ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਗੁਰੂ ਨਾਨਕ ਗਰਲਜ਼ ਕਾਲਜ ਸੰਤਪੁਰਾ ਵਿਖੇ 'ਹਰਿਆਣਾ ਦਿਵਸ' ਮੌਕੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 02-11-2025
ਯਮੁਨਾਨਗਰ, 1 ਨਵੰਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਗਰਲਜ਼ ਕਾਲਜ ਸੰਤਪੁਰਾ ਵਿਖੇ 'ਹਰਿਆਣਾ ਦਿਵਸ' ਮੌਕੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਯਮੁਨਾਨਗਰ ਦੇ ਡਿਪਟੀ ਕਮਿਸ਼ਨਰ ਪਾਰਥ ਗੁਪਤਾ, ਸੁਪਰਡੈਂਟ ਆਫ਼ ਪੁਲਿਸ ਕਮਲਦੀਪ ਗੋਇਲ, ਵਧੀਕ ਜ਼ਿਲ੍ਹਾ ਡਿਪਟੀ ਕਮਿਸ਼ਨਰ ਨਵੀਨ ਕੁਮਾਰ ਆਹੂਜਾ, ਐਸ. ਡੀ. ਐਮ. ਵਿਸ਼ਵਨਾਥ, ਸਿਟੀ ਮੈਜਿਸਟ੍ਰੇਟ ਪਿਊਸ਼ ਗੋਇਲ, ਮੇਅਰ ਸੁਮਨ ਬਾਹਮਣੀ, ਸਾਬਕਾ ਸਿੱਖਿਆ ਮੰਤਰੀ ਕੰਵਰਪਾਲ ਗੁਰਜਰ, ਸਾਬਕਾ ਮੇਅਰ ਮਦਨ ਚੌਹਾਨ ਅਤੇ ਜ਼ਿਲ੍ਹਾ ਉੱਚ ਸਿੱਖਿਆ ਅਧਿਕਾਰੀ ਸੁਮਨ ਭਾਟੀਆ ਸਮੇਤ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਪਿ੍ੰਸੀਪਲ ਸਨ | ਇਸ ਮੌਕੇ ਡੀ. ਸੀ. ਪਾਰਥ ਗੁਪਤਾ ਨੇ ਸਾਰਿਆਂ ਨੂੰ 'ਹਰਿਆਣਾ ਦਿਵਸ' ਦੀਆਂ ਸ਼ੁਭਕਾਮਨਾਵਾਂ ਦਿੱਤੀਆਂ | ਕਾਲਜ ਦੇ ਜਨਰਲ ਸਕੱਤਰ ਮਨੋਰੰਜਨ ਸਿੰਘ ਸਾਹਨੀ, ਡਾਇਰੈਕਟਰ ਡਾ. ਵਰਿੰਦਰ ਗਾਂਧੀ ਅਤੇ ਪਿ੍ੰ. ਡਾ. ਸੁਖਵਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਦਾ ਉਦਘਾਟਨ ਦੀਵੇ ਜਗਾਉਣ ਅਤੇ ਹਰਿਆਣਾ ਰਾਜ ਗੀਤ ਨਾਲ ਹੋਇਆ ਉਪਰੰਤ ਵਿਦਿਆਰਥਣਾਂ ਵਲੋਂ ਸਟੇਜ 'ਤੇ ਹਰਿਆਣਾ ਦੇ ਸੱਭਿਆਚਾਰ, ਲੋਕ ਨਾਚਾਂ ਅਤੇ ਲੋਕ ਗੀਤਾਂ ਦੀਆਂ ਝਲਕੀਆਂ ਪੇਸ਼ ਕੀਤੀਆਂ | ਇਸ ਤੋਂ ਇਲਾਵਾ ਵਿਦਿਆਰਥਣਾਂ ਵਿਚਕਾਰ ਪੇਂਟਿੰਗ ਅਤੇ ਲੇਖ ਲਿਖਣ ਦੇ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਗੁਰੂ ਨਾਨਕ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਦੁਆਰਾ ਪੇਸ਼ ਕੀਤੇ ਗਏ ਹਰਿਆਣਵੀਂ ਨਾਚ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ | ਇਸ ਨਾਚ ਨੂੰ ਬੀਤੇ ਕੱਲ੍ਹ ਕੁਰੂਕਸ਼ੇਤਰ ਵਿਖੇ ਹੋਏ ਰਤਨਾਵਲੀ ਉਤਸਵ 'ਚ ਦੂਜਾ ਸਥਾਨ ਪ੍ਰਾਪਤ ਹੋਇਆ ਸੀ | ਇਸ ਮੌਕੇ ਹਰਿਆਣਾ ਦਿਵਸ ਦੇ ਰਾਜ ਪੱਧਰੀ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਵੀ ਦਿਖਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਸਾਬਕਾ ਮੰਤਰੀ ਕੰਵਰਪਾਲ ਗੁਰਜਰ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਹਰਿਆਣਾ ਰਾਜ ਦੀ ਸਥਾਪਨਾ 1 ਨਵੰਬਰ 1966 ਨੂੰ ਹੋਈ ਸੀ ਅਤੇ ਉਦੋਂ ਤੋਂ ਹੀ ਇਸ ਦਿਨ ਨੂੰ ਪੂਰੇ ਰਾਜ 'ਚ 'ਹਰਿਆਣਾ ਦਿਵਸ' ਵਜੋਂ ਬਹੁਤ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਅੱਜ ਹਰਿਆਣਾ ਆਪਣੀ ਸਥਾਪਨਾ ਦੇ 59 ਸਾਲ ਪੂਰੇ ਕਰ ਚੁੱਕਾ ਹੈ | ਉਨ੍ਹਾਂ ਕਿਹਾ ਕਿ ਹਰਿਆਣਾ ਅੱਜ ਦੇਸ਼ ਦੇ ਸਭ ਤੋਂ ਪ੍ਰਗਤੀਸ਼ੀਲ ਰਾਜਾਂ 'ਚੋਂ ਇਕ ਹੈ ਅਤੇ ਇਸ ਸੂਬੇ ਨੇ ਖੇਤੀਬਾੜੀ, ਖੇਡਾਂ, ਸਿੱਖਿਆ ਅਤੇ ਉਦਯੋਗ ਦੇ ਖੇਤਰਾਂ 'ਚ ਸ਼ਾਨਦਾਰ ਤਰੱਕੀ ਕੀਤੀ ਹੈ, ਜੋ ਕਿ ਸੂਬੇ ਦੇ ਲੋਕਾਂ ਦੀ ਸਖ਼ਤ ਮਿਹਨਤ ਅਤੇ ਏਕਤਾ ਦਾ ਨਤੀਜਾ ਹੈ | ਅੰਤ 'ਚ ਕਾਲਜ ਪਿ੍ੰ. ਡਾ. ਸੁਖਵਿੰਦਰ ਕੌਰ ਨੇ ਸਾਰਿਆਂ ਨੂੰ 'ਹਰਿਆਣਾ ਦਿਵਸ' ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਵਿਦਿਆਰਥਣਾਂ ਨੂੰ ਰਾਜ ਦੀਆਂ ਅਮੀਰ ਪ੍ਰੰਪਰਾਵਾਂ ਅਤੇ ਕਦਰਾਂ-ਕੀਮਤਾਂ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ | ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ |
Ad Position 22
No active advertisement
ਪਿਛਲੀ ਖ਼ਬਰ ਨਸ਼ਾ ਜਾਗਰੂਕਤਾ ਮੁਹਿੰਮ ਲਈ ਲਘੂ ਨਾਟਕ ਪੇਸ਼ ਕੀਤਾ ਅਗਲੀ ਖ਼ਬਰ ਮੇਅਰ ਸੁਮਨ ਬਾਹਮਣੀ ਨੇ ਤਿੰਨ ਵਾਰਡਾਂ 'ਚ ਵੱਖ-ਵੱਖ ਵਿਕਾਸ ਕਾਰਜਾਂ ਦੇ ਰੱਖੇ ਨੀਂਹ-ਪੱਥਰ
Ad Position 24
No active advertisement