ਼ਮ ਗਿ੍ਫ਼ਤਾਰ

Ad Position 21
repet_subhas-goyals [Copy P29]
ਅਜੀਤ ਡੈਸਕ 22-10-2025
ਯਮੁਨਾਨਗਰ, 21 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਫਰਕਪੁਰ ਪੁਲਿਸ ਸਟੇਸ਼ਨ ਦੀ ਟੀਮ ਵਲੋਂ ਸੱਟਾ ਲਗਾਉਂਦੇ ਹੋਏ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਤੋਂ 12,530 ਰੁ. ਬਰਾਮਦ ਕੀਤੇ ਗਏ | ਇਸ ਸੰਬੰਧੀ ਥਾਣਾ ਮੁਖੀ ਜਨਕ ਰਾਜ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਬਸੰਤ ਵਿਹਾਰ ਕਾਲੋਨੀ ਨੇੜੇ ਖੁੱਲ੍ਹੇਆਮ ਸੱਟਾ ਲਗਾ ਰਿਹਾ ਹੈ | ਇਸ ਜਾਣਕਾਰੀ ਦੇ ਆਧਾਰ 'ਤੇ ਸਬ-ਇੰਸਪੈਕਟਰ ਸੋਮ ਪ੍ਰਕਾਸ਼ ਦੀ ਅਗਵਾਈ ਹੇਠ ਇਕ ਟੀਮ ਮੌਕੇ 'ਤੇ ਪਹੁੰਚ ਕੇ ਕਾਲੋਨੀ ਦੇ ਵਸਨੀਕ ਅਮਨਦੀਪ ਪੁੱਤਰ ਹਰਬੰਸ ਸਿੰਘ ਨੂੰ ਸੱਟਾ ਲਗਾਉਂਦੇ ਹੋਏ ਰੰਗੇ ਹੱਥੀਂ ਗਿ੍ਫ਼ਤਾਰ ਕਰ ਲਿਆ | ਉਸਦੀ ਮੌਕੇ 'ਤੇ ਤਲਾਸ਼ੀ ਲੈਣ 'ਤੇ ਉਸਦੇ ਕੋਲੋਂ 12,530 ਰੁ. ਬਰਾਮਦ ਕੀਤੇ ਗਏ | ਉਨ੍ਹਾਂ ਦੱਸਿਆ ਕਿ ਮੁਲਜ਼ਮ ਵਿਰੁੱਧ ਜੂਆ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਹੋਰ ਜਾਂਚ ਸ਼ੁਰੂ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਸ਼ਹੀਦੀ ਦਿਵਸ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ <br/> ਅਗਲੀ ਖ਼ਬਰ ਪਟਾਕਿਆਂ ਦੇ ਨਾਜਾਇਜ਼ ਸਟਾਲਾਂ ਵਿਰੁੱਧ ਕੀਤੀ ਕਾਰਵਾਈ <br/>
Ad Position 24