04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਗੰਭੀਰਤਾ ਨਾਲ ਵਿਚਾਰ ਕਰੇ ਕੇਂਦਰ ਸਰਕਾਰ-ਰਾਮ ਸਿੰਘ 'ਬੰਬੇ' <br/>

Ad Position 21
repet_subhas-goyals [Copy P29]
ਅਜੀਤ ਡੈਸਕ 22-10-2025
ਨਵੀਂ ਦਿੱਲੀ,21 ਅਕਤੂਬਰ (ਜਗਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਲਈ ਗੁਜਰਾਤ, ਗੋਆ ਤੇ ਕਰਨਾਟਕ ਤੇ ਆਨਰੇਰੀ ਇੰਚਾਰਜ ਰਾਮ ਸਿੰਘ 'ਬੰਬੇ' (ਮੁਖੀ ਯੂਨਾਈਟਿਡ ਸਿੰਘ ਸਭਾ ਫਾਊਾਡੇਸ਼ਨ) ਨੇ ਸਮੂਹ ਸਿੱਖ ਸੰਗਤਾਂ ਨੂੰ ਬੰਦੀ ਛੋੜ ਦਿਹਾੜੇ ਦੀ ਮੁਬਾਰਕਬਾਦ ਦਿੰਦੇ ਹੋਏ ਸਿੱਖੀ ਉਪਦੇਸ਼ਾਂ ਅਤੇ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ ¢ ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨਾਲ ਜੁੜੇ ਬੰਦੀ ਛੋੜ ਦੇ ਇਤਿਹਾਸ ਨੇ ਹੱਕ ਸੱਚ ਅਤੇ ਇਨਸਾਫ਼ ਦੀ ਇੱਕ ਵੱਡੀ ਮਿਸਾਲ ਪੇਸ਼ ਕੀਤੀ ਜੋ ਦੁਨੀਆ ਅੰਦਰ ਕਿਧਰੇ ਵੀ ਨਹੀਂ ਮਿਲਦੀ ¢ ਉਨ੍ਹਾਂ ਕਿਹਾ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ 52 ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਕਰਵਾਇਆ ਸੀ ਅਤੇ ਇਸ ਦੇ ਉਪਰੰਤ ਉਹ ਸ਼੍ਰੀ ਅੰਮਿ੍ਤਸਰ ਸਾਹਿਬ ਪੁੱਜੇ ਸਨ ¢ ਇਸ ਦਿਨ ਤੋਂ ਇਹ ਦਿਹਾੜਾ ਸਿੱਖਾਂ ਲਈ ਮਹੱਤਵਪੂਰਨ ਬਣ ਗਿਆ ¢ ਉਨ੍ਹਾਂ ਇਹ ਵੀ ਕਿਹਾ ਕਿ ਸਮੇਂ ਦੀਆਂ ਹਕੂਮਤਾਂ ਵੱਲੋਂ ਅਕਸਰ ਮਨੁੱਖੀ ਹੱਕਾਂ ਨੂੰ ਦਬਾਉਣ ਦਾ ਯਤਨ ਕੀਤਾ ਜਾਂਦਾ ਹੈ ਅਤੇ ਜੇਕਰ ਮੌਜੂਦਾ ਸਮੇਂ ਦੀ ਗੱਲ ਕਰੀਏ ਤਾਂ ਹੁਣ ਵੀ ਸਜ਼ਾ ਪੂਰੀਆਂ ਕਰ ਚੁੱਕੇ ਕਈ ਬੰਦੀ ਸਿੱਖਾਂ ਦੀ ਰਿਹਾਈ ਨਹੀਂ ਹੋ ਰਹੀ ਹੈ ¢ ਉਨ੍ਹਾਂ ਨੇ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਿੱਖਾਂ ਨਾਲ ਵਿਤਕਰਾ ਕਰਨ ਤੋਂ ਗੁਰੇਜ਼ ਕਰਦੇ ਹੋਏ ਬੰਦੀ ਸਿੰਘਾ ਦੀ ਰਿਹਾਈ ਦਾ ਰਾਹ ਪੱਧਰਾ ਕਰਨ ਬਾਰੇ ਸੋਚਿਆ ਜਾਵੇ ¢

Ad Position 22
No active advertisement
ਪਿਛਲੀ ਖ਼ਬਰ ਦਿੱਲੀ 'ਚ ਦੀਵਾਲੀ ਦੀ ਰਾਤ ਅੱਗ ਲੱਗਣ ਦੀਆਂ 270 ਘਟਨਾਵਾਂ ਵਾਪਰੀਆਂ <br/> ਅਗਲੀ ਖ਼ਬਰ ਪੋਤੇ ਨੇ 72 ਸਾਲਾ ਦਾਦਾ ਨੂੰ ਗੋਲੀ ਮਾਰੀ <br/>
Ad Position 24