ਕਰਨਾਲ, 1 ਨਵੰਬਰ (ਗੁਰਮੀਤ ਸਿੰਘ ਸੱਗੂ)-ਅਲਫਾ ਸਿਟੀ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੀ ਨਵੀਂ ਕਾਰਜਕਾਰੀ ਕਮੇਟੀ ਦੀ ਚੋਣ ਪ੍ਰਕਿਰਿਆ ਸਫ਼ਲਤਾਪੂਰਵਕ ਸੰਪੰਨ ਹੋਈ, ਜਿਸ ਦੌਰਾਨ ਸਰਬਸੰਮਤੀ ਨਾਲ ਸੁਸ਼ੀਲ ਮਹਲਾ ਨੂੰ ਪ੍ਰਧਾਨ ਚੁਣਿਆ ਗਿਆ ਜਦਕਿ ਉਪ ਪ੍ਰਧਾਨ ਗੋਪਾਲ ਦਾਸ, ਜਨਰਲ ਸਕੱਤਰ ਸਪਨ ਕੁਮਾਰ, ਸੰਯੁਕਤ ਸਕੱਤਰ ਰਿਸ਼ਭ ਹਾਂਡਾ, ਖਜਾਨਚੀ ਪ੍ਰਮੋਦ ਗੁਪਤਾ ਅਤੇ ਮੀਡੀਆ ਕੋਆਰਡੀਨੇਟਰ ਦੇ ਤੌਰ 'ਤੇ ਤਰੁਣ ਬੰਸਲ ਨੂੰ ਨਿਯੁਕਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਨਵ-ਨਿਯੁਕਤ ਪ੍ਰਧਾਨ ਸੁਸ਼ੀਲ ਮਹਲਾ ਪਿਛਲੇ ਕਈ ਸਾਲਾਂ ਤੋਂ ਰੀਅਲ ਅਸਟੇਟ ਦੇ ਕਾਰੋਬਾਰ ਨੂੰ ਬਾਖੂਬੀ ਚਲਾ ਰਹੇ ਹਨ | ਉਨ੍ਹਾਂ ਪ੍ਰਧਾਨ ਚੁਣੇ ਜਾਣ 'ਤੇ ਐਸੋਸੀਏਸ਼ਨ ਦੇ ਸਾਰੇ ਸੀਨੀਅਰ ਅਧਿਕਾਰੀਆਂ ਅਤੇ ਸਾਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਸਾਥੀਆਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੀ ਦਿਸ਼ਾ 'ਚ ਕੰਮ ਕੀਤਾ ਜਾਵੇਗਾ | ਸੁਸ਼ੀਲ ਮਹਲਾ ਦੇ ਤਾਜਪੋਸ਼ੀ ਸਮਾਰੋਹ 'ਚ ਮੁੱਖ ਮਹਿਮਾਨ ਦੇ ਰੂਪ 'ਚ ਅਸੰਧ ਦੇ ਵਿਧਾਇਕ ਯੋਗੇਂਦਰ ਰਾਣਾ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਵੀਣ ਲਾਠਰ ਪਹੁੰਚੇ, ਜਿਨ੍ਹਾਂ ਸੁਸ਼ੀਲ ਮਹਲਾ ਨੂੰ ਵਧਾਈ ਦਿੱਤੀ | ਇਸ ਮੌਕੇ ਦਿ ਕਰਨਾਲ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੌਰਵ ਖੁਰਾਨਾ ਅਤੇ ਉਪ ਪ੍ਰਧਾਨ ਵਿਜੈ ਬੱਤਰਾ ਨੇ ਵੀ ਸੁਸ਼ੀਲ ਮਹਲਾ ਅਤੇ