ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਬੱਤ ਦਾ ਭਲਾ ਸਾਈਕਲ ਰਾਈਡ ਅੱਜ <br/>

Ad Position 21
No active advertisement
ਅਜੀਤ ਡੈਸਕ 02-11-2025
ਨਵੀਂ ਦਿੱਲੀ, 1 ਨਵੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਨਾਲ ਸ਼ਹੀਦ ਹੋਏ ਭਾਈ ਮਤੀ ਦਾਸ , ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਸਰਬੱਤ ਦਾ ਭਲਾ ਸਾਈਕਲ ਰਾਈਡ' 2 ਨਵੰਬਰ ਨੂੰ ਕੱਢੀ ਜਾਵੇਗੀ¢ਕਰਮਸਰ ਨੇ ਦੱਸਿਆ ਕਿ ਇਹ ਰਾਈਡ 2 ਨਵੰਬਰ ਨੂੰ ਸਵੇਰੇ 5.30 ਵਜੇ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਇੰਡੀਆ ਗੇਟ ਤੋਂ ਸ਼ੁਰੂ ਹੋਵੇਗੀ ਅਤੇ ਇੰਡੀਆ ਗੇਟ ਸਰਕਲ, ਅਸ਼ੋਕ ਰੋਡ, ਗੁਰਦੁਆਰਾ ਬੰਗਲਾ ਸਾਹਿਬ ਤੋਂ ਹੁੰਦੀ ਹੋਈ ਗੁਰਦੁਆਰਾ ਰਕਾਬਗੰਜ ਸਾਹਿਬ ਆ ਕੇ ਇਸ ਦੀ ਸਮਾਪਤੀ ਹੋਵੇਗੀ ¢ ਉਨ੍ਹਾਂ ਦੱਸਿਆ ਕਿ ਇਸ ਸਾਈਕਲ ਰਾਈਡ ਵਾਸਤੇ 500 ਦੇ ਕਰੀਬ ਰਜਿਸਟਰੇਸ਼ਨ ਆ ਗਈਆਂ ਹਨ¢ਉਨ੍ਹਾਂ ਦੱਸਿਆ ਕਿ ਸਾਡਾ ਮਕਸਦ ਬੱਚਿਆਂ ਵਿਚ ਜਾਗਰੂਕਤਾ ਪੈਦਾ ਕਰਨਾ ਹੈ ਅਤੇ ਸਤਿਕਾਰ ਤੇ ਉਤਸ਼ਾਹ ਦੇ ਨਾਲ-ਨਾਲ ਨਿਰੋਗ ਰਹਿਣ ਦੀ ਇੱਛਾ ਨੂੰ ਉਤਸ਼ਾਹਿਤ ਕਰਨ ਵਾਸਤੇ ਇਸ ਸਾਈਕਲ ਰਾਈਡ ਦਾ ਪ੍ਰਬੰਧ ਕੀਤਾ ਗਿਆ ਹੈ ¢

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਨਾਨਕਸਰ ਵਿਖੇ ਬਾਬਾ ਨੰਦ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਕਰਾਇਆ ਅਗਲੀ ਖ਼ਬਰ ਨਗਰ ਨਿਗਮ ਕਰਨਾਲ ਨੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਜਨਤਾ ਨੂੰ ਦਿੱਤੀ ਸੌਗਾਤ
Ad Position 24
No active advertisement